13ਉਸ ਦੇ ਭਰਾ ਜੋ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ, ਦੋ ਸੌ ਬਤਾਲੀ ਪੁਰਖ ਸਨ; ਅਤੇ ਅਮਸ਼ਸਈ ਜੋ ਅਜ਼ਰਏਲ ਦਾ ਪੁੱਤਰ, ਉਹ ਅਹਜ਼ਈ ਦਾ ਪੁੱਤਰ, ਉਹ ਮਸ਼ੀਲੇਮੋਥ ਦਾ ਪੁੱਤਰ ਅਤੇ ਉਹ ਇਮੇਰ ਦਾ ਪੁੱਤਰ ਸੀ,
14ਇਨ੍ਹਾਂ ਦੇ ਇੱਕ ਸੌ ਅਠਾਈ ਸੂਰਬੀਰ ਭਰਾ ਸਨ। ਅਤੇ ਹੱਗਦੋਲੀਮ ਦਾ ਪੁੱਤਰ ਜ਼ਬਦੀਏਲ ਇਨ੍ਹਾਂ ਦਾ ਪ੍ਰਧਾਨ ਸੀ।
15ਲੇਵੀਆਂ ਵਿੱਚੋਂ: ਸ਼ਮਅਯਾਹ ਜੋ ਹਸ਼ੂਬ ਦਾ ਪੁੱਤਰ, ਉਹ ਅਜ਼ਰੀਕਾਮ ਦਾ ਪੁੱਤਰ, ਉਹ ਹਸ਼ਬਯਾਹ ਦਾ ਪੁੱਤਰ, ਉਹ ਬੁੰਨੀ ਦਾ ਪੁੱਤਰ ਸੀ।
16ਸ਼ਬਥਈ ਅਤੇ ਯੋਜ਼ਾਬਾਦ, ਲੇਵੀਆਂ ਦੇ ਦੋ ਮੁਖੀ, ਜੋ ਪਰਮੇਸ਼ਵਰ ਦੇ ਭਵਨ ਦੇ ਬਾਹਰੀ ਕੰਮ ਉੱਤੇ ਨਿਯੁਕਤ ਸਨ;
17ਮੱਤਨਯਾਹ ਜੋ ਮੀਕਾ ਦਾ ਪੁੱਤਰ, ਉਹ ਜ਼ਬਦੀ ਦਾ ਪੁੱਤਰ, ਉਹ ਆਸਾਫ਼ ਦਾ ਪੁੱਤਰ ਸੀ ਜਿਹੜਾ ਪ੍ਰਾਰਥਨਾ ਅਤੇ ਧੰਨਵਾਦ ਕਰਨ ਵਾਲਿਆਂ ਦਾ ਪ੍ਰਧਾਨ ਸੀ; ਅਤੇ ਬਕਬੁਕਯਾਹ ਆਪਣੇ ਭਰਾਵਾਂ ਵਿੱਚੋਂ ਦੂਸਰੇ ਦਰਜੇ ਤੇ ਸੀ; ਅਤੇ ਅਬਦਾ ਜੋ ਸ਼ਮੂਆਹ ਦਾ ਪੁੱਤਰ, ਉਹ ਗਾਲਾਲ ਦਾ ਪੁੱਤਰ, ਉਹ ਯਦੂਥੂਨ ਦਾ ਪੁੱਤਰ ਸੀ।