ਨਹਮਯਾਹ 10

“ਅਸੀਂ ਆਪਣਾ ਪਹਿਲਾ ਗੁੰਨ੍ਹਿਆ ਹੋਇਆ ਆਟਾ ਅਤੇ ਚੁੱਕਣ ਦੀਆਂ ਭੇਟਾਂ ਅਤੇ ਹਰ ਪ੍ਰਕਾਰ ਦੇ ਰੁੱਖਾਂ ਦਾ ਫਲ ਅਤੇ ਨਵੀਂ ਦਾਖ਼ਰਸ ਅਤੇ ਤੇਲ ਆਪਣੇ ਪਰਮੇਸ਼ਵਰ ਦੇ ਭਵਨ ਦੀਆਂ ਕੋਠੜੀਆਂ ਵਿੱਚ ਜਾਜਕਾਂ ਦੇ ਲਈ ਅਤੇ ਆਪਣੀ ਭੂਮੀ ਦੀ ਉਪਜ ਦਾ ਦਸਵੰਧ ਲੇਵੀਆਂ ਦੇ ਲਈ ਲਿਆਇਆ ਕਰਾਂਗੇ ਕਿਉਂਕਿ ਲੇਵੀ ਸਾਡੀ ਖੇਤੀ ਦੇ ਸਾਰੇ ਸ਼ਹਿਰਾਂ ਵਿੱਚੋਂ ਦਸਵੰਧ ਲੈਂਦੇ ਹਨ।

Nehemiah 10:37 (UKJV) And that we should bring the first-fruits of our dough, and our offerings, and the fruit of all manner of trees, of wine and of oil, unto the priests, to the chambers of the house of our God; and the tithes of our ground unto the Levites, that the same Levites might have the tithes in all the cities of our tillage.

35“ਅਸੀਂ ਆਪਣੀ ਭੂਮੀ ਦਾ ਪਹਿਲਾ ਫਲ ਅਤੇ ਸਾਰੇ ਰੁੱਖਾਂ ਦੇ ਪਹਿਲੇ ਫਲ ਹਰ ਸਾਲ ਯਾਹਵੇਹ ਦੇ ਭਵਨ ਵਿੱਚ ਲੈ ਆਵਾਂਗੇ।

36“ਜਿਵੇਂ ਕਿ ਇਹ ਬਿਵਸਥਾ ਵਿੱਚ ਵੀ ਲਿਖਿਆ ਹੋਇਆ ਹੈ, ਅਸੀਂ ਆਪਣੇ ਪੁੱਤਰਾਂ ਅਤੇ ਸਾਡੇ ਡੰਗਰਾਂ ਦੇ ਪਹਿਲੌਠੇ, ਆਪਣੇ ਇੱਜੜ ਅਤੇ ਇੱਜੜ ਨੂੰ ਆਪਣੇ ਪਰਮੇਸ਼ਵਰ ਦੇ ਘਰ, ਉੱਥੇ ਸੇਵਾ ਕਰਨ ਵਾਲੇ ਜਾਜਕਾਂ ਕੋਲ ਲਿਆਵਾਂਗੇ।

37“ਅਸੀਂ ਆਪਣਾ ਪਹਿਲਾ ਗੁੰਨ੍ਹਿਆ ਹੋਇਆ ਆਟਾ ਅਤੇ ਚੁੱਕਣ ਦੀਆਂ ਭੇਟਾਂ ਅਤੇ ਹਰ ਪ੍ਰਕਾਰ ਦੇ ਰੁੱਖਾਂ ਦਾ ਫਲ ਅਤੇ ਨਵੀਂ ਦਾਖ਼ਰਸ ਅਤੇ ਤੇਲ ਆਪਣੇ ਪਰਮੇਸ਼ਵਰ ਦੇ ਭਵਨ ਦੀਆਂ ਕੋਠੜੀਆਂ ਵਿੱਚ ਜਾਜਕਾਂ ਦੇ ਲਈ ਅਤੇ ਆਪਣੀ ਭੂਮੀ ਦੀ ਉਪਜ ਦਾ ਦਸਵੰਧ ਲੇਵੀਆਂ ਦੇ ਲਈ ਲਿਆਇਆ ਕਰਾਂਗੇ ਕਿਉਂਕਿ ਲੇਵੀ ਸਾਡੀ ਖੇਤੀ ਦੇ ਸਾਰੇ ਸ਼ਹਿਰਾਂ ਵਿੱਚੋਂ ਦਸਵੰਧ ਲੈਂਦੇ ਹਨ।

38ਹਾਰੋਨ ਦੇ ਉੱਤਰਾਧਿਕਾਰੀ ਇੱਕ ਜਾਜਕ ਨੇ ਲੇਵੀਆਂ ਦੇ ਨਾਲ ਜਦੋਂ ਉਹ ਦਸਵੰਧ ਪ੍ਰਾਪਤ ਕਰਦੇ ਹਨ, ਅਤੇ ਲੇਵੀਆਂ ਨੂੰ ਦਸਵੰਧ ਦਾ ਦਸਵਾਂ ਹਿੱਸਾ ਸਾਡੇ ਪਰਮੇਸ਼ਵਰ ਦੇ ਭਵਨ ਵਿੱਚ, ਖਜ਼ਾਨੇ ਦੇ ਭੰਡਾਰਾਂ ਵਿੱਚ ਲਿਆਉਣਾ ਚਾਹੀਦਾ ਹੈ।

39ਕਿਉਂਕਿ ਹਰੇਕ ਇਸਰਾਏਲੀ ਅਤੇ ਲੇਵੀ ਅੰਨ, ਨਵੀਂ ਦਾਖ਼ਰਸ, ਅਤੇ ਤੇਲ ਦੀ ਚੁੱਕਣ ਦੀਆਂ ਭੇਟਾਂ ਉਹਨਾਂ ਕੋਠੜੀਆਂ ਵਿੱਚ ਪਹੁੰਚਾਉਣ ਜਿੱਥੇ ਪਵਿੱਤਰ ਭਾਂਡੇ ਅਤੇ ਜਾਜਕ ਜਿਹੜੇ ਟਹਿਲ ਸੇਵਾ ਕਰਦੇ ਸਨ ਅਤੇ ਦਰਬਾਨ ਅਤੇ ਰਾਗੀ ਰਹਿੰਦੇ ਸਨ। “ਅਸੀਂ ਆਪਣੇ ਪਰਮੇਸ਼ਵਰ ਦੇ ਭਵਨ ਨੂੰ ਨਹੀਂ ਤਿਆਗਾਂਗੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.