ਮੀਕਾਹ 2

“ਯਾਕੋਬ, ਮੈਂ ਤੁਹਾਨੂੰ ਸਾਰਿਆਂ ਨੂੰ ਜ਼ਰੂਰ ਇਕੱਠਾ ਕਰਾਂਗਾ। ਮੈਂ ਇਸਰਾਏਲ ਦੇ ਬਚੇ ਹੋਇਆ ਨੂੰ ਜ਼ਰੂਰ ਇਕੱਠਾ ਕਰਾਂਗਾ। ਮੈਂ ਉਹਨਾਂ ਨੂੰ ਬਾਸਰਾਹ ਦੀਆਂ ਭੇਡਾਂ ਵਾਂਗੂੰ ਰਲਾ ਕੇ ਰੱਖਾਂਗਾ, ਇੱਕ ਇੱਜੜ ਵਾਂਗੂੰ ਜੋ ਚੰਗੀ ਜੂਹ ਵਿੱਚ ਹੈ; ਮਨੁੱਖਾਂ ਦੀ ਬਹੁਤਾਇਤ ਦੇ ਕਾਰਨ ਧਰਤੀ ਫੇਰ ਭਰ ਜਾਵੇਗੀ।

Micah 2:12 (UKJV) I will surely assemble, O Jacob, all of you; I will surely gather the remnant of Israel; I will put them together as the sheep of Bozrah, as the flock in the midst of their fold: they shall make great noise by reason of the multitude of men.

10ਉੱਠੋ, ਚਲੇ ਜਾਓ! ਕਿਉਂ ਜੋ ਇਹ ਤੁਹਾਡਾ ਆਰਾਮ ਕਰਨ ਦਾ ਸਥਾਨ ਨਹੀਂ ਹੈ, ਇਸ ਦਾ ਕਾਰਨ ਤੁਹਾਡੀ ਉਹ ਅਸ਼ੁੱਧਤਾ ਹੈ, ਜਿਸ ਨਾਲ ਤੁਸੀਂ ਇਸ ਸਥਾਨ ਦਾ ਨਾਸ ਕਰ ਦਿੱਤਾ ਹੈ।

11ਜੇਕਰ ਇੱਕ ਝੂਠੀ ਆਤਮਾ ਵਿੱਚ ਚੱਲਦਾ ਹੋਇਆ, ਝੂਠੀ ਅਤੇ ਵਿਅਰਥ ਗੱਲ ਬੋਲੇ ਅਤੇ ਆਖੇ, ‘ਮੈਂ ਤੇਰੇ ਲਈ ਦਾਖਰਸ ਅਤੇ ਸ਼ਰਾਬ ਦੀ ਭਵਿੱਖਬਾਣੀ ਕਰਾਂਗਾ,’ ਤਾਂ ਉਹ ਇਸ ਪਰਜਾ ਦਾ ਨਬੀ ਹੁੰਦਾ ਹੈ!

12“ਯਾਕੋਬ, ਮੈਂ ਤੁਹਾਨੂੰ ਸਾਰਿਆਂ ਨੂੰ ਜ਼ਰੂਰ ਇਕੱਠਾ ਕਰਾਂਗਾ। ਮੈਂ ਇਸਰਾਏਲ ਦੇ ਬਚੇ ਹੋਇਆ ਨੂੰ ਜ਼ਰੂਰ ਇਕੱਠਾ ਕਰਾਂਗਾ। ਮੈਂ ਉਹਨਾਂ ਨੂੰ ਬਾਸਰਾਹ ਦੀਆਂ ਭੇਡਾਂ ਵਾਂਗੂੰ ਰਲਾ ਕੇ ਰੱਖਾਂਗਾ, ਇੱਕ ਇੱਜੜ ਵਾਂਗੂੰ ਜੋ ਚੰਗੀ ਜੂਹ ਵਿੱਚ ਹੈ; ਮਨੁੱਖਾਂ ਦੀ ਬਹੁਤਾਇਤ ਦੇ ਕਾਰਨ ਧਰਤੀ ਫੇਰ ਭਰ ਜਾਵੇਗੀ।

13ਜਿਹੜਾ ਰਾਹ ਤੋੜਦਾ ਹੈ ਉਹ ਉਨ੍ਹਾਂ ਦੇ ਅੱਗੇ ਚੜ੍ਹ ਜਾਵੇਗਾ। ਉਹ ਫਾਟਕ ਨੂੰ ਤੋੜ ਕੇ ਬਾਹਰ ਨਿਕਲ ਜਾਣਗੇ। ਉਨ੍ਹਾਂ ਦਾ ਰਾਜਾ ਉਨ੍ਹਾਂ ਦੇ ਅੱਗੇ-ਅੱਗੇ ਚੱਲੇਗਾ, ਯਾਹਵੇਹ ਆਪ ਉਨ੍ਹਾਂ ਦਾ ਆਗੂ ਹੋਵੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.