ਮੱਤੀਯਾਹ 9

ਅਤੇ ਉਹਨਾਂ ਦੇ ਮਨਾਂ ਦੇ ਵਿਚਾਰਾਂ ਨੂੰ ਜਾਣ ਕੇ ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਕਿਉਂ ਆਪਣੇ ਮਨਾਂ ਵਿੱਚ ਬੁਰੇ ਵਿਚਾਰ ਕਰਦੇ ਹੋ?

Matthew 9:4 (UKJV) And Jesus knowing their thoughts said, Wherefore think all of you evil in your hearts?

2ਤਾਂ ਕੁਝ ਲੋਕ ਇੱਕ ਅਧਰੰਗੀ ਨੂੰ ਮੰਜੀ ਉੱਤੇ ਪਾ ਕੇ ਉਸ ਕੋਲ ਲੈ ਕੇ ਆਏ, ਯਿਸ਼ੂ ਨੇ ਉਹਨਾਂ ਦੇ ਵਿਸ਼ਵਾਸ ਨੂੰ ਵੇਖ ਕੇ, ਉਸ ਅਧਰੰਗੀ ਨੂੰ ਕਿਹਾ, “ਹੇ ਪੁੱਤਰ, ਹੌਸਲਾ ਰੱਖ; ਤੇਰੇ ਪਾਪ ਮਾਫ਼ ਹੋ ਚੁੱਕੇ ਹਨ।”

3ਤਾਂ ਕੁਝ ਧਰਮ ਦੇ ਉਪਦੇਸ਼ਕਾ ਨੇ ਆਪਣੇ ਮਨ ਵਿੱਚ ਕਿਹਾ, “ਇਹ ਵਿਅਕਤੀ ਪਰਮੇਸ਼ਵਰ ਦੀ ਨਿੰਦਿਆ ਕਰਦਾ ਹੈ!”

4ਅਤੇ ਉਹਨਾਂ ਦੇ ਮਨਾਂ ਦੇ ਵਿਚਾਰਾਂ ਨੂੰ ਜਾਣ ਕੇ ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਕਿਉਂ ਆਪਣੇ ਮਨਾਂ ਵਿੱਚ ਬੁਰੇ ਵਿਚਾਰ ਕਰਦੇ ਹੋ?

5ਕਿਹੜੀ ਗੱਲ ਕਹਿਣੀ ਸੌਖੀ ਹੈ: ਇਹ ਆਖਣਾ, ‘ਤੇਰੇ ਪਾਪ ਮਾਫ਼ ਹੋਏ’ ਜਾਂ ਇਹ ਆਖਣਾ ‘ਉੱਠ ਅਤੇ ਤੁਰ?’

6ਪਰ ਮੈਂ ਤੁਹਾਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।” ਫਿਰ ਯਿਸ਼ੂ ਨੇ ਅਧਰੰਗੀ ਨੂੰ ਕਿਹਾ, “ਉੱਠ, ਆਪਣੀ ਮੰਜੀ ਚੁੱਕ ਅਤੇ ਆਪਣੇ ਘਰ ਚਲਾ ਜਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.