ਨਹਮਯਾਹ 12

ਉਹਨਾਂ ਨੇ ਯੇਸ਼ੂਆ ਦੇ ਪੁੱਤਰ ਯੋਯਾਕੀਮ, ਯੋਸਾਦਾਕ ਦੇ ਪੁੱਤਰ, ਰਾਜਪਾਲ ਨਹਮਯਾਹ ਅਤੇ ਅਜ਼ਰਾ ਜਾਜਕ, ਨੇਮ ਦੇ ਉਪਦੇਸ਼ਕ ਦੇ ਦਿਨਾਂ ਵਿੱਚ ਸੇਵਾ ਕੀਤੀ।

Nehemiah 12:26 (UKJV) These were in the days of Joiakim the son of Jeshua, the son of Jozadak, and in the days of Nehemiah the governor, and of Ezra the priest, the scribe.

24ਅਤੇ ਲੇਵੀਆਂ ਦੇ ਆਗੂ ਹਸ਼ਬਯਾਹ, ਸ਼ੇਰੇਬਯਾਹ, ਕਦਮੀਏਲ ਦਾ ਪੁੱਤਰ ਯੇਸ਼ੂਆ ਅਤੇ ਉਹਨਾਂ ਦੇ ਭਰਾ ਪਰਮੇਸ਼ਵਰ ਦੇ ਦਾਸ ਦਾਵੀਦ ਦੇ ਹੁਕਮ ਅਨੁਸਾਰ ਆਹਮੋ-ਸਾਹਮਣੇ ਉਸਤਤ ਅਤੇ ਧੰਨਵਾਦ ਕਰਨ ਲਈ ਨਿਯੁਕਤ ਸਨ।

25ਮੱਤਨਯਾਹ, ਬਕਬੁਕਯਾਹ, ਓਬਦਯਾਹ, ਮਸ਼ੁੱਲਾਮ, ਤਲਮੋਨ ਅਤੇ ਅੱਕੂਬ ਦਰਬਾਨ ਸਨ ਅਤੇ ਫਾਟਕਾਂ ਦੇ ਕੋਲ ਭੰਡਾਰ-ਘਰਾਂ ਉੱਤੇ ਪਹਿਰਾ ਦਿੰਦੇ ਸਨ।

26ਉਹਨਾਂ ਨੇ ਯੇਸ਼ੂਆ ਦੇ ਪੁੱਤਰ ਯੋਯਾਕੀਮ, ਯੋਸਾਦਾਕ ਦੇ ਪੁੱਤਰ, ਰਾਜਪਾਲ ਨਹਮਯਾਹ ਅਤੇ ਅਜ਼ਰਾ ਜਾਜਕ, ਨੇਮ ਦੇ ਉਪਦੇਸ਼ਕ ਦੇ ਦਿਨਾਂ ਵਿੱਚ ਸੇਵਾ ਕੀਤੀ।

27ਯੇਰੂਸ਼ਲੇਮ ਦੀ ਕੰਧ ਦੇ ਸਮਰਪਣ ਵੇਲੇ, ਲੇਵੀਆਂ ਦੀ ਭਾਲ ਕੀਤੀ ਗਈ ਸੀ ਜਿੱਥੋਂ ਉਹ ਰਹਿੰਦੇ ਸਨ ਅਤੇ ਧੰਨਵਾਦ ਦੇ ਗੀਤਾਂ ਅਤੇ ਝਾਂਜਾਂ, ਰਬਾਬ ਅਤੇ ਤਾਰਾਂ ਦੇ ਸੰਗੀਤ ਨਾਲ ਸਮਰਪਣ ਦਾ ਜਸ਼ਨ ਮਨਾਉਣ ਲਈ ਉਹਨਾਂ ਨੂੰ ਯੇਰੂਸ਼ਲੇਮ ਲਿਆਂਦਾ ਗਿਆ ਸੀ।

28ਯੇਰੂਸ਼ਲੇਮ ਦੇ ਆਲੇ-ਦੁਆਲੇ ਦੇ ਇਲਾਕੇ ਵਿੱਚੋਂ ਵੀ ਸੰਗੀਤਕਾਰ ਇਕੱਠੇ ਕੀਤੇ ਗਏ ਸਨ, ਨਟੋਫਾਥੀਆਂ ਦੇ ਪਿੰਡਾਂ ਵਿੱਚੋਂ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.