13ਧਰਤੀ ਆਪਣੇ ਵਾਸੀਆਂ ਦੇ ਕਾਰਨ ਅਤੇ ਉਹਨਾਂ ਦੇ ਕੰਮਾਂ ਦੇ ਨਤੀਜੇ ਵਜੋਂ ਧਰਤੀ ਵਿਰਾਨ ਹੋ ਜਾਵੇਗੀ।
14ਆਪਣੇ ਲੋਕਾਂ ਦੀ ਰਾਖੀ ਕਰੋ, ਆਪਣੇ ਵਿਰਸੇ ਵਿੱਚ ਮਿਲੇ ਇੱਜੜ ਦੀ ਲਾਠੀ ਨਾਲ ਰਾਖੀ ਕਰੋ। ਜਿਹੜੇ ਕਰਮਲ ਦੇ ਜੰਗਲ ਵਿੱਚ ਇਕੱਲੇ ਰਹਿੰਦੇ ਹਨ, ਉਹ ਬਾਸ਼ਾਨ ਅਤੇ ਗਿਲਆਦ ਦੀਆਂ ਉਪਜਾਊ ਚਰਾਂਦਾਂ ਵਿੱਚ ਚਰਨ, ਜਿਵੇਂ ਪ੍ਰਾਚੀਨ ਦਿਨਾਂ ਵਿੱਚ ਚਰਦੇ ਸਨ।
15“ਜਿਵੇਂ ਕਿ ਤੁਸੀਂ ਮਿਸਰ ਵਿੱਚੋਂ ਨਿੱਕਲ ਆਏ ਸੀ, ਮੈਂ ਉਨ੍ਹਾਂ ਨੂੰ ਆਪਣੇ ਚਮਤਕਾਰ ਦਿਖਾਵਾਂਗਾ।”
16ਕੌਮਾਂ ਵੇਖਣਗੀਆਂ ਅਤੇ ਆਪਣੇ ਬਲ ਦੇ ਸਾਰੇ ਕੰਮਾਂ ਤੋਂ ਸ਼ਰਮਿੰਦਾ ਹੋਣਗੀਆਂ, ਉਹ ਆਪਣੇ ਹੱਥ ਆਪਣੇ ਮੂੰਹਾਂ ਉੱਤੇ ਰੱਖਣਗੀਆਂ, ਉਹਨਾਂ ਦੇ ਕੰਨ ਬੋਲੇ ਹੋ ਜਾਣਗੇ।
17ਉਹ ਸੱਪ ਵਾਂਗੂੰ ਧੂੜ ਚੱਟਣਗੀਆਂ, ਧਰਤੀ ਦੇ ਘਿੱਸਰਨ ਵਾਲਿਆਂ ਵਾਂਗੂੰ ਉਹ ਆਪਣੀਆਂ ਖੁੱਡਾਂ ਵਿੱਚੋਂ ਥਰ-ਥਰਾਉਂਦੇ ਹੋਏ ਨਿੱਕਲਣਗੀਆਂ, ਉਹ ਭੈਅ ਨਾਲ ਯਾਹਵੇਹ ਸਾਡੇ ਪਰਮੇਸ਼ਵਰ ਕੋਲ ਆਉਣਗੀਆਂ, ਅਤੇ ਤੇਰੇ ਕੋਲੋਂ ਡਰਨਗੀਆਂ।