ਮੀਕਾਹ 4

ਅੰਤ ਦੇ ਦਿਨਾਂ ਵਿੱਚ ਅਜਿਹਾ ਹੋਵੇਗਾ ਯਾਹਵੇਹ ਦੇ ਭਵਨ ਦਾ ਪਰਬਤ ਸਾਰਿਆਂ ਪਹਾੜਾਂ ਵਿੱਚੋਂ ਸਭ ਤੋਂ ਉੱਚਾ ਹੋਵੇਗਾ; ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਾਰੀਆਂ ਜਾਤਾਂ ਦੇ ਲੋਕ ਵਗਦੀ ਨਦੀ ਵਾਂਗ ਇਸ ਵੱਲ ਆਉਣਗੇ।

Micah 4:1 (UKJV) But in the last days it shall come to pass, that the mountain of the house of the LORD shall be established in the top of the mountains, and it shall be exalted above the hills; and people shall flow unto it.

1ਅੰਤ ਦੇ ਦਿਨਾਂ ਵਿੱਚ ਅਜਿਹਾ ਹੋਵੇਗਾ ਯਾਹਵੇਹ ਦੇ ਭਵਨ ਦਾ ਪਰਬਤ ਸਾਰਿਆਂ ਪਹਾੜਾਂ ਵਿੱਚੋਂ ਸਭ ਤੋਂ ਉੱਚਾ ਹੋਵੇਗਾ; ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਾਰੀਆਂ ਜਾਤਾਂ ਦੇ ਲੋਕ ਵਗਦੀ ਨਦੀ ਵਾਂਗ ਇਸ ਵੱਲ ਆਉਣਗੇ।

2ਬਹੁਤ ਸਾਰੀਆਂ ਕੌਮਾਂ ਆਉਣਗੀਆਂ ਅਤੇ ਆਖਣਗੀਆਂ, “ਆਓ, ਅਸੀਂ ਯਾਹਵੇਹ ਦੇ ਪਰਬਤ ਉੱਤੇ ਚੜ੍ਹੀਏ, ਅਤੇ ਯਾਹਵੇਹ ਯਾਕੋਬ ਦੇ ਪਰਮੇਸ਼ਵਰ ਦੇ ਭਵਨ ਵੱਲ ਜਾਈਏ। ਤਾਂ ਜੋ ਉਹ ਸਾਨੂੰ ਆਪਣੇ ਰਾਹ ਸਿਖਾਵੇ, ਅਤੇ ਅਸੀਂ ਉਸ ਦੇ ਰਾਹਾਂ ਵਿੱਚ ਚੱਲੀਏ,” ਕਿਉਂ ਜੋ ਬਿਵਸਥਾ ਸੀਯੋਨ ਤੋਂ, ਅਤੇ ਯਾਹਵੇਹ ਦਾ ਬਚਨ ਯੇਰੂਸ਼ਲੇਮ ਤੋਂ ਨਿੱਕਲੇਗਾ।

3ਉਹ ਬਹੁਤ ਸਾਰੇ ਲੋਕਾਂ ਵਿੱਚ ਨਿਆਂ ਕਰੇਗਾ, ਅਤੇ ਦੂਰ-ਦੂਰ ਦੀਆਂ ਤਕੜੀਆਂ ਕੌਮਾਂ ਦੇ ਝਗੜਿਆਂ ਦਾ ਨਿਪਟਾਰਾ ਕਰੇਗਾ। ਉਹ ਆਪਣੀਆਂ ਤਲਵਾਰਾਂ ਨੂੰ ਕੁੱਟ-ਕੁੱਟ ਕੇ ਫਾਲੇ ਬਣਾਉਣਗੇ ਅਤੇ ਆਪਣੇ ਬਰਛਿਆਂ ਨੂੰ ਕੁੰਡੀਆਂ ਬਣਾ ਲੈਣਗੇ। ਕੌਮ-ਕੌਮ ਦੇ ਵਿਰੁੱਧ ਤਲਵਾਰ ਨਹੀਂ ਚੁੱਕੇਗੀ, ਨਾ ਉਹ ਹੁਣ ਯੁੱਧ ਲਈ ਤਿਆਰੀ ਕਰਨਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.