1ਇਹ ਉਹ ਜਾਜਕ ਅਤੇ ਲੇਵੀ ਸਨ ਜੋ ਸ਼ਆਲਤੀਏਲ ਦੇ ਪੁੱਤਰ ਜ਼ਰੁੱਬਾਬੇਲ ਅਤੇ ਯੇਸ਼ੂਆ ਦੇ ਨਾਲ ਵਾਪਸ ਆਏ: ਸਰਾਯਾਹ, ਯਿਰਮਿਯਾਹ, ਅਜ਼ਰਾ,
2ਅਮਰਯਾਹ, ਮੱਲੂਕ, ਹਤੂਸ਼,
3ਸ਼ਕਨਯਾਹ, ਰਹੂਮ, ਮਰੇਮੋਥ,
4ਇੱਦੋ, ਗਿਨਥੋਈ, ਅਬੀਯਾਹ,
5ਮਿਯਾਮੀਨ, ਮਆਦਯਾਹ ਬਿਲਗਾਹ,
6ਸ਼ਮਅਯਾਹ, ਯੋਯਾਰੀਬ, ਯਦਾਯਾਹ,
7ਸੱਲੂ, ਆਮੋਕ, ਹਿਲਕੀਯਾਹ ਅਤੇ ਯਦਾਯਾਹ। ਇਹ ਯੇਸ਼ੂਆ ਦੇ ਦਿਨਾਂ ਵਿੱਚ ਜਾਜਕਾਂ ਅਤੇ ਉਹਨਾਂ ਦੇ ਸਾਥੀਆਂ ਦੇ ਆਗੂ ਸਨ।
8ਲੇਵੀ ਇਹ ਸਨ: ਯੇਸ਼ੂਆ, ਬਿੰਨੂਈ, ਕਦਮੀਏਲ, ਸ਼ੇਰੇਬਯਾਹ, ਯਹੂਦਾਹ ਅਤੇ ਮੱਤਨਯਾਹ ਜਿਹੜਾ ਆਪਣੇ ਭਰਾਵਾਂ ਸਮੇਤ ਧੰਨਵਾਦ ਦੇ ਗੀਤਾਂ ਦਾ ਮੁਖੀਆ ਸੀ।
9ਬਕਬੁਕਯਾਹ, ਉਨੀ ਅਤੇ ਉਹਨਾਂ ਦੇ ਭਰਾ ਉਹਨਾਂ ਦੇ ਸਾਹਮਣੇ ਸੇਵਾ ਕਰਦੇ ਸਨ।
10ਯੇਸ਼ੂਆ ਯੋਯਾਕੀਮ ਦਾ ਪਿਤਾ ਸੀ, ਯੋਯਾਕੀਮ ਅਲਯਾਸ਼ੀਬ ਦਾ ਪਿਤਾ ਸੀ, ਅਲਯਾਸ਼ੀਬ ਯੋਯਾਦਾ ਦਾ ਪਿਤਾ ਸੀ,
11ਯੋਯਾਦਾ ਯੋਨਾਥਨ ਦਾ ਪਿਤਾ ਸੀ, ਅਤੇ ਯੋਨਾਥਾਨ ਯੱਦੂਆ ਦਾ ਪਿਤਾ ਸੀ।
12ਯੋਯਾਕੀਮ ਦੇ ਦਿਨਾਂ ਵਿੱਚ, ਇਹ ਜਾਜਕ ਘਰਾਣਿਆਂ ਦੇ ਮੁਖੀਏ ਸਨ: ਸਰਾਯਾਹ ਤੋਂ ਮਿਰਯਾਹ ਅਤੇ ਯਿਰਮਿਯਾਹ ਤੋਂ ਹਨਨਯਾਹ;
13ਅਜ਼ਰਾ ਤੋਂ ਮਸ਼ੁੱਲਾਮ; ਅਤੇ ਅਮਰਯਾਹ ਤੋਂ ਯਹੋਹਾਨਾਨ;
14ਮਲੂਕੀ ਤੋਂ ਯੋਨਾਥਨ; ਅਤੇ ਸ਼ਬਨਯਾਹ ਤੋਂ ਯੋਸੇਫ਼;
15ਹਰੀਮ ਤੋਂ ਅਦਨਾ ਅਤੇ ਮਰਾਯੋਥ ਤੋਂ ਹਲਕਈ;
16ਇੱਦੋ ਤੋਂ ਜ਼ਕਰਯਾਹ; ਅਤੇ ਗਿਨਥੋਨ ਤੋਂ ਮਸ਼ੁੱਲਾਮ;
17ਅਬੀਯਾਹ ਤੋਂ ਜ਼ਿਕਰੀ; ਅਤੇ ਮਿਨਯਾਮੀਨ ਤੋਂ ਅਤੇ ਮੋਅਦਯਾਹ ਤੋਂ ਪਿਲਟਾਈ;
18ਬਿਲਗਾਹ ਤੋਂ ਸ਼ਮੂਆਹ ਅਤੇ ਸ਼ਮਅਯਾਹ ਤੋਂ ਯੋਨਾਥਾਨ;
19ਯੋਯਾਰੀਬ ਤੋਂ ਮੱਤਨਈ ਅਤੇ ਯਦਾਯਾਹ ਤੋਂ ਉਜ਼ੀ;
20ਸੱਲੂ ਤੋਂ ਕੱਲਈ ਅਤੇ ਆਮੋਕ ਤੋਂ ਏਬਰ
21ਹਿਲਕੀਯਾਹ ਤੋਂ ਹਸ਼ਬਯਾਹ; ਅਤੇ ਯਦਾਯਾਹ ਤੋਂ ਨਥਾਨੇਲ।
22ਅਲਯਾਸ਼ੀਬ, ਯੋਯਾਦਾ, ਯੋਹਾਨਾਨ ਅਤੇ ਯੱਦੂਆ ਦੇ ਦਿਨਾਂ ਵਿੱਚ ਲੇਵੀ ਪਰਿਵਾਰਾਂ ਦੇ ਮੁਖੀਆਂ ਦੇ ਨਾਮ ਅਤੇ ਜਾਜਕਾਂ ਦੇ ਨਾਮ ਵੀ ਦਾਰਾ ਫ਼ਾਰਸੀ ਦੇ ਰਾਜ ਵਿੱਚ ਲਿਖੇ ਜਾਂਦੇ ਸਨ।
23ਲੇਵੀਆਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਦੇ ਨਾਮ ਅਲਯਾਸ਼ੀਬ ਦੇ ਪੁੱਤਰ ਯੋਹਾਨਾਨ ਦੇ ਦਿਨਾਂ ਤੱਕ ਇਤਿਹਾਸ ਦੀ ਪੁਸਤਕ ਵਿੱਚ ਲਿਖੇ ਜਾਂਦੇ ਸਨ।
24ਅਤੇ ਲੇਵੀਆਂ ਦੇ ਆਗੂ ਹਸ਼ਬਯਾਹ, ਸ਼ੇਰੇਬਯਾਹ, ਕਦਮੀਏਲ ਦਾ ਪੁੱਤਰ ਯੇਸ਼ੂਆ ਅਤੇ ਉਹਨਾਂ ਦੇ ਭਰਾ ਪਰਮੇਸ਼ਵਰ ਦੇ ਦਾਸ ਦਾਵੀਦ ਦੇ ਹੁਕਮ ਅਨੁਸਾਰ ਆਹਮੋ-ਸਾਹਮਣੇ ਉਸਤਤ ਅਤੇ ਧੰਨਵਾਦ ਕਰਨ ਲਈ ਨਿਯੁਕਤ ਸਨ।
25ਮੱਤਨਯਾਹ, ਬਕਬੁਕਯਾਹ, ਓਬਦਯਾਹ, ਮਸ਼ੁੱਲਾਮ, ਤਲਮੋਨ ਅਤੇ ਅੱਕੂਬ ਦਰਬਾਨ ਸਨ ਅਤੇ ਫਾਟਕਾਂ ਦੇ ਕੋਲ ਭੰਡਾਰ-ਘਰਾਂ ਉੱਤੇ ਪਹਿਰਾ ਦਿੰਦੇ ਸਨ।
26ਉਹਨਾਂ ਨੇ ਯੇਸ਼ੂਆ ਦੇ ਪੁੱਤਰ ਯੋਯਾਕੀਮ, ਯੋਸਾਦਾਕ ਦੇ ਪੁੱਤਰ, ਰਾਜਪਾਲ ਨਹਮਯਾਹ ਅਤੇ ਅਜ਼ਰਾ ਜਾਜਕ, ਨੇਮ ਦੇ ਉਪਦੇਸ਼ਕ ਦੇ ਦਿਨਾਂ ਵਿੱਚ ਸੇਵਾ ਕੀਤੀ।
27ਯੇਰੂਸ਼ਲੇਮ ਦੀ ਕੰਧ ਦੇ ਸਮਰਪਣ ਵੇਲੇ, ਲੇਵੀਆਂ ਦੀ ਭਾਲ ਕੀਤੀ ਗਈ ਸੀ ਜਿੱਥੋਂ ਉਹ ਰਹਿੰਦੇ ਸਨ ਅਤੇ ਧੰਨਵਾਦ ਦੇ ਗੀਤਾਂ ਅਤੇ ਝਾਂਜਾਂ, ਰਬਾਬ ਅਤੇ ਤਾਰਾਂ ਦੇ ਸੰਗੀਤ ਨਾਲ ਸਮਰਪਣ ਦਾ ਜਸ਼ਨ ਮਨਾਉਣ ਲਈ ਉਹਨਾਂ ਨੂੰ ਯੇਰੂਸ਼ਲੇਮ ਲਿਆਂਦਾ ਗਿਆ ਸੀ।
28ਯੇਰੂਸ਼ਲੇਮ ਦੇ ਆਲੇ-ਦੁਆਲੇ ਦੇ ਇਲਾਕੇ ਵਿੱਚੋਂ ਵੀ ਸੰਗੀਤਕਾਰ ਇਕੱਠੇ ਕੀਤੇ ਗਏ ਸਨ, ਨਟੋਫਾਥੀਆਂ ਦੇ ਪਿੰਡਾਂ ਵਿੱਚੋਂ,
29ਬੈਥ-ਗਿਲਗਾਲ ਤੋਂ ਅਤੇ ਗੇਬਾ ਅਤੇ ਅਜ਼ਮਾਵੇਥ ਦੇ ਇਲਾਕੇ ਵਿੱਚੋਂ, ਕਿਉਂਕਿ ਸੰਗੀਤਕਾਰਾਂ ਨੇ ਯੇਰੂਸ਼ਲੇਮ ਦੇ ਆਲੇ-ਦੁਆਲੇ ਆਪਣੇ ਲਈ ਪਿੰਡ ਬਣਾਏ ਸਨ।
30ਜਦੋਂ ਜਾਜਕਾਂ ਅਤੇ ਲੇਵੀਆਂ ਨੇ ਰਸਮੀ ਤੌਰ ਤੇ ਆਪਣੇ ਆਪ ਨੂੰ ਸ਼ੁੱਧ ਕੀਤਾ, ਤਾਂ ਉਹਨਾਂ ਨੇ ਲੋਕਾਂ, ਦਰਵਾਜ਼ਿਆਂ ਅਤੇ ਕੰਧਾਂ ਨੂੰ ਸ਼ੁੱਧ ਕੀਤਾ।
31ਫਿਰ ਮੈਂ ਯਹੂਦਾਹ ਦੇ ਹਾਕਮਾਂ ਨੂੰ ਸ਼ਹਿਰਪਨਾਹ ਉੱਤੇ ਲਿਆਇਆ ਅਤੇ ਮੈਂ ਦੋ ਵੱਡੀਆਂ ਟੋਲੀਆਂ ਠਹਿਰਾਈਆਂ ਤਾਂ ਜੋ ਉਹ ਧੰਨਵਾਦ ਕਰਨ ਅਤੇ ਉਹਨਾਂ ਵਿੱਚੋਂ ਇੱਕ ਟੋਲੀ ਸੱਜੇ ਹੱਥ ਕੂੜਾ-ਫਾਟਕ ਵੱਲ ਗਈ।
32ਹੋਸ਼ਯਾਹ ਅਤੇ ਯਹੂਦਾਹ ਦੇ ਅੱਧੇ ਆਗੂ,
33ਅਜ਼ਰਯਾਹ, ਅਜ਼ਰਾ, ਮਸ਼ੁੱਲਾਮ,
34ਯਹੂਦਾਹ, ਬਿਨਯਾਮੀਨ, ਸ਼ਮਅਯਾਹ, ਯਿਰਮਿਯਾਹ,
35ਅਤੇ ਤੁਰ੍ਹੀਆਂ ਵਜਾਉਣ ਵਾਲੇ ਕੁਝ ਜਾਜਕ ਅਤੇ ਯੋਨਾਥਨ ਦਾ ਪੁੱਤਰ ਜ਼ਕਰਯਾਹ ਵੀ। ਉਹ ਸ਼ਮਅਯਾਹ ਦਾ ਪੁੱਤਰ, ਉਹ ਮੱਤਨਯਾਹ ਦਾ ਪੁੱਤਰ, ਉਹ ਮੀਕਾਯਾਹ ਦਾ ਪੁੱਤਰ, ਉਹ ਜ਼ੱਕੂਰ ਦਾ ਪੁੱਤਰ, ਉਹ ਆਸਾਫ਼ ਦਾ।
36ਅਤੇ ਉਸ ਦੇ ਭਰਾ ਸ਼ਮਅਯਾਹ, ਅਜ਼ਰਏਲ, ਮਿਲਲਈ, ਗਿਲਲਈ, ਮਾਈ, ਨਥਾਨੇਲ, ਯਹੂਦਾਹ ਅਤੇ ਹਨਾਨੀ, ਪਰਮੇਸ਼ਵਰ ਦੇ ਦਾਸ ਦਾਵੀਦ ਦੇ ਵਾਜਿਆਂ ਨਾਲ ਸਨ ਅਤੇ ਅਜ਼ਰਾ ਸ਼ਾਸਤਰੀ ਉਹਨਾਂ ਦੇ ਅੱਗੇ-ਅੱਗੇ ਚੱਲ ਰਿਹਾ ਸੀ।
37ਇਹ ਚਸ਼ਮਾ-ਫਾਟਕ ਤੋਂ ਹੋ ਕੇ ਇਹ ਸਿੱਧੇ ਦਾਵੀਦ ਦੇ ਸ਼ਹਿਰ ਦੀਆਂ ਪੌੜੀਆਂ ਉੱਤੇ ਚੜ੍ਹ ਕੇ ਜਿੱਥੋਂ ਸ਼ਹਿਰਪਨਾਹ ਉੱਪਰ ਵੱਲ ਜਾਂਦੀ ਸੀ, ਦਾਵੀਦ ਦੇ ਮਹਿਲ ਦੇ ਉੱਪਰੋਂ ਹੋ ਕੇ ਪੂਰਬ ਵੱਲ ਜਲ-ਫਾਟਕ ਨੂੰ ਗਏ।
38ਉਹਨਾਂ ਦੀ ਦੂਸਰੀ ਟੋਲੀ ਜਿਹੜੀ ਧੰਨਵਾਦ ਕਰਦੀ ਸੀ, ਦੂਜੇ ਪਾਸੇ ਵੱਲ ਗਈ ਅਤੇ ਉਹਨਾਂ ਦੇ ਪਿੱਛੇ-ਪਿੱਛੇ ਮੈਂ ਅਤੇ ਅੱਧੀ ਪਰਜਾ ਸ਼ਹਿਰਪਨਾਹ ਦੇ ਉੱਪਰੋਂ ਤੰਦੂਰਾਂ ਦੇ ਬੁਰਜ ਦੇ ਕੋਲ ਚੌੜੀ ਕੰਧ ਤੱਕ ਗਏ,
39ਅਤੇ ਇਫ਼ਰਾਈਮੀ ਫਾਟਕ, ਅਤੇ ਪੁਰਾਣੇ ਫਾਟਕ, ਅਤੇ ਮੱਛੀ ਫਾਟਕ, ਅਤੇ ਹਨਨੇਲ ਦੇ ਬੁਰਜ ਅਤੇ ਹੰਮੇਆਹ ਦੇ ਬੁਰਜ ਤੋਂ ਹੁੰਦੇ ਹੋਏ ਭੇਡ-ਫਾਟਕ ਤੱਕ ਗਏ ਅਤੇ ਕੈਦਖ਼ਾਨੇ ਦੇ ਫਾਟਕ ਕੋਲ ਖੜ੍ਹੇ ਹੋ ਗਏ।
40ਤਦ ਧੰਨਵਾਦ ਕਰਨ ਵਾਲਿਆਂ ਦੀਆਂ ਦੋਵੇਂ ਟੋਲੀਆਂ ਅਤੇ ਮੈਂ ਅਤੇ ਮੇਰੇ ਨਾਲ ਅੱਧੇ ਹਾਕਮ ਪਰਮੇਸ਼ਵਰ ਦੇ ਭਵਨ ਵਿੱਚ ਖੜ੍ਹੇ ਹੋ ਗਏ,
41ਅਤੇ ਨਾਲ ਹੀ ਜਾਜਕਾਂ, ਅਲਯਾਕੀਮ, ਮਾਸੇਯਾਹ, ਮਿਨਯਾਮੀਨ, ਮੀਕਾਯਾਹ, ਅਲਯੋਏਨਈ, ਜ਼ਕਰਯਾਹ ਅਤੇ ਹਨਨਯਾਹ ਨੂੰ ਆਪਣੇ ਨਰਸਿੰਗਿਆਂ ਦੇ ਨਾਲ ਖੜ੍ਹੇ ਸਨ।
42ਅਤੇ ਮਾਸੇਯਾਹ, ਸ਼ਮਅਯਾਹ, ਅਲਆਜ਼ਾਰ, ਉਜ਼ੀ, ਯਹੋਹਾਨਾਨ, ਮਲਕੀਯਾਹ, ਏਲਾਮ ਅਤੇ ਏਜ਼ਰ। ਗੀਤਕਾਰਾਂ ਨੇ ਯਜ਼ਰਹਯਾਹ ਦੇ ਨਿਰਦੇਸ਼ਨ ਹੇਠ ਉੱਚੀ ਆਵਾਜ਼ ਨਾਲ ਗਾਉਂਦੇ ਸਨ।
43ਅਤੇ ਉਸ ਦਿਨ ਉਹਨਾਂ ਨੇ ਵੱਡੀਆਂ ਬਲੀਆਂ ਚੜ੍ਹਾਈਆਂ, ਖੁਸ਼ੀ ਮਨਾਈ ਕਿਉਂਕਿ ਪਰਮੇਸ਼ਵਰ ਨੇ ਉਹਨਾਂ ਨੂੰ ਬਹੁਤ ਖੁਸ਼ੀ ਦਿੱਤੀ ਸੀ। ਔਰਤਾਂ ਅਤੇ ਬੱਚਿਆਂ ਨੇ ਵੀ ਖੁਸ਼ੀ ਮਨਾਈ। ਯੇਰੂਸ਼ਲੇਮ ਵਿੱਚ ਖ਼ੁਸ਼ੀ ਦੀ ਆਵਾਜ਼ ਦੂਰ-ਦੂਰ ਤੱਕ ਸੁਣਾਈ ਦਿੰਦੀ ਸੀ।
44ਉਸ ਦਿਨ ਉਹਨਾਂ ਨੇ ਖਜ਼ਾਨੇ ਦੀਆਂ ਕੋਠੜੀਆਂ ਉੱਤੇ, ਚੁੱਕਣ ਦੀਆਂ ਭੇਟਾਂ, ਪਹਿਲੇ ਫਲਾਂ ਅਤੇ ਦਸਵੰਧਾਂ ਲਈ ਮਨੁੱਖ ਠਹਿਰਾਏ ਤਾਂ ਜੋ ਸ਼ਹਿਰਾਂ ਦੇ ਖੇਤਾਂ ਅਨੁਸਾਰ ਉਹਨਾਂ ਚੀਜ਼ਾਂ ਨੂੰ ਇਕੱਠਾ ਕਰਨ ਜੋ ਬਿਵਸਥਾ ਦੇ ਅਨੁਸਾਰ ਜਾਜਕਾਂ ਅਤੇ ਲੇਵੀਆਂ ਦੇ ਹਿੱਸੇ ਦੀਆਂ ਸਨ ਕਿਉਂ ਜੋ ਯਹੂਦੀ ਜਾਜਕਾਂ ਅਤੇ ਲੇਵੀਆਂ ਦੇ ਹਾਜ਼ਰ ਰਹਿਣ ਕਾਰਨ ਖੁਸ਼ ਸਨ।
45ਉਹਨਾਂ ਨੇ ਦਾਵੀਦ ਅਤੇ ਉਸਦੇ ਪੁੱਤਰ ਸ਼ਲੋਮੋਨ ਦੇ ਹੁਕਮਾਂ ਅਨੁਸਾਰ ਆਪਣੇ ਪਰਮੇਸ਼ਵਰ ਦੀ ਸੇਵਾ ਅਤੇ ਸ਼ੁੱਧਤਾ ਦੀ ਸੇਵਾ ਕੀਤੀ, ਜਿਵੇਂ ਕਿ ਸੰਗੀਤਕਾਰਾਂ ਅਤੇ ਦਰਬਾਨਾਂ ਨੇ ਵੀ ਕੀਤਾ ਸੀ।
46ਬਹੁਤ ਸਮਾਂ ਪਹਿਲਾਂ, ਦਾਵੀਦ ਅਤੇ ਆਸਾਫ਼ ਦੇ ਦਿਨਾਂ ਵਿੱਚ, ਸੰਗੀਤਕਾਰਾਂ ਲਈ ਅਤੇ ਪਰਮੇਸ਼ਵਰ ਦੀ ਉਸਤਤ ਅਤੇ ਧੰਨਵਾਦ ਦੇ ਗੀਤਾਂ ਲਈ ਨਿਰਦੇਸ਼ਕ ਸਨ।
47ਇਸ ਲਈ ਜ਼ਰੁੱਬਾਬੇਲ ਅਤੇ ਨਹਮਯਾਹ ਦੇ ਦਿਨਾਂ ਵਿੱਚ, ਸਾਰੇ ਇਸਰਾਏਲ ਨੇ ਸੰਗੀਤਕਾਰਾਂ ਅਤੇ ਦਰਬਾਨਾਂ ਲਈ ਰੋਜ਼ਾਨਾ ਦੇ ਹਿੱਸੇ ਦਾ ਯੋਗਦਾਨ ਪਾਇਆ। ਉਹਨਾਂ ਨੇ ਹੋਰ ਲੇਵੀਆਂ ਲਈ ਵੀ ਹਿੱਸਾ ਵੱਖਰਾ ਰੱਖਿਆ ਅਤੇ ਲੇਵੀਆਂ ਨੇ ਹਾਰੋਨ ਦੇ ਉੱਤਰਾਧਿਕਾਰੀਆਂ ਲਈ ਹਿੱਸਾ ਵੱਖਰਾ ਰੱਖਿਆ।