7ਕੀ ਯਾਹਵੇਹ ਹਜ਼ਾਰਾਂ ਭੇਡੂਆਂ ਨਾਲ ਪ੍ਰਸੰਨ ਹੁੰਦਾ ਹੈ, ਜਾਂ ਉਹ ਜ਼ੈਤੂਨ ਦੇ ਤੇਲ ਦੀਆਂ ਦਸ ਹਜ਼ਾਰ ਨਦੀਆਂ ਨਾਲ ਪ੍ਰਸੰਨ ਹੋਵੇਗਾ? ਕੀ ਮੈਂ ਆਪਣੇ ਅਪਰਾਧ ਲਈ ਆਪਣੇ ਪਹਿਲੌਠੇ ਨੂੰ ਬਲੀ ਦੇਵਾਂ, ਜਾਂ ਕੀ ਮੈਂ ਆਪਣੀ ਆਤਮਾ ਦੇ ਪਾਪ ਦੇ ਲਈ ਆਪਣੇ ਬੱਚੇ ਨੂੰ ਕੁਰਬਾਨ ਕਰਾਂ?
8ਹੇ ਆਦਮੀ, ਉਸ ਨੇ ਤੈਨੂੰ ਦਿਖਾਇਆ ਹੈ ਕਿ ਭਲਾ ਕੀ ਹੈ। ਅਤੇ ਯਾਹਵੇਹ ਤੁਹਾਡੇ ਤੋਂ ਕੀ ਮੰਗਦਾ ਹੈ? ਨਿਆਂ ਨਾਲ ਕੰਮ ਕਰਨਾ ਅਤੇ ਦਇਆ ਨੂੰ ਪਿਆਰ ਕਰਨਾ ਅਤੇ ਆਪਣੇ ਪਰਮੇਸ਼ਵਰ ਦੇ ਨਾਲ ਨਿਮਰਤਾ ਨਾਲ ਚੱਲਣਾ।
9ਸੁਣੋ! ਯਾਹਵੇਹ ਸ਼ਹਿਰ ਨੂੰ ਬੁਲਾ ਰਿਹਾ ਹੈ ਅਤੇ ਤੇਰੇ ਨਾਮ ਤੋਂ ਡਰਨਾ ਹੀ ਬੁੱਧ ਹੈ “ਲਾਠੀ ਅਤੇ ਉਸ ਨੂੰ ਜਿਸ ਨੇ ਇਸਨੂੰ ਨਿਯੁਕਤ ਕੀਤਾ ਹੈ, ਸੁਣੋ।
10ਕੀ ਦੁਸ਼ਟ ਦੇ ਘਰ ਵਿੱਚ ਹੁਣ ਤੱਕ ਦੁਸ਼ਟਪੁਣੇ ਦੇ ਖ਼ਜ਼ਾਨੇ ਹਨ? ਨਾਲੇ ਏਫ਼ਾਹ ਦੇ ਘੱਟ ਨਾਪ ਜੋ ਸਰਾਪ ਹੈ?
11ਭਲਾ, ਮੈਂ ਪਵਿੱਤਰ ਠਹਿਰ ਸਕਦਾ ਹਾਂ, ਜਦ ਮੇਰੇ ਕੋਲ ਕਾਣੀ ਤਕੜੀ, ਅਤੇ ਮੇਰੀ ਥੈਲੀ ਵਿੱਚ ਖੋਟੇ ਵੱਟੇ ਹਨ?