6ਪਰ ਮੈਂ ਤੁਹਾਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।” ਫਿਰ ਯਿਸ਼ੂ ਨੇ ਅਧਰੰਗੀ ਨੂੰ ਕਿਹਾ, “ਉੱਠ, ਆਪਣੀ ਮੰਜੀ ਚੁੱਕ ਅਤੇ ਆਪਣੇ ਘਰ ਚਲਾ ਜਾ।”
7ਤਦ ਉਹ ਮਨੁੱਖ ਉੱਠਿਆ ਅਤੇ ਆਪਣੇ ਘਰ ਚਲਾ ਗਿਆ।
8ਜਦ ਭੀੜ ਨੇ ਇਹ ਸਭ ਵੇਖਿਆ, ਤਾਂ ਉਹ ਡਰ ਗਏ; ਅਤੇ ਪਰਮੇਸ਼ਵਰ ਦੀ ਵਡਿਆਈ ਕੀਤੀ, ਕਿਸਨੇ ਮਨੁੱਖ ਨੂੰ ਅਜਿਹਾ ਅਧਿਕਾਰ ਦਿੱਤਾ ਹੈ।
9ਜਦੋਂ ਯਿਸ਼ੂ ਉੱਥੋਂ ਅੱਗੇ ਗਏ, ਤਾਂ ਉਹਨਾਂ ਨੇ ਇੱਕ ਮੱਤੀਯਾਹ ਨਾਮ ਦੇ ਆਦਮੀ ਨੂੰ ਚੁੰਗੀ ਲੈਣ ਵਾਲੀ ਚੌਕੀ ਉੱਤੇ ਬੈਠਾ ਵੇਖਿਆ। ਯਿਸ਼ੂ ਨੇ ਉਸ ਨੂੰ ਕਿਹਾ, “ਮੇਰੇ ਮਗਰ ਚੱਲ,” ਅਤੇ ਮੱਤੀਯਾਹ ਉੱਠਿਆ ਅਤੇ ਉਸਦੇ ਮਗਰ ਤੁਰ ਪਿਆ।
10ਜਦੋਂ ਯਿਸ਼ੂ ਮੱਤੀਯਾਹ ਦੇ ਘਰ ਭੋਜਨ ਖਾ ਰਹੇ ਸਨ, ਤਾਂ ਬਹੁਤ ਸਾਰੇ ਚੁੰਗੀ ਲੈਣ ਵਾਲੇ ਅਤੇ ਪਾਪੀ ਵਿਅਕਤੀ ਵੀ ਆਏ, ਯਿਸ਼ੂ ਅਤੇ ਉਹ ਦੇ ਚੇਲਿਆਂ ਨਾਲ ਖਾਣਾ ਖਾਧਾ।