33ਅਤੇ ਜਦੋਂ ਦੁਸ਼ਟ ਆਤਮਾ ਨਿਕਲ ਕੇ ਭੱਜ ਗਈ ਤਾਂ ਉਹ ਗੂੰਗਾ ਮਨੁੱਖ ਬੋਲਣ ਲੱਗ ਪਿਆ ਅਤੇ ਭੀੜ ਅਚਰਜ਼ ਨਾਲ ਆਖਣ ਲੱਗੀ ਕਿ ਇਸਰਾਏਲ ਵਿੱਚ ਇਸ ਤਰ੍ਹਾਂ ਕਦੇ ਨਹੀਂ ਵੇਖਿਆ।
34ਪਰ ਫ਼ਰੀਸੀਆਂ ਨੇ ਕਿਹਾ, “ਇਹ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਬਾਹਰ ਕੱਢਦਾ ਹੈ।”
35ਯਿਸ਼ੂ ਉਹਨਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਸਿੱਖਿਆ ਦਿੰਦਾ ਅਤੇ ਰਾਜ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਦਾ ਨਾਲੇ ਉਹਨਾਂ ਲੋਕਾਂ ਵਿੱਚੋਂ ਬਿਮਾਰੀਆਂ ਨੂੰ ਅਤੇ ਰੋਗਾਂ ਨੂੰ ਦੂਰ ਕਰਦਾ ਹੋਇਆ ਸਾਰੇ ਨਗਰਾਂ ਅਤੇ ਪਿੰਡਾਂ ਵਿੱਚੋਂ ਦੀ ਲੰਘਦਾ ਸੀ।
36ਜਦੋਂ ਯਿਸ਼ੂ ਨੇ ਵੱਡੀ ਭੀੜ ਨੂੰ ਵੇਖਿਆ, ਤਾਂ ਯਿਸ਼ੂ ਨੂੰ ਉਹਨਾਂ ਉੱਤੇ ਤਰਸ ਆਇਆ, ਕਿਉਂਕਿ ਉਹ ਲੋਕ ਉਹਨਾਂ ਭੇਡਾਂ ਵਾਂਗ ਜਿਨ੍ਹਾਂ ਦਾ ਕੋਈ ਚਰਵਾਹਾ ਨਾ ਹੋਵੇ ਪਰੇਸ਼ਾਨ ਅਤੇ ਨਿਰਾਸ਼ ਸਨ।
37ਤਦ ਉਸ ਨੇ ਆਪਣੇ ਚੇਲਿਆਂ ਨੂੰ ਆਖਿਆ, “ਫ਼ਸਲ ਪੱਕੀ ਹੋਈ ਤਾਂ ਬਹੁਤ ਹੈ, ਪਰ ਮਜ਼ਦੂਰ ਥੋੜ੍ਹੇ ਹਨ।