ਨਹਮਯਾਹ 1

ਤਦ ਮੇਰੇ ਭਰਾਵਾਂ ਵਿੱਚੋਂ ਹਨਾਨੀ ਅਤੇ ਯਹੂਦਾਹ ਤੋਂ ਆਏ ਹੋਏ ਕਈ ਮਨੁੱਖ ਮੇਰੇ ਕੋਲ ਆਏ, ਤਾਂ ਮੈਂ ਉਹਨਾਂ ਤੋਂ ਉਹਨਾਂ ਬਚੇ ਹੋਏ ਯਹੂਦੀਆਂ ਦੇ ਬਾਰੇ ਜੋ ਗ਼ੁਲਾਮੀ ਤੋਂ ਛੁੱਟ ਗਏ ਸਨ, ਅਤੇ ਯੇਰੂਸ਼ਲੇਮ ਦੇ ਬਾਰੇ ਪੁੱਛਿਆ।

Nehemiah 1:2 (UKJV) That Hanani, one of my brethren, came, he and certain men of Judah; and I asked them concerning the Jews that had escaped, which were left of the captivity, and concerning Jerusalem.

1ਹਕਲਯਾਹ ਦੇ ਪੁੱਤਰ ਨਹਮਯਾਹ ਦੇ ਬਚਨ: ਇਸ ਤਰ੍ਹਾਂ ਹੋਇਆ ਕਿ ਵੀਹਵੇਂ ਸਾਲ ਦੇ ਕਿਸਲੇਵ ਮਹੀਨੇ ਵਿੱਚ, ਜਦ ਮੈਂ ਸ਼ੂਸ਼ਨ ਦੇ ਮਹਿਲ ਵਿੱਚ ਰਹਿੰਦਾ ਸੀ,

2ਤਦ ਮੇਰੇ ਭਰਾਵਾਂ ਵਿੱਚੋਂ ਹਨਾਨੀ ਅਤੇ ਯਹੂਦਾਹ ਤੋਂ ਆਏ ਹੋਏ ਕਈ ਮਨੁੱਖ ਮੇਰੇ ਕੋਲ ਆਏ, ਤਾਂ ਮੈਂ ਉਹਨਾਂ ਤੋਂ ਉਹਨਾਂ ਬਚੇ ਹੋਏ ਯਹੂਦੀਆਂ ਦੇ ਬਾਰੇ ਜੋ ਗ਼ੁਲਾਮੀ ਤੋਂ ਛੁੱਟ ਗਏ ਸਨ, ਅਤੇ ਯੇਰੂਸ਼ਲੇਮ ਦੇ ਬਾਰੇ ਪੁੱਛਿਆ।

3ਤਦ ਉਹਨਾਂ ਨੇ ਮੈਨੂੰ ਕਿਹਾ, “ਉਹ ਬਚੇ ਹੋਏ ਲੋਕ ਜਿਹੜੇ ਗ਼ੁਲਾਮੀ ਤੋਂ ਛੁੱਟ ਕੇ ਉਸ ਸੂਬੇ ਵਿੱਚ ਰਹਿੰਦੇ ਹਨ, ਉਹ ਬਹੁਤ ਦਰਦ ਵਿੱਚ ਹਨ ਅਤੇ ਉਹਨਾਂ ਦਾ ਨਿਰਾਦਰ ਹੁੰਦਾ ਹੈ, ਕਿਉਂਕਿ ਯੇਰੂਸ਼ਲੇਮ ਦੀਆਂ ਕੰਧਾਂ ਟੁੱਟੀਆਂ ਪਈਆਂ ਹਨ ਅਤੇ ਉਸ ਦੇ ਫਾਟਕ ਅੱਗ ਨਾਲ ਸੜੇ ਹੋਏ ਹਨ।”

4ਇਹ ਗੱਲਾਂ ਸੁਣ ਕੇ ਮੈਂ ਬੈਠ ਕੇ ਰੋਇਆ ਅਤੇ ਕੁਝ ਦਿਨਾਂ ਲਈ ਮੈਂ ਸੋਗ ਕੀਤਾ, ਵਰਤ ਰੱਖਿਆ ਅਤੇ ਸਵਰਗ ਦੇ ਪਰਮੇਸ਼ਵਰ ਅੱਗੇ ਪ੍ਰਾਰਥਨਾ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.