ਨਹਮਯਾਹ 11

ਅਤੇ ਮਾਸੇਯਾਹ ਜੋ ਬਾਰੂਕ ਦਾ ਪੁੱਤਰ, ਉਹ ਕਾਲ-ਹੋਜ਼ਾ ਦਾ ਪੁੱਤਰ, ਉਹ ਹਜ਼ਯਾਹ ਦਾ ਪੁੱਤਰ, ਉਹ ਅਦਾਯਾਹ ਦਾ ਪੁੱਤਰ, ਉਹ ਯੋਯਾਰੀਬ ਦਾ ਪੁੱਤਰ, ਉਹ ਜ਼ਕਰਯਾਹ ਦਾ ਪੁੱਤਰ, ਜੋ ਸ਼ੇਲਾਹ ਦੇ ਵੰਸ਼ ਵਿੱਚੋਂ ਸੀ।

Nehemiah 11:5 (UKJV) And Maaseiah the son of Baruch, the son of Colhozeh, the son of Hazaiah, the son of Adaiah, the son of Joiarib, the son of Zechariah, the son of Shiloni.

3ਇਹ ਉਸ ਸੂਬੇ ਦੇ ਆਗੂ ਹਨ ਜੋ ਯੇਰੂਸ਼ਲੇਮ ਵਿੱਚ ਵੱਸ ਗਏ ਸਨ (ਹੁਣ ਕੁਝ ਇਸਰਾਏਲੀ, ਜਾਜਕ, ਲੇਵੀ, ਭਵਨ ਦੇ ਸੇਵਕ ਅਤੇ ਸ਼ਲੋਮੋਨ ਦੇ ਸੇਵਕਾਂ ਦੇ ਉੱਤਰਾਧਿਕਾਰੀ ਯਹੂਦਾਹ ਦੇ ਕਸਬਿਆਂ ਵਿੱਚ ਰਹਿੰਦੇ ਸਨ, ਹਰ ਇੱਕ ਵੱਖੋ-ਵੱਖਰੇ ਕਸਬਿਆਂ ਵਿੱਚ ਆਪਣੀ-ਆਪਣੀ ਜਾਇਦਾਦ ਉੱਤੇ ਰਹਿੰਦਾ ਸੀ।

4ਜਦੋਂ ਕਿ ਯਹੂਦਾਹ ਅਤੇ ਬਿਨਯਾਮੀਨ ਦੋਹਾਂ ਦੇ ਹੋਰ ਲੋਕ ਯੇਰੂਸ਼ਲੇਮ ਵਿੱਚ ਰਹਿੰਦੇ ਸਨ): ਯਹੂਦਾਹ ਦੇ ਘਰਾਣੇ ਵਿੱਚੋਂ: ਅਥਾਯਾਹ ਉਜ਼ੀਯਾਹ ਦਾ ਪੁੱਤਰ, ਜ਼ਕਰਯਾਹ ਦਾ ਪੁੱਤਰ, ਅਮਰਯਾਹ ਦਾ ਪੁੱਤਰ, ਸ਼ਫਾਟਯਾਹ ਦਾ ਪੁੱਤਰ, ਜੋ ਮਹਲਲੇਲ ਦਾ ਪੁੱਤਰ ਸੀ। ਪੇਰੇਜ਼ ਦਾ ਇੱਕ ਵੰਸ਼ਜ;

5ਅਤੇ ਮਾਸੇਯਾਹ ਜੋ ਬਾਰੂਕ ਦਾ ਪੁੱਤਰ, ਉਹ ਕਾਲ-ਹੋਜ਼ਾ ਦਾ ਪੁੱਤਰ, ਉਹ ਹਜ਼ਯਾਹ ਦਾ ਪੁੱਤਰ, ਉਹ ਅਦਾਯਾਹ ਦਾ ਪੁੱਤਰ, ਉਹ ਯੋਯਾਰੀਬ ਦਾ ਪੁੱਤਰ, ਉਹ ਜ਼ਕਰਯਾਹ ਦਾ ਪੁੱਤਰ, ਜੋ ਸ਼ੇਲਾਹ ਦੇ ਵੰਸ਼ ਵਿੱਚੋਂ ਸੀ।

6ਪੇਰੇਜ਼ ਦੇ ਉੱਤਰਾਧਿਕਾਰੀ ਜੋ ਯੇਰੂਸ਼ਲੇਮ ਵਿੱਚ ਰਹਿੰਦੇ ਸਨ, ਕੁੱਲ ਚਾਰ ਸੋ ਅਠਾਹਟ ਆਦਮੀ ਸਨ।

7ਬਿਨਯਾਮੀਨ ਦੇ ਉੱਤਰਾਧਿਕਾਰੀਆਂ ਵਿੱਚੋਂ: ਸੱਲੂ ਜੋ ਮਸ਼ੁੱਲਾਮ ਦਾ ਪੁੱਤਰ, ਉਹ ਯੋਏਦ ਦਾ ਪੁੱਤਰ, ਉਹ ਪਦਾਯਾਹ ਦਾ ਪੁੱਤਰ, ਉਹ ਕੋਲਾਯਾਹ ਦਾ ਪੁੱਤਰ, ਉਹ ਮਾਸੇਯਾਹ ਦਾ ਪੁੱਤਰ, ਉਹ ਈਥੀਏਲ ਦਾ ਪੁੱਤਰ, ਉਹ ਯਸ਼ਯਾਹ ਦਾ ਪੁੱਤਰ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.