ਨਹਮਯਾਹ 12

ਲੇਵੀਆਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਦੇ ਨਾਮ ਅਲਯਾਸ਼ੀਬ ਦੇ ਪੁੱਤਰ ਯੋਹਾਨਾਨ ਦੇ ਦਿਨਾਂ ਤੱਕ ਇਤਿਹਾਸ ਦੀ ਪੁਸਤਕ ਵਿੱਚ ਲਿਖੇ ਜਾਂਦੇ ਸਨ।

Nehemiah 12:23 (UKJV) The sons of Levi, the chief of the fathers, were written in the book of the chronicles, even until the days of Johanan the son of Eliashib.

21ਹਿਲਕੀਯਾਹ ਤੋਂ ਹਸ਼ਬਯਾਹ; ਅਤੇ ਯਦਾਯਾਹ ਤੋਂ ਨਥਾਨੇਲ।

22ਅਲਯਾਸ਼ੀਬ, ਯੋਯਾਦਾ, ਯੋਹਾਨਾਨ ਅਤੇ ਯੱਦੂਆ ਦੇ ਦਿਨਾਂ ਵਿੱਚ ਲੇਵੀ ਪਰਿਵਾਰਾਂ ਦੇ ਮੁਖੀਆਂ ਦੇ ਨਾਮ ਅਤੇ ਜਾਜਕਾਂ ਦੇ ਨਾਮ ਵੀ ਦਾਰਾ ਫ਼ਾਰਸੀ ਦੇ ਰਾਜ ਵਿੱਚ ਲਿਖੇ ਜਾਂਦੇ ਸਨ।

23ਲੇਵੀਆਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਦੇ ਨਾਮ ਅਲਯਾਸ਼ੀਬ ਦੇ ਪੁੱਤਰ ਯੋਹਾਨਾਨ ਦੇ ਦਿਨਾਂ ਤੱਕ ਇਤਿਹਾਸ ਦੀ ਪੁਸਤਕ ਵਿੱਚ ਲਿਖੇ ਜਾਂਦੇ ਸਨ।

24ਅਤੇ ਲੇਵੀਆਂ ਦੇ ਆਗੂ ਹਸ਼ਬਯਾਹ, ਸ਼ੇਰੇਬਯਾਹ, ਕਦਮੀਏਲ ਦਾ ਪੁੱਤਰ ਯੇਸ਼ੂਆ ਅਤੇ ਉਹਨਾਂ ਦੇ ਭਰਾ ਪਰਮੇਸ਼ਵਰ ਦੇ ਦਾਸ ਦਾਵੀਦ ਦੇ ਹੁਕਮ ਅਨੁਸਾਰ ਆਹਮੋ-ਸਾਹਮਣੇ ਉਸਤਤ ਅਤੇ ਧੰਨਵਾਦ ਕਰਨ ਲਈ ਨਿਯੁਕਤ ਸਨ।

25ਮੱਤਨਯਾਹ, ਬਕਬੁਕਯਾਹ, ਓਬਦਯਾਹ, ਮਸ਼ੁੱਲਾਮ, ਤਲਮੋਨ ਅਤੇ ਅੱਕੂਬ ਦਰਬਾਨ ਸਨ ਅਤੇ ਫਾਟਕਾਂ ਦੇ ਕੋਲ ਭੰਡਾਰ-ਘਰਾਂ ਉੱਤੇ ਪਹਿਰਾ ਦਿੰਦੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.