ਨਹਮਯਾਹ 11

ਇਨ੍ਹਾਂ ਦੇ ਇੱਕ ਸੌ ਅਠਾਈ ਸੂਰਬੀਰ ਭਰਾ ਸਨ। ਅਤੇ ਹੱਗਦੋਲੀਮ ਦਾ ਪੁੱਤਰ ਜ਼ਬਦੀਏਲ ਇਨ੍ਹਾਂ ਦਾ ਪ੍ਰਧਾਨ ਸੀ।

Nehemiah 11:14 (UKJV) And their brethren, mighty men of valour, an hundred twenty and eight: and their overseer was Zabdiel, the son of one of the great men.

12ਅਤੇ ਉਹਨਾਂ ਦੇ ਭਰਾ ਜਿਹੜੇ ਭਵਨ ਦਾ ਕੰਮ ਕਰਦੇ ਸਨ, ਅੱਠ ਸੌ ਬਾਈ ਸਨ; ਅਤੇ ਅਦਾਯਾਹ ਜੋ ਯਰੋਹਾਮ ਦਾ ਪੁੱਤਰ, ਉਹ ਪਲਲਯਾਹ ਦਾ ਪੁੱਤਰ, ਉਹ ਅਮਸੀ ਦਾ ਪੁੱਤਰ, ਉਹ ਜ਼ਕਰਯਾਹ ਦਾ ਪੁੱਤਰ, ਉਹ ਪਸ਼ਹੂਰ ਦਾ ਪੁੱਤਰ ਅਤੇ ਉਹ ਮਲਕੀਯਾਹ ਦਾ ਪੁੱਤਰ ਸੀ,

13ਉਸ ਦੇ ਭਰਾ ਜੋ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ, ਦੋ ਸੌ ਬਤਾਲੀ ਪੁਰਖ ਸਨ; ਅਤੇ ਅਮਸ਼ਸਈ ਜੋ ਅਜ਼ਰਏਲ ਦਾ ਪੁੱਤਰ, ਉਹ ਅਹਜ਼ਈ ਦਾ ਪੁੱਤਰ, ਉਹ ਮਸ਼ੀਲੇਮੋਥ ਦਾ ਪੁੱਤਰ ਅਤੇ ਉਹ ਇਮੇਰ ਦਾ ਪੁੱਤਰ ਸੀ,

14ਇਨ੍ਹਾਂ ਦੇ ਇੱਕ ਸੌ ਅਠਾਈ ਸੂਰਬੀਰ ਭਰਾ ਸਨ। ਅਤੇ ਹੱਗਦੋਲੀਮ ਦਾ ਪੁੱਤਰ ਜ਼ਬਦੀਏਲ ਇਨ੍ਹਾਂ ਦਾ ਪ੍ਰਧਾਨ ਸੀ।

15ਲੇਵੀਆਂ ਵਿੱਚੋਂ: ਸ਼ਮਅਯਾਹ ਜੋ ਹਸ਼ੂਬ ਦਾ ਪੁੱਤਰ, ਉਹ ਅਜ਼ਰੀਕਾਮ ਦਾ ਪੁੱਤਰ, ਉਹ ਹਸ਼ਬਯਾਹ ਦਾ ਪੁੱਤਰ, ਉਹ ਬੁੰਨੀ ਦਾ ਪੁੱਤਰ ਸੀ।

16ਸ਼ਬਥਈ ਅਤੇ ਯੋਜ਼ਾਬਾਦ, ਲੇਵੀਆਂ ਦੇ ਦੋ ਮੁਖੀ, ਜੋ ਪਰਮੇਸ਼ਵਰ ਦੇ ਭਵਨ ਦੇ ਬਾਹਰੀ ਕੰਮ ਉੱਤੇ ਨਿਯੁਕਤ ਸਨ;

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.