ਮੀਕਾਹ 6

ਕਿਉਂ ਜੋ ਆਮਰੀ ਦੀਆਂ ਬਿਧੀਆਂ ਮਨਾਈਆਂ ਜਾਂਦੀਆਂ ਹਨ, ਨਾਲੇ ਅਹਾਬ ਦੇ ਘਰਾਣੇ ਦੇ ਸਾਰੇ ਕੰਮ, ਅਤੇ ਤੁਸੀਂ ਉਨ੍ਹਾਂ ਦੀਆਂ ਮੱਤਾਂ ਅਨੁਸਾਰ ਚੱਲਦੇ ਹੋ, ਇਸ ਲਈ ਮੈਂ ਤੈਨੂੰ ਵਿਰਾਨ ਕਰ ਦਿਆਂਗਾ, ਅਤੇ ਉਸ ਦੇ ਵਾਸੀਆਂ ਨੂੰ ਮਖ਼ੌਲ ਦਾ ਕਾਰਨ ਬਣਾਵਾਂਗਾ, ਅਤੇ ਤੁਸੀਂ ਮੇਰੀ ਪਰਜਾ ਦੀ ਨਿੰਦਿਆ ਚੁੱਕੋਗੇ।”

Micah 6:16 (UKJV) For the statutes of Omri are kept, and all the works of the house of Ahab, and all of you walk in their counsels; that I should make you a desolation, and the inhabitants thereof an hissing: therefore all of you shall bear the reproach of my people.

14ਤੂੰ ਖਾਵੇਂਗਾ ਪਰ ਰੱਜੇਂਗਾ ਨਹੀਂ, ਅਤੇ ਤੇਰੇ ਅੰਦਰ ਭੁੱਖ ਰਹੇਗੀ, ਤੂੰ ਜਮਾਂ ਤਾਂ ਕਰੇਂਗਾ ਪਰ ਬਚਾਵੇਂਗਾ ਨਹੀਂ, ਅਤੇ ਜੋ ਤੂੰ ਬਚਾਵੇਂ ਉਹ ਮੈਂ ਤਲਵਾਰ ਨੂੰ ਦੇ ਦਿਆਂਗਾ।

15ਤੂੰ ਬੀਜੇਂਗਾ ਪਰ ਵੱਢੇਂਗਾ ਨਹੀਂ, ਤੂੰ ਜ਼ੈਤੂਨ ਦਾ ਤੇਲ ਕੱਢੇਂਗਾ ਪਰ ਉਸ ਨੂੰ ਮਲੇਂਗਾ ਨਹੀਂ, ਤੂੰ ਅੰਗੂਰ ਮਿੱਧੇਂਗਾ ਪਰ ਦਾਖਰਸ ਨਾ ਪੀਵੇਂਗਾ।

16ਕਿਉਂ ਜੋ ਆਮਰੀ ਦੀਆਂ ਬਿਧੀਆਂ ਮਨਾਈਆਂ ਜਾਂਦੀਆਂ ਹਨ, ਨਾਲੇ ਅਹਾਬ ਦੇ ਘਰਾਣੇ ਦੇ ਸਾਰੇ ਕੰਮ, ਅਤੇ ਤੁਸੀਂ ਉਨ੍ਹਾਂ ਦੀਆਂ ਮੱਤਾਂ ਅਨੁਸਾਰ ਚੱਲਦੇ ਹੋ, ਇਸ ਲਈ ਮੈਂ ਤੈਨੂੰ ਵਿਰਾਨ ਕਰ ਦਿਆਂਗਾ, ਅਤੇ ਉਸ ਦੇ ਵਾਸੀਆਂ ਨੂੰ ਮਖ਼ੌਲ ਦਾ ਕਾਰਨ ਬਣਾਵਾਂਗਾ, ਅਤੇ ਤੁਸੀਂ ਮੇਰੀ ਪਰਜਾ ਦੀ ਨਿੰਦਿਆ ਚੁੱਕੋਗੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.