ਨਹਮਯਾਹ 11

ਉਸ ਦੇ ਭਰਾ ਜੋ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ, ਦੋ ਸੌ ਬਤਾਲੀ ਪੁਰਖ ਸਨ; ਅਤੇ ਅਮਸ਼ਸਈ ਜੋ ਅਜ਼ਰਏਲ ਦਾ ਪੁੱਤਰ, ਉਹ ਅਹਜ਼ਈ ਦਾ ਪੁੱਤਰ, ਉਹ ਮਸ਼ੀਲੇਮੋਥ ਦਾ ਪੁੱਤਰ ਅਤੇ ਉਹ ਇਮੇਰ ਦਾ ਪੁੱਤਰ ਸੀ,

Nehemiah 11:13 (UKJV) And his brethren, chief of the fathers, two hundred forty and two: and Amashai the son of Azareel, the son of Ahasai, the son of Meshillemoth, the son of Immer,

11ਸਰਾਯਾਹ ਜੋ ਹਿਲਕੀਯਾਹ ਦਾ ਪੁੱਤਰ, ਉਹ ਮਸ਼ੁੱਲਾਮ ਦਾ ਪੁੱਤਰ, ਉਹ ਸਾਦੋਕ ਦਾ ਪੁੱਤਰ, ਉਹ ਮਰਾਯੋਥ ਦਾ ਪੁੱਤਰ, ਉਹ ਅਹੀਟੂਬ ਦਾ ਪੁੱਤਰ, ਜੋ ਪਰਮੇਸ਼ਵਰ ਦੇ ਭਵਨ ਦਾ ਅਧਿਕਾਰੀ ਸੀ।

12ਅਤੇ ਉਹਨਾਂ ਦੇ ਭਰਾ ਜਿਹੜੇ ਭਵਨ ਦਾ ਕੰਮ ਕਰਦੇ ਸਨ, ਅੱਠ ਸੌ ਬਾਈ ਸਨ; ਅਤੇ ਅਦਾਯਾਹ ਜੋ ਯਰੋਹਾਮ ਦਾ ਪੁੱਤਰ, ਉਹ ਪਲਲਯਾਹ ਦਾ ਪੁੱਤਰ, ਉਹ ਅਮਸੀ ਦਾ ਪੁੱਤਰ, ਉਹ ਜ਼ਕਰਯਾਹ ਦਾ ਪੁੱਤਰ, ਉਹ ਪਸ਼ਹੂਰ ਦਾ ਪੁੱਤਰ ਅਤੇ ਉਹ ਮਲਕੀਯਾਹ ਦਾ ਪੁੱਤਰ ਸੀ,

13ਉਸ ਦੇ ਭਰਾ ਜੋ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ, ਦੋ ਸੌ ਬਤਾਲੀ ਪੁਰਖ ਸਨ; ਅਤੇ ਅਮਸ਼ਸਈ ਜੋ ਅਜ਼ਰਏਲ ਦਾ ਪੁੱਤਰ, ਉਹ ਅਹਜ਼ਈ ਦਾ ਪੁੱਤਰ, ਉਹ ਮਸ਼ੀਲੇਮੋਥ ਦਾ ਪੁੱਤਰ ਅਤੇ ਉਹ ਇਮੇਰ ਦਾ ਪੁੱਤਰ ਸੀ,

14ਇਨ੍ਹਾਂ ਦੇ ਇੱਕ ਸੌ ਅਠਾਈ ਸੂਰਬੀਰ ਭਰਾ ਸਨ। ਅਤੇ ਹੱਗਦੋਲੀਮ ਦਾ ਪੁੱਤਰ ਜ਼ਬਦੀਏਲ ਇਨ੍ਹਾਂ ਦਾ ਪ੍ਰਧਾਨ ਸੀ।

15ਲੇਵੀਆਂ ਵਿੱਚੋਂ: ਸ਼ਮਅਯਾਹ ਜੋ ਹਸ਼ੂਬ ਦਾ ਪੁੱਤਰ, ਉਹ ਅਜ਼ਰੀਕਾਮ ਦਾ ਪੁੱਤਰ, ਉਹ ਹਸ਼ਬਯਾਹ ਦਾ ਪੁੱਤਰ, ਉਹ ਬੁੰਨੀ ਦਾ ਪੁੱਤਰ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.