ਨਹਮਯਾਹ 12

ਅਤੇ ਲੇਵੀਆਂ ਦੇ ਆਗੂ ਹਸ਼ਬਯਾਹ, ਸ਼ੇਰੇਬਯਾਹ, ਕਦਮੀਏਲ ਦਾ ਪੁੱਤਰ ਯੇਸ਼ੂਆ ਅਤੇ ਉਹਨਾਂ ਦੇ ਭਰਾ ਪਰਮੇਸ਼ਵਰ ਦੇ ਦਾਸ ਦਾਵੀਦ ਦੇ ਹੁਕਮ ਅਨੁਸਾਰ ਆਹਮੋ-ਸਾਹਮਣੇ ਉਸਤਤ ਅਤੇ ਧੰਨਵਾਦ ਕਰਨ ਲਈ ਨਿਯੁਕਤ ਸਨ।

Nehemiah 12:24 (UKJV) And the chief of the Levites: Hashabiah, Sherebiah, and Jeshua the son of Kadmiel, with their brethren opposite to them, to praise and to give thanks, according to the commandment of David the man of God, ward opposite to ward.

22ਅਲਯਾਸ਼ੀਬ, ਯੋਯਾਦਾ, ਯੋਹਾਨਾਨ ਅਤੇ ਯੱਦੂਆ ਦੇ ਦਿਨਾਂ ਵਿੱਚ ਲੇਵੀ ਪਰਿਵਾਰਾਂ ਦੇ ਮੁਖੀਆਂ ਦੇ ਨਾਮ ਅਤੇ ਜਾਜਕਾਂ ਦੇ ਨਾਮ ਵੀ ਦਾਰਾ ਫ਼ਾਰਸੀ ਦੇ ਰਾਜ ਵਿੱਚ ਲਿਖੇ ਜਾਂਦੇ ਸਨ।

23ਲੇਵੀਆਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਦੇ ਨਾਮ ਅਲਯਾਸ਼ੀਬ ਦੇ ਪੁੱਤਰ ਯੋਹਾਨਾਨ ਦੇ ਦਿਨਾਂ ਤੱਕ ਇਤਿਹਾਸ ਦੀ ਪੁਸਤਕ ਵਿੱਚ ਲਿਖੇ ਜਾਂਦੇ ਸਨ।

24ਅਤੇ ਲੇਵੀਆਂ ਦੇ ਆਗੂ ਹਸ਼ਬਯਾਹ, ਸ਼ੇਰੇਬਯਾਹ, ਕਦਮੀਏਲ ਦਾ ਪੁੱਤਰ ਯੇਸ਼ੂਆ ਅਤੇ ਉਹਨਾਂ ਦੇ ਭਰਾ ਪਰਮੇਸ਼ਵਰ ਦੇ ਦਾਸ ਦਾਵੀਦ ਦੇ ਹੁਕਮ ਅਨੁਸਾਰ ਆਹਮੋ-ਸਾਹਮਣੇ ਉਸਤਤ ਅਤੇ ਧੰਨਵਾਦ ਕਰਨ ਲਈ ਨਿਯੁਕਤ ਸਨ।

25ਮੱਤਨਯਾਹ, ਬਕਬੁਕਯਾਹ, ਓਬਦਯਾਹ, ਮਸ਼ੁੱਲਾਮ, ਤਲਮੋਨ ਅਤੇ ਅੱਕੂਬ ਦਰਬਾਨ ਸਨ ਅਤੇ ਫਾਟਕਾਂ ਦੇ ਕੋਲ ਭੰਡਾਰ-ਘਰਾਂ ਉੱਤੇ ਪਹਿਰਾ ਦਿੰਦੇ ਸਨ।

26ਉਹਨਾਂ ਨੇ ਯੇਸ਼ੂਆ ਦੇ ਪੁੱਤਰ ਯੋਯਾਕੀਮ, ਯੋਸਾਦਾਕ ਦੇ ਪੁੱਤਰ, ਰਾਜਪਾਲ ਨਹਮਯਾਹ ਅਤੇ ਅਜ਼ਰਾ ਜਾਜਕ, ਨੇਮ ਦੇ ਉਪਦੇਸ਼ਕ ਦੇ ਦਿਨਾਂ ਵਿੱਚ ਸੇਵਾ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.