3ਉਹ ਬਹੁਤ ਸਾਰੇ ਲੋਕਾਂ ਵਿੱਚ ਨਿਆਂ ਕਰੇਗਾ, ਅਤੇ ਦੂਰ-ਦੂਰ ਦੀਆਂ ਤਕੜੀਆਂ ਕੌਮਾਂ ਦੇ ਝਗੜਿਆਂ ਦਾ ਨਿਪਟਾਰਾ ਕਰੇਗਾ। ਉਹ ਆਪਣੀਆਂ ਤਲਵਾਰਾਂ ਨੂੰ ਕੁੱਟ-ਕੁੱਟ ਕੇ ਫਾਲੇ ਬਣਾਉਣਗੇ ਅਤੇ ਆਪਣੇ ਬਰਛਿਆਂ ਨੂੰ ਕੁੰਡੀਆਂ ਬਣਾ ਲੈਣਗੇ। ਕੌਮ-ਕੌਮ ਦੇ ਵਿਰੁੱਧ ਤਲਵਾਰ ਨਹੀਂ ਚੁੱਕੇਗੀ, ਨਾ ਉਹ ਹੁਣ ਯੁੱਧ ਲਈ ਤਿਆਰੀ ਕਰਨਗੇ।
4ਹਰ ਕੋਈ ਆਪਣੀ ਅੰਗੂਰੀ ਦੀ ਵੇਲ ਅਤੇ ਆਪਣੇ ਹੰਜੀਰ ਦੇ ਬਿਰਛ ਹੇਠ ਬੈਠੇਗਾ, ਅਤੇ ਕੋਈ ਵੀ ਉਨ੍ਹਾਂ ਨੂੰ ਨਹੀਂ ਡਰਾਵੇਗਾ, ਕਿਉਂਕਿ ਸਰਬਸ਼ਕਤੀਮਾਨ ਯਾਹਵੇਹ ਨੇ ਬੋਲਿਆ ਹੈ।
5ਸਾਰੀਆਂ ਉੱਮਤਾਂ ਆਪੋ-ਆਪਣੇ ਦੇਵਤਿਆਂ ਦੇ ਨਾਮ ਲੈ ਕੇ ਚੱਲਦੀਆਂ ਹਨ, ਪਰ ਅਸੀਂ ਆਪਣੇ ਪਰਮੇਸ਼ਵਰ ਯਾਹਵੇਹ ਦਾ ਨਾਮ ਲੈ ਕੇ ਸਦੀਪਕਾਲ ਤੱਕ ਚੱਲਾਂਗੇ।
6ਯਾਹਵੇਹ ਦਾ ਵਾਕ ਹੈ, “ਉਸ ਦਿਨ,” “ਮੈਂ ਲੰਗੜਿਆਂ ਨੂੰ ਇਕੱਠਾ ਕਰਾਂਗਾ; ਮੈਂ ਗ਼ੁਲਾਮਾਂ ਨੂੰ ਇਕੱਠਾ ਕਰਾਂਗਾ ਅਤੇ ਜਿਨ੍ਹਾਂ ਨੂੰ ਮੈਂ ਦੁਖੀ ਕੀਤਾ ਹੈ।
7ਮੈਂ ਲੰਗੜਿਆਂ ਨੂੰ ਆਪਣਾ ਬਕੀਆ, ਜਿਨ੍ਹਾਂ ਨੂੰ ਭਜਾ ਦਿੱਤਾ ਗਿਆ ਹੈ ਇੱਕ ਤਕੜੀ ਕੌਮ ਬਣਾਵਾਂਗਾ। ਪ੍ਰਭੂ ਉਸ ਦਿਨ ਤੋਂ ਅਤੇ ਸਦਾ ਲਈ ਸੀਯੋਨ ਪਰਬਤ ਵਿੱਚ ਉਨ੍ਹਾਂ ਉੱਤੇ ਰਾਜ ਕਰੇਗਾ।