35ਅਤੇ ਤੁਰ੍ਹੀਆਂ ਵਜਾਉਣ ਵਾਲੇ ਕੁਝ ਜਾਜਕ ਅਤੇ ਯੋਨਾਥਨ ਦਾ ਪੁੱਤਰ ਜ਼ਕਰਯਾਹ ਵੀ। ਉਹ ਸ਼ਮਅਯਾਹ ਦਾ ਪੁੱਤਰ, ਉਹ ਮੱਤਨਯਾਹ ਦਾ ਪੁੱਤਰ, ਉਹ ਮੀਕਾਯਾਹ ਦਾ ਪੁੱਤਰ, ਉਹ ਜ਼ੱਕੂਰ ਦਾ ਪੁੱਤਰ, ਉਹ ਆਸਾਫ਼ ਦਾ।
36ਅਤੇ ਉਸ ਦੇ ਭਰਾ ਸ਼ਮਅਯਾਹ, ਅਜ਼ਰਏਲ, ਮਿਲਲਈ, ਗਿਲਲਈ, ਮਾਈ, ਨਥਾਨੇਲ, ਯਹੂਦਾਹ ਅਤੇ ਹਨਾਨੀ, ਪਰਮੇਸ਼ਵਰ ਦੇ ਦਾਸ ਦਾਵੀਦ ਦੇ ਵਾਜਿਆਂ ਨਾਲ ਸਨ ਅਤੇ ਅਜ਼ਰਾ ਸ਼ਾਸਤਰੀ ਉਹਨਾਂ ਦੇ ਅੱਗੇ-ਅੱਗੇ ਚੱਲ ਰਿਹਾ ਸੀ।
37ਇਹ ਚਸ਼ਮਾ-ਫਾਟਕ ਤੋਂ ਹੋ ਕੇ ਇਹ ਸਿੱਧੇ ਦਾਵੀਦ ਦੇ ਸ਼ਹਿਰ ਦੀਆਂ ਪੌੜੀਆਂ ਉੱਤੇ ਚੜ੍ਹ ਕੇ ਜਿੱਥੋਂ ਸ਼ਹਿਰਪਨਾਹ ਉੱਪਰ ਵੱਲ ਜਾਂਦੀ ਸੀ, ਦਾਵੀਦ ਦੇ ਮਹਿਲ ਦੇ ਉੱਪਰੋਂ ਹੋ ਕੇ ਪੂਰਬ ਵੱਲ ਜਲ-ਫਾਟਕ ਨੂੰ ਗਏ।
38ਉਹਨਾਂ ਦੀ ਦੂਸਰੀ ਟੋਲੀ ਜਿਹੜੀ ਧੰਨਵਾਦ ਕਰਦੀ ਸੀ, ਦੂਜੇ ਪਾਸੇ ਵੱਲ ਗਈ ਅਤੇ ਉਹਨਾਂ ਦੇ ਪਿੱਛੇ-ਪਿੱਛੇ ਮੈਂ ਅਤੇ ਅੱਧੀ ਪਰਜਾ ਸ਼ਹਿਰਪਨਾਹ ਦੇ ਉੱਪਰੋਂ ਤੰਦੂਰਾਂ ਦੇ ਬੁਰਜ ਦੇ ਕੋਲ ਚੌੜੀ ਕੰਧ ਤੱਕ ਗਏ,
39ਅਤੇ ਇਫ਼ਰਾਈਮੀ ਫਾਟਕ, ਅਤੇ ਪੁਰਾਣੇ ਫਾਟਕ, ਅਤੇ ਮੱਛੀ ਫਾਟਕ, ਅਤੇ ਹਨਨੇਲ ਦੇ ਬੁਰਜ ਅਤੇ ਹੰਮੇਆਹ ਦੇ ਬੁਰਜ ਤੋਂ ਹੁੰਦੇ ਹੋਏ ਭੇਡ-ਫਾਟਕ ਤੱਕ ਗਏ ਅਤੇ ਕੈਦਖ਼ਾਨੇ ਦੇ ਫਾਟਕ ਕੋਲ ਖੜ੍ਹੇ ਹੋ ਗਏ।