ਨਹਮਯਾਹ 12

ਉਹਨਾਂ ਦੀ ਦੂਸਰੀ ਟੋਲੀ ਜਿਹੜੀ ਧੰਨਵਾਦ ਕਰਦੀ ਸੀ, ਦੂਜੇ ਪਾਸੇ ਵੱਲ ਗਈ ਅਤੇ ਉਹਨਾਂ ਦੇ ਪਿੱਛੇ-ਪਿੱਛੇ ਮੈਂ ਅਤੇ ਅੱਧੀ ਪਰਜਾ ਸ਼ਹਿਰਪਨਾਹ ਦੇ ਉੱਪਰੋਂ ਤੰਦੂਰਾਂ ਦੇ ਬੁਰਜ ਦੇ ਕੋਲ ਚੌੜੀ ਕੰਧ ਤੱਕ ਗਏ,

Nehemiah 12:38 (UKJV) And the other company of them that gave thanks went opposite to them, and I after them, and the half of the people upon the wall, from beyond the tower of the furnaces even unto the broad wall;

36ਅਤੇ ਉਸ ਦੇ ਭਰਾ ਸ਼ਮਅਯਾਹ, ਅਜ਼ਰਏਲ, ਮਿਲਲਈ, ਗਿਲਲਈ, ਮਾਈ, ਨਥਾਨੇਲ, ਯਹੂਦਾਹ ਅਤੇ ਹਨਾਨੀ, ਪਰਮੇਸ਼ਵਰ ਦੇ ਦਾਸ ਦਾਵੀਦ ਦੇ ਵਾਜਿਆਂ ਨਾਲ ਸਨ ਅਤੇ ਅਜ਼ਰਾ ਸ਼ਾਸਤਰੀ ਉਹਨਾਂ ਦੇ ਅੱਗੇ-ਅੱਗੇ ਚੱਲ ਰਿਹਾ ਸੀ।

37ਇਹ ਚਸ਼ਮਾ-ਫਾਟਕ ਤੋਂ ਹੋ ਕੇ ਇਹ ਸਿੱਧੇ ਦਾਵੀਦ ਦੇ ਸ਼ਹਿਰ ਦੀਆਂ ਪੌੜੀਆਂ ਉੱਤੇ ਚੜ੍ਹ ਕੇ ਜਿੱਥੋਂ ਸ਼ਹਿਰਪਨਾਹ ਉੱਪਰ ਵੱਲ ਜਾਂਦੀ ਸੀ, ਦਾਵੀਦ ਦੇ ਮਹਿਲ ਦੇ ਉੱਪਰੋਂ ਹੋ ਕੇ ਪੂਰਬ ਵੱਲ ਜਲ-ਫਾਟਕ ਨੂੰ ਗਏ।

38ਉਹਨਾਂ ਦੀ ਦੂਸਰੀ ਟੋਲੀ ਜਿਹੜੀ ਧੰਨਵਾਦ ਕਰਦੀ ਸੀ, ਦੂਜੇ ਪਾਸੇ ਵੱਲ ਗਈ ਅਤੇ ਉਹਨਾਂ ਦੇ ਪਿੱਛੇ-ਪਿੱਛੇ ਮੈਂ ਅਤੇ ਅੱਧੀ ਪਰਜਾ ਸ਼ਹਿਰਪਨਾਹ ਦੇ ਉੱਪਰੋਂ ਤੰਦੂਰਾਂ ਦੇ ਬੁਰਜ ਦੇ ਕੋਲ ਚੌੜੀ ਕੰਧ ਤੱਕ ਗਏ,

39ਅਤੇ ਇਫ਼ਰਾਈਮੀ ਫਾਟਕ, ਅਤੇ ਪੁਰਾਣੇ ਫਾਟਕ, ਅਤੇ ਮੱਛੀ ਫਾਟਕ, ਅਤੇ ਹਨਨੇਲ ਦੇ ਬੁਰਜ ਅਤੇ ਹੰਮੇਆਹ ਦੇ ਬੁਰਜ ਤੋਂ ਹੁੰਦੇ ਹੋਏ ਭੇਡ-ਫਾਟਕ ਤੱਕ ਗਏ ਅਤੇ ਕੈਦਖ਼ਾਨੇ ਦੇ ਫਾਟਕ ਕੋਲ ਖੜ੍ਹੇ ਹੋ ਗਏ।

40ਤਦ ਧੰਨਵਾਦ ਕਰਨ ਵਾਲਿਆਂ ਦੀਆਂ ਦੋਵੇਂ ਟੋਲੀਆਂ ਅਤੇ ਮੈਂ ਅਤੇ ਮੇਰੇ ਨਾਲ ਅੱਧੇ ਹਾਕਮ ਪਰਮੇਸ਼ਵਰ ਦੇ ਭਵਨ ਵਿੱਚ ਖੜ੍ਹੇ ਹੋ ਗਏ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.