7ਬਿਨਯਾਮੀਨ ਦੇ ਉੱਤਰਾਧਿਕਾਰੀਆਂ ਵਿੱਚੋਂ: ਸੱਲੂ ਜੋ ਮਸ਼ੁੱਲਾਮ ਦਾ ਪੁੱਤਰ, ਉਹ ਯੋਏਦ ਦਾ ਪੁੱਤਰ, ਉਹ ਪਦਾਯਾਹ ਦਾ ਪੁੱਤਰ, ਉਹ ਕੋਲਾਯਾਹ ਦਾ ਪੁੱਤਰ, ਉਹ ਮਾਸੇਯਾਹ ਦਾ ਪੁੱਤਰ, ਉਹ ਈਥੀਏਲ ਦਾ ਪੁੱਤਰ, ਉਹ ਯਸ਼ਯਾਹ ਦਾ ਪੁੱਤਰ ਸੀ।
8ਉਸ ਦੇ ਬਾਅਦ ਗੱਬੀ ਅਤੇ ਸੱਲਾਈ ਜਿਨ੍ਹਾਂ ਦੇ ਨਾਲ ਨੌਂ ਸੌ ਅਠਾਈ ਆਦਮੀ ਸਨ।
9ਜ਼ਿਕਰੀ ਦਾ ਪੁੱਤਰ ਯੋਏਲ ਉਹਨਾਂ ਦਾ ਮੁੱਖ ਅਫ਼ਸਰ ਸੀ ਅਤੇ ਹਸਨੁਆਹ ਦਾ ਪੁੱਤਰ ਯਹੂਦਾਹ ਸ਼ਹਿਰ ਦੇ ਨਵੇਂ ਚੌਂਕ ਉੱਤੇ ਸੀ।
10ਜਾਜਕਾਂ ਵਿੱਚੋਂ: ਯੋਯਾਰੀਬ ਦਾ ਪੁੱਤਰ ਯਦਾਯਾਹ ਅਤੇ ਯਾਕੀਨ;
11ਸਰਾਯਾਹ ਜੋ ਹਿਲਕੀਯਾਹ ਦਾ ਪੁੱਤਰ, ਉਹ ਮਸ਼ੁੱਲਾਮ ਦਾ ਪੁੱਤਰ, ਉਹ ਸਾਦੋਕ ਦਾ ਪੁੱਤਰ, ਉਹ ਮਰਾਯੋਥ ਦਾ ਪੁੱਤਰ, ਉਹ ਅਹੀਟੂਬ ਦਾ ਪੁੱਤਰ, ਜੋ ਪਰਮੇਸ਼ਵਰ ਦੇ ਭਵਨ ਦਾ ਅਧਿਕਾਰੀ ਸੀ।