30ਅਤੇ ਤੁਰੰਤ ਹੀ ਉਹ ਵੇਖਣ ਲੱਗੇ, “ਯਿਸ਼ੂ ਨੇ ਉਹਨਾਂ ਨੂੰ ਸਖ਼ਤ ਚੇਤਾਵਨੀ ਦਿੱਤੀ, ਕਿਸੇ ਨੂੰ ਇਸ ਬਾਰੇ ਨਾ ਦੱਸਣਾ।”
31ਪਰ ਉਹ ਚਲੇ ਗਏ ਅਤੇ ਜਾ ਕੇ ਉਸਦੀ ਚਰਚਾ ਸਾਰੇ ਇਲਾਕੇ ਵਿੱਚ ਕੀਤੀ।
32ਫਿਰ ਜਦੋਂ ਉਹ ਬਾਹਰ ਨਿਕਲ ਰਹੇ ਸਨ ਤਾਂ ਲੋਕ ਇੱਕ ਗੂੰਗੇ ਮਨੁੱਖ ਨੂੰ ਜਿਸ ਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਸੀ ਯਿਸ਼ੂ ਕੋਲ ਲਿਆਏ।
33ਅਤੇ ਜਦੋਂ ਦੁਸ਼ਟ ਆਤਮਾ ਨਿਕਲ ਕੇ ਭੱਜ ਗਈ ਤਾਂ ਉਹ ਗੂੰਗਾ ਮਨੁੱਖ ਬੋਲਣ ਲੱਗ ਪਿਆ ਅਤੇ ਭੀੜ ਅਚਰਜ਼ ਨਾਲ ਆਖਣ ਲੱਗੀ ਕਿ ਇਸਰਾਏਲ ਵਿੱਚ ਇਸ ਤਰ੍ਹਾਂ ਕਦੇ ਨਹੀਂ ਵੇਖਿਆ।
34ਪਰ ਫ਼ਰੀਸੀਆਂ ਨੇ ਕਿਹਾ, “ਇਹ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਬਾਹਰ ਕੱਢਦਾ ਹੈ।”