ਨਹਮਯਾਹ 1

ਪਰ ਜੇ ਤੁਸੀਂ ਮੇਰੀ ਵੱਲ ਮੁੜੋ ਅਤੇ ਮੇਰੇ ਹੁਕਮਾਂ ਨੂੰ ਮੰਨੋ ਅਤੇ ਉਹਨਾਂ ਦੀ ਪਾਲਨਾ ਕਰੋ, ਤੁਹਾਡੇ ਵਿੱਚੋਂ ਕੱਢੇ ਹੋਏ ਲੋਕ ਅਕਾਸ਼ ਦੇ ਆਖਰੀ ਸਿਰੇ ਤੇ ਹੋਣ, ਤਾਂ ਵੀ ਮੈਂ ਉੱਥੋਂ ਉਹਨਾਂ ਨੂੰ ਇਕੱਠੇ ਕਰ ਕੇ ਉਸ ਸਥਾਨ ਵਿੱਚ ਲਿਆਵਾਂਗਾ, ਜਿਹੜਾ ਮੈਂ ਆਪਣਾ ਨਾਮ ਵਸਾਉਣ ਲਈ ਚੁਣ ਲਿਆ ਹੈ।’

Nehemiah 1:9 (UKJV) But if all of you turn unto me, and keep my commandments, and do them; though there were of you cast out unto the uttermost part of the heaven, yet will I gather them from thence, and will bring them unto the place that I have chosen to set my name there.

7ਅਸੀਂ ਤੁਹਾਡੇ ਨਾਲ ਬਹੁਤ ਬੁਰਾ ਵਿਵਹਾਰ ਕੀਤਾ ਹੈ, ਅਤੇ ਅਸੀਂ ਉਹਨਾਂ ਹੁਕਮਾਂ, ਫ਼ਰਮਾਨਾਂ ਅਤੇ ਕਾਨੂੰਨਾਂ ਦੀ ਪਾਲਣਾ ਨਹੀਂ ਕੀਤੀ ਜੋ ਤੂੰ ਆਪਣੇ ਸੇਵਕ ਮੋਸ਼ੇਹ ਨੂੰ ਦਿੱਤੇ ਸਨ।

8“ਯਾਦ ਰੱਖੋ ਉਹ ਉਪਦੇਸ਼ ਜੋ ਤੁਸੀਂ ਆਪਣੇ ਸੇਵਕ ਮੋਸ਼ੇਹ ਨੂੰ ਦਿੱਤਾ ਸੀ, ‘ਜੇ ਤੁਸੀਂ ਬੇਵਫ਼ਾ ਹੋ, ਮੈਂ ਤੁਹਾਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ,

9ਪਰ ਜੇ ਤੁਸੀਂ ਮੇਰੀ ਵੱਲ ਮੁੜੋ ਅਤੇ ਮੇਰੇ ਹੁਕਮਾਂ ਨੂੰ ਮੰਨੋ ਅਤੇ ਉਹਨਾਂ ਦੀ ਪਾਲਨਾ ਕਰੋ, ਤੁਹਾਡੇ ਵਿੱਚੋਂ ਕੱਢੇ ਹੋਏ ਲੋਕ ਅਕਾਸ਼ ਦੇ ਆਖਰੀ ਸਿਰੇ ਤੇ ਹੋਣ, ਤਾਂ ਵੀ ਮੈਂ ਉੱਥੋਂ ਉਹਨਾਂ ਨੂੰ ਇਕੱਠੇ ਕਰ ਕੇ ਉਸ ਸਥਾਨ ਵਿੱਚ ਲਿਆਵਾਂਗਾ, ਜਿਹੜਾ ਮੈਂ ਆਪਣਾ ਨਾਮ ਵਸਾਉਣ ਲਈ ਚੁਣ ਲਿਆ ਹੈ।’

10“ਉਹ ਤੁਹਾਡੇ ਸੇਵਕ ਅਤੇ ਤੁਹਾਡੇ ਲੋਕ ਹਨ, ਜਿਨ੍ਹਾਂ ਨੂੰ ਤੁਸੀਂ ਆਪਣੀ ਮਹਾਨ ਸ਼ਕਤੀ ਅਤੇ ਆਪਣੇ ਸ਼ਕਤੀਸ਼ਾਲੀ ਹੱਥ ਨਾਲ ਛੁਡਾਇਆ ਹੈ।

11ਹੇ ਪਰਮੇਸ਼ਵਰ ਮੇਰੀ ਬੇਨਤੀ ਹੈ ਕਿ ਤੂੰ ਆਪਣੇ ਦਾਸ ਦੀ ਪ੍ਰਾਰਥਨਾ ਵੱਲ ਕੰਨ ਲਾ ਅਤੇ ਆਪਣੇ ਉਹਨਾਂ ਦਾਸਾਂ ਦੀ ਪ੍ਰਾਰਥਨਾ ਵੱਲ ਵੀ ਜਿਹੜੇ ਤੇਰੇ ਨਾਮ ਤੋਂ ਡਰਨ ਦੇ ਚਾਹਵੰਦ ਹਨ, ਅਤੇ ਅੱਜ ਤੂੰ ਆਪਣੇ ਦਾਸ ਨੂੰ ਸਫ਼ਲ ਕਰ ਅਤੇ ਉਸ ਮਨੁੱਖ ਦੇ ਅੱਗੇ ਮੈਨੂੰ ਦਯਾ ਦਾ ਭਾਗੀ ਬਣਾ।” ਮੈਂ ਤਾਂ ਰਾਜਾ ਦਾ ਸਾਕੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.