34“ਅਸੀਂ ਜਾਜਕਾਂ, ਲੇਵੀਆਂ ਅਤੇ ਲੋਕਾਂ ਨੇ ਇਸ ਗੱਲ ਲਈ ਚਿੱਠੀਆਂ ਪਾਈਆਂ ਕਿ ਸਾਡੇ ਹਰੇਕ ਪਰਿਵਾਰ ਨੂੰ ਹਰ ਸਾਲ ਯਾਹਵੇਹ ਦੀ ਜਗਵੇਦੀ ਉੱਤੇ ਲੱਕੜੀ ਦੀ ਭੇਟ ਬਿਵਸਥਾ ਵਿੱਚ ਲਿਖੇ ਹੋਏ ਅਨੁਸਾਰ ਯਹੋਵਾਹ ਸਾਡੇ ਪਰਮੇਸ਼ਵਰ ਦੀ ਜਗਵੇਦੀ ਉੱਤੇ ਜਲਾਉਣ ਲਈ, ਆਪਣੇ ਪਰਮੇਸ਼ਵਰ ਦੇ ਭਵਨ ਵਿੱਚ ਲਿਆਇਆ ਕਰਾਂਗੇ।
35“ਅਸੀਂ ਆਪਣੀ ਭੂਮੀ ਦਾ ਪਹਿਲਾ ਫਲ ਅਤੇ ਸਾਰੇ ਰੁੱਖਾਂ ਦੇ ਪਹਿਲੇ ਫਲ ਹਰ ਸਾਲ ਯਾਹਵੇਹ ਦੇ ਭਵਨ ਵਿੱਚ ਲੈ ਆਵਾਂਗੇ।
36“ਜਿਵੇਂ ਕਿ ਇਹ ਬਿਵਸਥਾ ਵਿੱਚ ਵੀ ਲਿਖਿਆ ਹੋਇਆ ਹੈ, ਅਸੀਂ ਆਪਣੇ ਪੁੱਤਰਾਂ ਅਤੇ ਸਾਡੇ ਡੰਗਰਾਂ ਦੇ ਪਹਿਲੌਠੇ, ਆਪਣੇ ਇੱਜੜ ਅਤੇ ਇੱਜੜ ਨੂੰ ਆਪਣੇ ਪਰਮੇਸ਼ਵਰ ਦੇ ਘਰ, ਉੱਥੇ ਸੇਵਾ ਕਰਨ ਵਾਲੇ ਜਾਜਕਾਂ ਕੋਲ ਲਿਆਵਾਂਗੇ।
37“ਅਸੀਂ ਆਪਣਾ ਪਹਿਲਾ ਗੁੰਨ੍ਹਿਆ ਹੋਇਆ ਆਟਾ ਅਤੇ ਚੁੱਕਣ ਦੀਆਂ ਭੇਟਾਂ ਅਤੇ ਹਰ ਪ੍ਰਕਾਰ ਦੇ ਰੁੱਖਾਂ ਦਾ ਫਲ ਅਤੇ ਨਵੀਂ ਦਾਖ਼ਰਸ ਅਤੇ ਤੇਲ ਆਪਣੇ ਪਰਮੇਸ਼ਵਰ ਦੇ ਭਵਨ ਦੀਆਂ ਕੋਠੜੀਆਂ ਵਿੱਚ ਜਾਜਕਾਂ ਦੇ ਲਈ ਅਤੇ ਆਪਣੀ ਭੂਮੀ ਦੀ ਉਪਜ ਦਾ ਦਸਵੰਧ ਲੇਵੀਆਂ ਦੇ ਲਈ ਲਿਆਇਆ ਕਰਾਂਗੇ ਕਿਉਂਕਿ ਲੇਵੀ ਸਾਡੀ ਖੇਤੀ ਦੇ ਸਾਰੇ ਸ਼ਹਿਰਾਂ ਵਿੱਚੋਂ ਦਸਵੰਧ ਲੈਂਦੇ ਹਨ।
38ਹਾਰੋਨ ਦੇ ਉੱਤਰਾਧਿਕਾਰੀ ਇੱਕ ਜਾਜਕ ਨੇ ਲੇਵੀਆਂ ਦੇ ਨਾਲ ਜਦੋਂ ਉਹ ਦਸਵੰਧ ਪ੍ਰਾਪਤ ਕਰਦੇ ਹਨ, ਅਤੇ ਲੇਵੀਆਂ ਨੂੰ ਦਸਵੰਧ ਦਾ ਦਸਵਾਂ ਹਿੱਸਾ ਸਾਡੇ ਪਰਮੇਸ਼ਵਰ ਦੇ ਭਵਨ ਵਿੱਚ, ਖਜ਼ਾਨੇ ਦੇ ਭੰਡਾਰਾਂ ਵਿੱਚ ਲਿਆਉਣਾ ਚਾਹੀਦਾ ਹੈ।