ਮੀਕਾਹ 6

ਤੂੰ ਬੀਜੇਂਗਾ ਪਰ ਵੱਢੇਂਗਾ ਨਹੀਂ, ਤੂੰ ਜ਼ੈਤੂਨ ਦਾ ਤੇਲ ਕੱਢੇਂਗਾ ਪਰ ਉਸ ਨੂੰ ਮਲੇਂਗਾ ਨਹੀਂ, ਤੂੰ ਅੰਗੂਰ ਮਿੱਧੇਂਗਾ ਪਰ ਦਾਖਰਸ ਨਾ ਪੀਵੇਂਗਾ।

Micah 6:15 (UKJV) You shall sow, but you shall not reap; you shall tread the olives, but you shall not anoint you with oil; and sweet wine, but shall not drink wine.

13ਇਸ ਲਈ, ਮੈਂ ਤੁਹਾਡੇ ਪਾਪਾਂ ਦੇ ਕਾਰਨ, ਤੁਹਾਨੂੰ ਤਬਾਹ ਕਰਨ ਸ਼ੁਰੂ ਕੀਤਾ ਹੈ।

14ਤੂੰ ਖਾਵੇਂਗਾ ਪਰ ਰੱਜੇਂਗਾ ਨਹੀਂ, ਅਤੇ ਤੇਰੇ ਅੰਦਰ ਭੁੱਖ ਰਹੇਗੀ, ਤੂੰ ਜਮਾਂ ਤਾਂ ਕਰੇਂਗਾ ਪਰ ਬਚਾਵੇਂਗਾ ਨਹੀਂ, ਅਤੇ ਜੋ ਤੂੰ ਬਚਾਵੇਂ ਉਹ ਮੈਂ ਤਲਵਾਰ ਨੂੰ ਦੇ ਦਿਆਂਗਾ।

15ਤੂੰ ਬੀਜੇਂਗਾ ਪਰ ਵੱਢੇਂਗਾ ਨਹੀਂ, ਤੂੰ ਜ਼ੈਤੂਨ ਦਾ ਤੇਲ ਕੱਢੇਂਗਾ ਪਰ ਉਸ ਨੂੰ ਮਲੇਂਗਾ ਨਹੀਂ, ਤੂੰ ਅੰਗੂਰ ਮਿੱਧੇਂਗਾ ਪਰ ਦਾਖਰਸ ਨਾ ਪੀਵੇਂਗਾ।

16ਕਿਉਂ ਜੋ ਆਮਰੀ ਦੀਆਂ ਬਿਧੀਆਂ ਮਨਾਈਆਂ ਜਾਂਦੀਆਂ ਹਨ, ਨਾਲੇ ਅਹਾਬ ਦੇ ਘਰਾਣੇ ਦੇ ਸਾਰੇ ਕੰਮ, ਅਤੇ ਤੁਸੀਂ ਉਨ੍ਹਾਂ ਦੀਆਂ ਮੱਤਾਂ ਅਨੁਸਾਰ ਚੱਲਦੇ ਹੋ, ਇਸ ਲਈ ਮੈਂ ਤੈਨੂੰ ਵਿਰਾਨ ਕਰ ਦਿਆਂਗਾ, ਅਤੇ ਉਸ ਦੇ ਵਾਸੀਆਂ ਨੂੰ ਮਖ਼ੌਲ ਦਾ ਕਾਰਨ ਬਣਾਵਾਂਗਾ, ਅਤੇ ਤੁਸੀਂ ਮੇਰੀ ਪਰਜਾ ਦੀ ਨਿੰਦਿਆ ਚੁੱਕੋਗੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.