26ਅਹੀਯਾਹ, ਹਨਾਨ, ਅਨਾਨ,
27ਮੱਲੂਕ, ਹਰੀਮ ਅਤੇ ਬਾਆਨਾਹ।
28“ਬਾਕੀ ਲੋਕ ਅਰਥਾਤ ਜਾਜਕ, ਲੇਵੀ, ਦਰਬਾਨ, ਗਾਇਕ ਅਤੇ ਨਥੀਨੀਮ (ਭਵਨ ਦੇ ਸੇਵਕ) ਅਤੇ ਸਾਰੇ ਜਿਹੜੇ ਦੇਸ਼ਾਂ ਦੀਆਂ ਕੌਮਾਂ ਵਿੱਚੋਂ ਪਰਮੇਸ਼ਵਰ ਦੀ ਬਿਵਸਥਾ ਮੰਨਣ ਲਈ ਅਲੱਗ ਹੋ ਗਏ ਸਨ, ਉਹਨਾਂ ਸਾਰਿਆਂ ਨੇ ਆਪਣੀਆਂ ਪਤਨੀਆਂ ਅਤੇ ਉਹਨਾਂ ਪੁੱਤਰਾਂ ਅਤੇ ਧੀਆਂ ਸਮੇਤ ਜੋ ਸਿਆਣੇ ਅਤੇ ਸਮਝਦਾਰ ਸਨ।
29ਆਪਣੇ ਇਸਰਾਏਲੀ ਭਰਾਵਾਂ ਨਾਲ ਮਿਲ ਕੇ ਇਸ ਸਹੁੰ ਅਤੇ ਇਸ ਸਰਾਪ ਨਾਲ ਆਪਣੇ ਆਪ ਨੂੰ ਬੰਨ੍ਹਿਆ ਕਿ ਅਸੀਂ ਪਰਮੇਸ਼ਵਰ ਦੀ ਬਿਵਸਥਾ ਦੇ ਅਨੁਸਾਰ ਚੱਲਾਂਗੇ, ਜਿਹੜੀ ਪਰਮੇਸ਼ਵਰ ਦੇ ਦਾਸ ਮੋਸ਼ੇਹ ਦੇ ਰਾਹੀਂ ਦਿੱਤੀ ਗਈ ਅਤੇ ਯਾਹਵੇਹ ਆਪਣੇ ਪਰਮੇਸ਼ਵਰ ਦੇ ਸਾਰੇ ਹੁਕਮਾਂ, ਨਿਯਮਾਂ ਅਤੇ ਬਿਧੀਆਂ ਨੂੰ ਪੂਰਾ ਕਰ ਕੇ ਪਾਲਣਾ ਕਰਾਂਗੇ।
30“ਅਸੀਂ ਵਾਅਦਾ ਕਰਦੇ ਹਾਂ ਕਿ ਅਸੀਂ ਆਪਣੀਆਂ ਧੀਆਂ ਦਾ ਵਿਆਹ ਸਾਡੇ ਆਲੇ-ਦੁਆਲੇ ਦੇ ਲੋਕਾਂ ਨਾਲ ਨਹੀਂ ਕਰਾਂਗੇ ਜਾਂ ਆਪਣੇ ਪੁੱਤਰਾਂ ਲਈ ਉਹਨਾਂ ਦੀਆਂ ਧੀਆਂ ਨਹੀਂ ਲਵਾਂਗੇ।