37“ਅਸੀਂ ਆਪਣਾ ਪਹਿਲਾ ਗੁੰਨ੍ਹਿਆ ਹੋਇਆ ਆਟਾ ਅਤੇ ਚੁੱਕਣ ਦੀਆਂ ਭੇਟਾਂ ਅਤੇ ਹਰ ਪ੍ਰਕਾਰ ਦੇ ਰੁੱਖਾਂ ਦਾ ਫਲ ਅਤੇ ਨਵੀਂ ਦਾਖ਼ਰਸ ਅਤੇ ਤੇਲ ਆਪਣੇ ਪਰਮੇਸ਼ਵਰ ਦੇ ਭਵਨ ਦੀਆਂ ਕੋਠੜੀਆਂ ਵਿੱਚ ਜਾਜਕਾਂ ਦੇ ਲਈ ਅਤੇ ਆਪਣੀ ਭੂਮੀ ਦੀ ਉਪਜ ਦਾ ਦਸਵੰਧ ਲੇਵੀਆਂ ਦੇ ਲਈ ਲਿਆਇਆ ਕਰਾਂਗੇ ਕਿਉਂਕਿ ਲੇਵੀ ਸਾਡੀ ਖੇਤੀ ਦੇ ਸਾਰੇ ਸ਼ਹਿਰਾਂ ਵਿੱਚੋਂ ਦਸਵੰਧ ਲੈਂਦੇ ਹਨ।
38ਹਾਰੋਨ ਦੇ ਉੱਤਰਾਧਿਕਾਰੀ ਇੱਕ ਜਾਜਕ ਨੇ ਲੇਵੀਆਂ ਦੇ ਨਾਲ ਜਦੋਂ ਉਹ ਦਸਵੰਧ ਪ੍ਰਾਪਤ ਕਰਦੇ ਹਨ, ਅਤੇ ਲੇਵੀਆਂ ਨੂੰ ਦਸਵੰਧ ਦਾ ਦਸਵਾਂ ਹਿੱਸਾ ਸਾਡੇ ਪਰਮੇਸ਼ਵਰ ਦੇ ਭਵਨ ਵਿੱਚ, ਖਜ਼ਾਨੇ ਦੇ ਭੰਡਾਰਾਂ ਵਿੱਚ ਲਿਆਉਣਾ ਚਾਹੀਦਾ ਹੈ।
39ਕਿਉਂਕਿ ਹਰੇਕ ਇਸਰਾਏਲੀ ਅਤੇ ਲੇਵੀ ਅੰਨ, ਨਵੀਂ ਦਾਖ਼ਰਸ, ਅਤੇ ਤੇਲ ਦੀ ਚੁੱਕਣ ਦੀਆਂ ਭੇਟਾਂ ਉਹਨਾਂ ਕੋਠੜੀਆਂ ਵਿੱਚ ਪਹੁੰਚਾਉਣ ਜਿੱਥੇ ਪਵਿੱਤਰ ਭਾਂਡੇ ਅਤੇ ਜਾਜਕ ਜਿਹੜੇ ਟਹਿਲ ਸੇਵਾ ਕਰਦੇ ਸਨ ਅਤੇ ਦਰਬਾਨ ਅਤੇ ਰਾਗੀ ਰਹਿੰਦੇ ਸਨ। “ਅਸੀਂ ਆਪਣੇ ਪਰਮੇਸ਼ਵਰ ਦੇ ਭਵਨ ਨੂੰ ਨਹੀਂ ਤਿਆਗਾਂਗੇ।”