2ਵਫ਼ਾਦਾਰ ਧਰਤੀ ਤੋਂ ਉਜਾੜ ਦਿੱਤੇ ਗਏ ਹਨ; ਇੱਕ ਵੀ ਧਰਮੀ ਨਹੀਂ ਰਹਿੰਦਾ। ਹਰ ਕੋਈ ਲਹੂ ਵਹਾਉਣ ਦੀ ਉਡੀਕ ਵਿੱਚ ਹੈ; ਉਹ ਜਾਲ ਨਾਲ ਇੱਕ-ਦੂਜੇ ਦਾ ਸ਼ਿਕਾਰ ਕਰਦੇ ਹਨ।
3ਦੋਵੇਂ ਹੱਥ ਬੁਰਿਆਈ ਕਰਨ ਵਿੱਚ ਮਾਹਰ ਹਨ; ਹਾਕਮ ਤੋਹਫ਼ਿਆਂ ਦੀ ਮੰਗ ਕਰਦਾ ਹੈ, ਜੱਜ ਰਿਸ਼ਵਤ ਲੈਂਦਾ ਹੈ, ਤਾਕਤਵਰ ਆਪਣੀ ਇੱਛਾ ਅਨੁਸਾਰ ਹੁਕਮ ਦਿੰਦੇ ਹਨ ਉਹ ਸਾਰੇ ਮਿਲ ਕੇ ਸਾਜ਼ਿਸ਼ ਕਰਦੇ ਹਨ।
4ਉਹਨਾਂ ਵਿੱਚੋਂ ਸਭ ਤੋਂ ਉੱਤਮ ਪੁਰਖ ਕੰਡਿਆਲੀ ਝਾੜੀ ਵਰਗਾ ਹੈ, ਅਤੇ ਸਭ ਤੋਂ ਸਮਝਦਾਰ ਮਨੁੱਖ ਕੰਡੇਦਾਰ ਬਾੜੇ ਨਾਲੋਂ ਭੈੜਾ ਹੈ, ਉਹ ਦਿਨ ਆ ਗਿਆ ਹੈ ਜਦੋਂ ਪਰਮੇਸ਼ਵਰ ਤੁਹਾਡੇ ਕੋਲ ਆਵੇਗਾ, ਤੇਰੇ ਰਾਖਿਆਂ ਦਾ ਦਿਨ, ਸਗੋਂ ਤੇਰੀ ਖ਼ਬਰ ਲੈਣ ਦਾ ਦਿਨ ਆ ਗਿਆ ਹੈ, ਹੁਣ ਉਹਨਾਂ ਦੀ ਹੈਰਾਨਗੀ ਦਾ ਵੇਲਾ ਹੈ।
5ਗੁਆਂਢੀ ਤੇ ਭਰੋਸਾ ਨਾ ਕਰੋ; ਕਿਸੇ ਦੋਸਤ ਤੇ ਭਰੋਸਾ ਨਾ ਕਰੋ। ਇੱਥੋਂ ਤੱਕ ਉਸ ਔਰਤ ਤੇ ਵੀ ਭਰੋਸਾ ਨਾ ਕਰੋ ਜੋ ਤੇਰੀ ਬਾਹਾਂ ਵਿੱਚ ਲੇਟਦੀ ਹੈ, ਆਪਣੇ ਬੁੱਲ੍ਹਾਂ ਦੇ ਬਚਨਾਂ ਦੀ ਰਾਖੀ ਕਰ।
6ਕਿਉਂਕਿ ਇੱਕ ਪੁੱਤਰ ਆਪਣੇ ਪਿਤਾ ਦਾ ਨਿਰਾਦਰ ਕਰਦਾ ਹੈ, ਇੱਕ ਧੀ ਆਪਣੀ ਮਾਂ ਦੇ ਵਿਰੁੱਧ, ਅਤੇ ਇੱਕ ਨੂੰਹ ਆਪਣੀ ਸੱਸ ਦੇ ਵਿਰੁੱਧ ਉੱਠਦੀ ਹੈ, ਮਨੁੱਖ ਦੇ ਦੁਸ਼ਮਣ ਉਸਦੇ ਘਰ ਦੇ ਮੈਂਬਰ ਹਨ।