ਮੀਕਾਹ 7

ਉਹ ਸੱਪ ਵਾਂਗੂੰ ਧੂੜ ਚੱਟਣਗੀਆਂ, ਧਰਤੀ ਦੇ ਘਿੱਸਰਨ ਵਾਲਿਆਂ ਵਾਂਗੂੰ ਉਹ ਆਪਣੀਆਂ ਖੁੱਡਾਂ ਵਿੱਚੋਂ ਥਰ-ਥਰਾਉਂਦੇ ਹੋਏ ਨਿੱਕਲਣਗੀਆਂ, ਉਹ ਭੈਅ ਨਾਲ ਯਾਹਵੇਹ ਸਾਡੇ ਪਰਮੇਸ਼ਵਰ ਕੋਲ ਆਉਣਗੀਆਂ, ਅਤੇ ਤੇਰੇ ਕੋਲੋਂ ਡਰਨਗੀਆਂ।

Micah 7:17 (UKJV) They shall lick the dust like a serpent, they shall move out of their holes like worms of the earth: they shall be afraid of the LORD our God, and shall fear because of you.

15“ਜਿਵੇਂ ਕਿ ਤੁਸੀਂ ਮਿਸਰ ਵਿੱਚੋਂ ਨਿੱਕਲ ਆਏ ਸੀ, ਮੈਂ ਉਨ੍ਹਾਂ ਨੂੰ ਆਪਣੇ ਚਮਤਕਾਰ ਦਿਖਾਵਾਂਗਾ।”

16ਕੌਮਾਂ ਵੇਖਣਗੀਆਂ ਅਤੇ ਆਪਣੇ ਬਲ ਦੇ ਸਾਰੇ ਕੰਮਾਂ ਤੋਂ ਸ਼ਰਮਿੰਦਾ ਹੋਣਗੀਆਂ, ਉਹ ਆਪਣੇ ਹੱਥ ਆਪਣੇ ਮੂੰਹਾਂ ਉੱਤੇ ਰੱਖਣਗੀਆਂ, ਉਹਨਾਂ ਦੇ ਕੰਨ ਬੋਲੇ ਹੋ ਜਾਣਗੇ।

17ਉਹ ਸੱਪ ਵਾਂਗੂੰ ਧੂੜ ਚੱਟਣਗੀਆਂ, ਧਰਤੀ ਦੇ ਘਿੱਸਰਨ ਵਾਲਿਆਂ ਵਾਂਗੂੰ ਉਹ ਆਪਣੀਆਂ ਖੁੱਡਾਂ ਵਿੱਚੋਂ ਥਰ-ਥਰਾਉਂਦੇ ਹੋਏ ਨਿੱਕਲਣਗੀਆਂ, ਉਹ ਭੈਅ ਨਾਲ ਯਾਹਵੇਹ ਸਾਡੇ ਪਰਮੇਸ਼ਵਰ ਕੋਲ ਆਉਣਗੀਆਂ, ਅਤੇ ਤੇਰੇ ਕੋਲੋਂ ਡਰਨਗੀਆਂ।

18ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ਵਰ ਹੈ? ਜੋ ਅਪਰਾਧ ਨੂੰ ਮਾਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ।

19ਤੁਸੀਂ ਫੇਰ ਸਾਡੇ ਉੱਤੇ ਰਹਿਮ ਕਰੋਗੇ। ਤੁਸੀਂ ਸਾਡੇ ਪਾਪਾਂ ਨੂੰ ਪੈਰਾਂ ਹੇਠ ਮਿੱਧੋਗੇ, ਅਤੇ ਸਾਡੀਆਂ ਸਾਰੀਆਂ ਬਦੀਆਂ ਨੂੰ ਸਮੁੰਦਰ ਦੀਆਂ ਡੂੰਘਾਈਆਂ ਵਿੱਚ ਸੁੱਟੋਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.