29ਆਪਣੇ ਇਸਰਾਏਲੀ ਭਰਾਵਾਂ ਨਾਲ ਮਿਲ ਕੇ ਇਸ ਸਹੁੰ ਅਤੇ ਇਸ ਸਰਾਪ ਨਾਲ ਆਪਣੇ ਆਪ ਨੂੰ ਬੰਨ੍ਹਿਆ ਕਿ ਅਸੀਂ ਪਰਮੇਸ਼ਵਰ ਦੀ ਬਿਵਸਥਾ ਦੇ ਅਨੁਸਾਰ ਚੱਲਾਂਗੇ, ਜਿਹੜੀ ਪਰਮੇਸ਼ਵਰ ਦੇ ਦਾਸ ਮੋਸ਼ੇਹ ਦੇ ਰਾਹੀਂ ਦਿੱਤੀ ਗਈ ਅਤੇ ਯਾਹਵੇਹ ਆਪਣੇ ਪਰਮੇਸ਼ਵਰ ਦੇ ਸਾਰੇ ਹੁਕਮਾਂ, ਨਿਯਮਾਂ ਅਤੇ ਬਿਧੀਆਂ ਨੂੰ ਪੂਰਾ ਕਰ ਕੇ ਪਾਲਣਾ ਕਰਾਂਗੇ।
30“ਅਸੀਂ ਵਾਅਦਾ ਕਰਦੇ ਹਾਂ ਕਿ ਅਸੀਂ ਆਪਣੀਆਂ ਧੀਆਂ ਦਾ ਵਿਆਹ ਸਾਡੇ ਆਲੇ-ਦੁਆਲੇ ਦੇ ਲੋਕਾਂ ਨਾਲ ਨਹੀਂ ਕਰਾਂਗੇ ਜਾਂ ਆਪਣੇ ਪੁੱਤਰਾਂ ਲਈ ਉਹਨਾਂ ਦੀਆਂ ਧੀਆਂ ਨਹੀਂ ਲਵਾਂਗੇ।
31“ਜਦੋਂ ਗੁਆਂਢੀ ਲੋਕ ਸਬਤ ਦੇ ਦਿਨ ਵੇਚਣ ਲਈ ਵਪਾਰ ਜਾਂ ਅਨਾਜ ਲਿਆਉਂਦੇ ਹਨ, ਤਾਂ ਅਸੀਂ ਉਹਨਾਂ ਤੋਂ ਸਬਤ ਦੇ ਦਿਨ ਜਾਂ ਕਿਸੇ ਪਵਿੱਤਰ ਦਿਨ ਨਹੀਂ ਖਰੀਦਾਂਗੇ। ਹਰ ਸੱਤਵੇਂ ਸਾਲ ਅਸੀਂ ਜ਼ਮੀਨ ਦਾ ਕੰਮ ਕਰਨਾ ਛੱਡ ਦੇਵਾਂਗੇ ਅਤੇ ਸਾਰੇ ਕਰਜ਼ੇ ਰੱਦ ਕਰ ਦੇਵਾਂਗੇ।
32“ਅਸੀਂ ਆਪਣੇ ਪਰਮੇਸ਼ਵਰ ਦੇ ਘਰ ਦੀ ਸੇਵਾ ਲਈ ਹਰ ਸਾਲ ਇੱਕ ਤਿਹਾਈ ਸ਼ੈਕੇਲ ਦੇਣ ਦੇ ਹੁਕਮਾਂ ਨੂੰ ਪੂਰਾ ਕਰਨ ਦੀ ਜ਼ਿੰਮੇਵਾਰੀ ਲੈਂਦੇ ਹਾਂ:
33ਅਰਥਾਤ ਚੜ੍ਹਾਵੇ ਦੀ ਰੋਟੀ, ਅਤੇ ਰੋਜ਼ ਮੈਦੇ ਦੀਆਂ ਭੇਟਾਂ ਅਤੇ ਸਦਾ ਲਈ ਹੋਮ ਦੀਆਂ ਬਲੀਆਂ, ਸਬਤਾਂ, ਅਮੱਸਿਆ, ਠਹਿਰਾਏ ਹੋਏ ਪਰਬਾਂ ਦੀਆਂ ਬਲੀਆਂ ਅਤੇ ਹੋਰ ਪਵਿੱਤਰ ਭੇਟਾਂ ਅਤੇ ਪਾਪ ਬਲੀਆਂ ਲਈ, ਜਿਹੜੀਆਂ ਇਸਰਾਏਲ ਦੇ ਪ੍ਰਾਸਚਿਤ ਲਈ ਹਨ ਅਤੇ ਪਰਮੇਸ਼ਵਰ ਦੇ ਭਵਨ ਦੇ ਸਾਰੇ ਕੰਮ ਲਈ ਵੀ ਹਨ।