23ਲੇਵੀਆਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਦੇ ਨਾਮ ਅਲਯਾਸ਼ੀਬ ਦੇ ਪੁੱਤਰ ਯੋਹਾਨਾਨ ਦੇ ਦਿਨਾਂ ਤੱਕ ਇਤਿਹਾਸ ਦੀ ਪੁਸਤਕ ਵਿੱਚ ਲਿਖੇ ਜਾਂਦੇ ਸਨ।
24ਅਤੇ ਲੇਵੀਆਂ ਦੇ ਆਗੂ ਹਸ਼ਬਯਾਹ, ਸ਼ੇਰੇਬਯਾਹ, ਕਦਮੀਏਲ ਦਾ ਪੁੱਤਰ ਯੇਸ਼ੂਆ ਅਤੇ ਉਹਨਾਂ ਦੇ ਭਰਾ ਪਰਮੇਸ਼ਵਰ ਦੇ ਦਾਸ ਦਾਵੀਦ ਦੇ ਹੁਕਮ ਅਨੁਸਾਰ ਆਹਮੋ-ਸਾਹਮਣੇ ਉਸਤਤ ਅਤੇ ਧੰਨਵਾਦ ਕਰਨ ਲਈ ਨਿਯੁਕਤ ਸਨ।
25ਮੱਤਨਯਾਹ, ਬਕਬੁਕਯਾਹ, ਓਬਦਯਾਹ, ਮਸ਼ੁੱਲਾਮ, ਤਲਮੋਨ ਅਤੇ ਅੱਕੂਬ ਦਰਬਾਨ ਸਨ ਅਤੇ ਫਾਟਕਾਂ ਦੇ ਕੋਲ ਭੰਡਾਰ-ਘਰਾਂ ਉੱਤੇ ਪਹਿਰਾ ਦਿੰਦੇ ਸਨ।
26ਉਹਨਾਂ ਨੇ ਯੇਸ਼ੂਆ ਦੇ ਪੁੱਤਰ ਯੋਯਾਕੀਮ, ਯੋਸਾਦਾਕ ਦੇ ਪੁੱਤਰ, ਰਾਜਪਾਲ ਨਹਮਯਾਹ ਅਤੇ ਅਜ਼ਰਾ ਜਾਜਕ, ਨੇਮ ਦੇ ਉਪਦੇਸ਼ਕ ਦੇ ਦਿਨਾਂ ਵਿੱਚ ਸੇਵਾ ਕੀਤੀ।
27ਯੇਰੂਸ਼ਲੇਮ ਦੀ ਕੰਧ ਦੇ ਸਮਰਪਣ ਵੇਲੇ, ਲੇਵੀਆਂ ਦੀ ਭਾਲ ਕੀਤੀ ਗਈ ਸੀ ਜਿੱਥੋਂ ਉਹ ਰਹਿੰਦੇ ਸਨ ਅਤੇ ਧੰਨਵਾਦ ਦੇ ਗੀਤਾਂ ਅਤੇ ਝਾਂਜਾਂ, ਰਬਾਬ ਅਤੇ ਤਾਰਾਂ ਦੇ ਸੰਗੀਤ ਨਾਲ ਸਮਰਪਣ ਦਾ ਜਸ਼ਨ ਮਨਾਉਣ ਲਈ ਉਹਨਾਂ ਨੂੰ ਯੇਰੂਸ਼ਲੇਮ ਲਿਆਂਦਾ ਗਿਆ ਸੀ।