1ਖੂਨੀ ਸ਼ਹਿਰ ਉੱਤੇ ਹਾਏ, ਝੂਠ ਨਾਲ ਭਰਿਆ ਹੋਇਆ, ਲੁੱਟ ਨਾਲ ਭਰਿਆ ਹੋਇਆ, ਜੋ ਪੀੜਤਾਂ ਤੋਂ ਕਦੇ ਮੁਕਤ ਨਹੀਂ ਹੁੰਦਾ!
2ਕੋਟਲੇ ਦਾ ਖੜਾਕ, ਪਹੀਏ ਦੀ ਗੂੰਜ, ਸਰਪੱਟ ਦੌੜਨ ਵਾਲਾ ਘੋੜਾ ਅਤੇ ਉੱਛਲਦਾ ਰੱਥ!
3ਘੋੜ ਸਵਾਰ ਚੜ੍ਹਾਈ ਕਰਦੇ, ਤਲਵਾਰ ਚਮਕਦੀ ਅਤੇ ਬਰਛੀ ਲਸ਼ਕਦੀ ਹੈ! ਵੱਢੇ ਹੋਇਆਂ ਦੀ ਭੀੜ, ਲਾਸ਼ਾਂ ਦੇ ਢੇਰ, ਲੋਥਾਂ ਬੇਅੰਤ ਹਨ ਅਤੇ ਉਹ ਲੋਥਾਂ ਉੱਤੇ ਠੋਕਰ ਖਾਂਦੇ ਹਨ।
4ਇਹ ਦਾ ਕਾਰਨ ਉਸ ਵਿਭਚਾਰਨ ਦੇ ਬਹੁਤੇ ਵਿਭਚਾਰ ਹਨ, ਜਿਹੜੀ ਸੋਹਣੀ ਅਤੇ ਰੂਪਵੰਤ ਹੈ, ਜਾਦੂਗਰੀਆਂ ਦੀ ਮਾਲਕਾ, ਜਿਹੜੀ ਕੌਮਾਂ ਨੂੰ ਆਪਣੀਆਂ ਜ਼ਨਾਹਕਾਰੀਆਂ ਨਾਲ ਵੇਚਦੀ ਹੈ ਅਤੇ ਘਰਾਣਿਆਂ ਨੂੰ ਆਪਣੀਆਂ ਜਾਦੂਗਰੀਆਂ ਨਾਲ।