11ਮੈਂ ਤੁਹਾਡੀ ਧਰਤੀ ਦੇ ਸ਼ਹਿਰਾਂ ਨੂੰ ਤਬਾਹ ਕਰ ਦਿਆਂਗਾ, ਅਤੇ ਤੁਹਾਡੇ ਸਾਰੇ ਗੜ੍ਹਾਂ ਨੂੰ ਢਾਹ ਦਿਆਂਗਾ।
12ਮੈਂ ਤੇਰੇ ਜਾਦੂ-ਟੂਣਿਆਂ ਨੂੰ ਨਾਸ ਕਰ ਦਿਆਂਗਾ ਅਤੇ ਤੁਸੀਂ ਕਦੇ ਵੀ ਜੋਤਿਸ਼ ਨਾਲ ਗੱਲ ਕਰਨ ਦੇ ਯੋਗ ਨਹੀਂ ਹੋਵੋਗੇ।
13ਮੈਂ ਤੁਹਾਡੀਆਂ ਮੂਰਤੀਆਂ ਨੂੰ ਅਤੇ ਤੁਹਾਡੇ ਵਿੱਚੋਂ ਤੁਹਾਡੇ ਪਵਿੱਤਰ ਪੱਥਰਾਂ ਨੂੰ ਨਸ਼ਟ ਕਰ ਦਿਆਂਗਾ, ਤੁਸੀਂ ਫ਼ੇਰ ਕਦੇ ਵੀ ਆਪਣੇ ਹੱਥਾਂ ਨਾਲ ਬਣਾਈਆਂ ਚੀਜ਼ਾਂ ਦੀ ਪੂਜਾ ਨਹੀਂ ਕਰੋਗੇ।
14ਜਦੋਂ ਮੈਂ ਤੁਹਾਡੇ ਸ਼ਹਿਰਾਂ ਨੂੰ ਤਬਾਹ ਕਰਾਂਗਾ, ਮੈਂ ਤੁਹਾਡੇ ਅਸ਼ੇਰਾਹ ਦੇ ਥੰਮ੍ਹਾਂ ਨੂੰ ਤੁਹਾਡੇ ਵਿੱਚੋਂ ਉਖਾੜ ਸੁੱਟਾਂਗਾ।
15ਮੈਂ ਗੁੱਸੇ ਅਤੇ ਕ੍ਰੋਧ ਵਿੱਚ ਉਨ੍ਹਾਂ ਕੌਮਾਂ ਤੋਂ ਬਦਲਾ ਲਵਾਂਗਾ, ਜਿਨ੍ਹਾਂ ਨੇ ਮੇਰਾ ਕਹਿਣਾ ਨਹੀਂ ਮੰਨਿਆ।”