ਮੱਤੀਯਾਹ 9

ਪਰ ਮੈਂ ਤੁਹਾਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।” ਫਿਰ ਯਿਸ਼ੂ ਨੇ ਅਧਰੰਗੀ ਨੂੰ ਕਿਹਾ, “ਉੱਠ, ਆਪਣੀ ਮੰਜੀ ਚੁੱਕ ਅਤੇ ਆਪਣੇ ਘਰ ਚਲਾ ਜਾ।”

Matthew 9:6 (UKJV) But that all of you may know that the Son of man has power on earth to forgive sins, (then says he to the sick of the palsy,) Arise, take up your bed, and go unto yours house.

4ਅਤੇ ਉਹਨਾਂ ਦੇ ਮਨਾਂ ਦੇ ਵਿਚਾਰਾਂ ਨੂੰ ਜਾਣ ਕੇ ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਕਿਉਂ ਆਪਣੇ ਮਨਾਂ ਵਿੱਚ ਬੁਰੇ ਵਿਚਾਰ ਕਰਦੇ ਹੋ?

5ਕਿਹੜੀ ਗੱਲ ਕਹਿਣੀ ਸੌਖੀ ਹੈ: ਇਹ ਆਖਣਾ, ‘ਤੇਰੇ ਪਾਪ ਮਾਫ਼ ਹੋਏ’ ਜਾਂ ਇਹ ਆਖਣਾ ‘ਉੱਠ ਅਤੇ ਤੁਰ?’

6ਪਰ ਮੈਂ ਤੁਹਾਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।” ਫਿਰ ਯਿਸ਼ੂ ਨੇ ਅਧਰੰਗੀ ਨੂੰ ਕਿਹਾ, “ਉੱਠ, ਆਪਣੀ ਮੰਜੀ ਚੁੱਕ ਅਤੇ ਆਪਣੇ ਘਰ ਚਲਾ ਜਾ।”

7ਤਦ ਉਹ ਮਨੁੱਖ ਉੱਠਿਆ ਅਤੇ ਆਪਣੇ ਘਰ ਚਲਾ ਗਿਆ।

8ਜਦ ਭੀੜ ਨੇ ਇਹ ਸਭ ਵੇਖਿਆ, ਤਾਂ ਉਹ ਡਰ ਗਏ; ਅਤੇ ਪਰਮੇਸ਼ਵਰ ਦੀ ਵਡਿਆਈ ਕੀਤੀ, ਕਿਸਨੇ ਮਨੁੱਖ ਨੂੰ ਅਜਿਹਾ ਅਧਿਕਾਰ ਦਿੱਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.