ਨਹਮਯਾਹ 12

ਅਲਯਾਸ਼ੀਬ, ਯੋਯਾਦਾ, ਯੋਹਾਨਾਨ ਅਤੇ ਯੱਦੂਆ ਦੇ ਦਿਨਾਂ ਵਿੱਚ ਲੇਵੀ ਪਰਿਵਾਰਾਂ ਦੇ ਮੁਖੀਆਂ ਦੇ ਨਾਮ ਅਤੇ ਜਾਜਕਾਂ ਦੇ ਨਾਮ ਵੀ ਦਾਰਾ ਫ਼ਾਰਸੀ ਦੇ ਰਾਜ ਵਿੱਚ ਲਿਖੇ ਜਾਂਦੇ ਸਨ।

Nehemiah 12:22 (UKJV) The Levites in the days of Eliashib, Joiada, and Johanan, and Jaddua, were recorded chief of the fathers: also the priests, to the reign of Darius the Persian.

20ਸੱਲੂ ਤੋਂ ਕੱਲਈ ਅਤੇ ਆਮੋਕ ਤੋਂ ਏਬਰ

21ਹਿਲਕੀਯਾਹ ਤੋਂ ਹਸ਼ਬਯਾਹ; ਅਤੇ ਯਦਾਯਾਹ ਤੋਂ ਨਥਾਨੇਲ।

22ਅਲਯਾਸ਼ੀਬ, ਯੋਯਾਦਾ, ਯੋਹਾਨਾਨ ਅਤੇ ਯੱਦੂਆ ਦੇ ਦਿਨਾਂ ਵਿੱਚ ਲੇਵੀ ਪਰਿਵਾਰਾਂ ਦੇ ਮੁਖੀਆਂ ਦੇ ਨਾਮ ਅਤੇ ਜਾਜਕਾਂ ਦੇ ਨਾਮ ਵੀ ਦਾਰਾ ਫ਼ਾਰਸੀ ਦੇ ਰਾਜ ਵਿੱਚ ਲਿਖੇ ਜਾਂਦੇ ਸਨ।

23ਲੇਵੀਆਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਦੇ ਨਾਮ ਅਲਯਾਸ਼ੀਬ ਦੇ ਪੁੱਤਰ ਯੋਹਾਨਾਨ ਦੇ ਦਿਨਾਂ ਤੱਕ ਇਤਿਹਾਸ ਦੀ ਪੁਸਤਕ ਵਿੱਚ ਲਿਖੇ ਜਾਂਦੇ ਸਨ।

24ਅਤੇ ਲੇਵੀਆਂ ਦੇ ਆਗੂ ਹਸ਼ਬਯਾਹ, ਸ਼ੇਰੇਬਯਾਹ, ਕਦਮੀਏਲ ਦਾ ਪੁੱਤਰ ਯੇਸ਼ੂਆ ਅਤੇ ਉਹਨਾਂ ਦੇ ਭਰਾ ਪਰਮੇਸ਼ਵਰ ਦੇ ਦਾਸ ਦਾਵੀਦ ਦੇ ਹੁਕਮ ਅਨੁਸਾਰ ਆਹਮੋ-ਸਾਹਮਣੇ ਉਸਤਤ ਅਤੇ ਧੰਨਵਾਦ ਕਰਨ ਲਈ ਨਿਯੁਕਤ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.