ਨਹਮਯਾਹ 10

ਆਪਣੇ ਇਸਰਾਏਲੀ ਭਰਾਵਾਂ ਨਾਲ ਮਿਲ ਕੇ ਇਸ ਸਹੁੰ ਅਤੇ ਇਸ ਸਰਾਪ ਨਾਲ ਆਪਣੇ ਆਪ ਨੂੰ ਬੰਨ੍ਹਿਆ ਕਿ ਅਸੀਂ ਪਰਮੇਸ਼ਵਰ ਦੀ ਬਿਵਸਥਾ ਦੇ ਅਨੁਸਾਰ ਚੱਲਾਂਗੇ, ਜਿਹੜੀ ਪਰਮੇਸ਼ਵਰ ਦੇ ਦਾਸ ਮੋਸ਼ੇਹ ਦੇ ਰਾਹੀਂ ਦਿੱਤੀ ਗਈ ਅਤੇ ਯਾਹਵੇਹ ਆਪਣੇ ਪਰਮੇਸ਼ਵਰ ਦੇ ਸਾਰੇ ਹੁਕਮਾਂ, ਨਿਯਮਾਂ ਅਤੇ ਬਿਧੀਆਂ ਨੂੰ ਪੂਰਾ ਕਰ ਕੇ ਪਾਲਣਾ ਕਰਾਂਗੇ।

Nehemiah 10:29 (UKJV) They clave to their brethren, their nobles, and entered into a curse, and into an oath, to walk in God's law, which was given by Moses the servant of God, and to observe and do all the commandments of the LORD our Lord, and his judgments and his statutes;

27ਮੱਲੂਕ, ਹਰੀਮ ਅਤੇ ਬਾਆਨਾਹ।

28“ਬਾਕੀ ਲੋਕ ਅਰਥਾਤ ਜਾਜਕ, ਲੇਵੀ, ਦਰਬਾਨ, ਗਾਇਕ ਅਤੇ ਨਥੀਨੀਮ (ਭਵਨ ਦੇ ਸੇਵਕ) ਅਤੇ ਸਾਰੇ ਜਿਹੜੇ ਦੇਸ਼ਾਂ ਦੀਆਂ ਕੌਮਾਂ ਵਿੱਚੋਂ ਪਰਮੇਸ਼ਵਰ ਦੀ ਬਿਵਸਥਾ ਮੰਨਣ ਲਈ ਅਲੱਗ ਹੋ ਗਏ ਸਨ, ਉਹਨਾਂ ਸਾਰਿਆਂ ਨੇ ਆਪਣੀਆਂ ਪਤਨੀਆਂ ਅਤੇ ਉਹਨਾਂ ਪੁੱਤਰਾਂ ਅਤੇ ਧੀਆਂ ਸਮੇਤ ਜੋ ਸਿਆਣੇ ਅਤੇ ਸਮਝਦਾਰ ਸਨ।

29ਆਪਣੇ ਇਸਰਾਏਲੀ ਭਰਾਵਾਂ ਨਾਲ ਮਿਲ ਕੇ ਇਸ ਸਹੁੰ ਅਤੇ ਇਸ ਸਰਾਪ ਨਾਲ ਆਪਣੇ ਆਪ ਨੂੰ ਬੰਨ੍ਹਿਆ ਕਿ ਅਸੀਂ ਪਰਮੇਸ਼ਵਰ ਦੀ ਬਿਵਸਥਾ ਦੇ ਅਨੁਸਾਰ ਚੱਲਾਂਗੇ, ਜਿਹੜੀ ਪਰਮੇਸ਼ਵਰ ਦੇ ਦਾਸ ਮੋਸ਼ੇਹ ਦੇ ਰਾਹੀਂ ਦਿੱਤੀ ਗਈ ਅਤੇ ਯਾਹਵੇਹ ਆਪਣੇ ਪਰਮੇਸ਼ਵਰ ਦੇ ਸਾਰੇ ਹੁਕਮਾਂ, ਨਿਯਮਾਂ ਅਤੇ ਬਿਧੀਆਂ ਨੂੰ ਪੂਰਾ ਕਰ ਕੇ ਪਾਲਣਾ ਕਰਾਂਗੇ।

30“ਅਸੀਂ ਵਾਅਦਾ ਕਰਦੇ ਹਾਂ ਕਿ ਅਸੀਂ ਆਪਣੀਆਂ ਧੀਆਂ ਦਾ ਵਿਆਹ ਸਾਡੇ ਆਲੇ-ਦੁਆਲੇ ਦੇ ਲੋਕਾਂ ਨਾਲ ਨਹੀਂ ਕਰਾਂਗੇ ਜਾਂ ਆਪਣੇ ਪੁੱਤਰਾਂ ਲਈ ਉਹਨਾਂ ਦੀਆਂ ਧੀਆਂ ਨਹੀਂ ਲਵਾਂਗੇ।

31“ਜਦੋਂ ਗੁਆਂਢੀ ਲੋਕ ਸਬਤ ਦੇ ਦਿਨ ਵੇਚਣ ਲਈ ਵਪਾਰ ਜਾਂ ਅਨਾਜ ਲਿਆਉਂਦੇ ਹਨ, ਤਾਂ ਅਸੀਂ ਉਹਨਾਂ ਤੋਂ ਸਬਤ ਦੇ ਦਿਨ ਜਾਂ ਕਿਸੇ ਪਵਿੱਤਰ ਦਿਨ ਨਹੀਂ ਖਰੀਦਾਂਗੇ। ਹਰ ਸੱਤਵੇਂ ਸਾਲ ਅਸੀਂ ਜ਼ਮੀਨ ਦਾ ਕੰਮ ਕਰਨਾ ਛੱਡ ਦੇਵਾਂਗੇ ਅਤੇ ਸਾਰੇ ਕਰਜ਼ੇ ਰੱਦ ਕਰ ਦੇਵਾਂਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.