ਨਹਮਯਾਹ 12

ਅਤੇ ਨਾਲ ਹੀ ਜਾਜਕਾਂ, ਅਲਯਾਕੀਮ, ਮਾਸੇਯਾਹ, ਮਿਨਯਾਮੀਨ, ਮੀਕਾਯਾਹ, ਅਲਯੋਏਨਈ, ਜ਼ਕਰਯਾਹ ਅਤੇ ਹਨਨਯਾਹ ਨੂੰ ਆਪਣੇ ਨਰਸਿੰਗਿਆਂ ਦੇ ਨਾਲ ਖੜ੍ਹੇ ਸਨ।

Nehemiah 12:41 (UKJV) And the priests; Eliakim, Maaseiah, Miniamin, Michaiah, Elioenai, Zechariah, and Hananiah, with trumpets;

39ਅਤੇ ਇਫ਼ਰਾਈਮੀ ਫਾਟਕ, ਅਤੇ ਪੁਰਾਣੇ ਫਾਟਕ, ਅਤੇ ਮੱਛੀ ਫਾਟਕ, ਅਤੇ ਹਨਨੇਲ ਦੇ ਬੁਰਜ ਅਤੇ ਹੰਮੇਆਹ ਦੇ ਬੁਰਜ ਤੋਂ ਹੁੰਦੇ ਹੋਏ ਭੇਡ-ਫਾਟਕ ਤੱਕ ਗਏ ਅਤੇ ਕੈਦਖ਼ਾਨੇ ਦੇ ਫਾਟਕ ਕੋਲ ਖੜ੍ਹੇ ਹੋ ਗਏ।

40ਤਦ ਧੰਨਵਾਦ ਕਰਨ ਵਾਲਿਆਂ ਦੀਆਂ ਦੋਵੇਂ ਟੋਲੀਆਂ ਅਤੇ ਮੈਂ ਅਤੇ ਮੇਰੇ ਨਾਲ ਅੱਧੇ ਹਾਕਮ ਪਰਮੇਸ਼ਵਰ ਦੇ ਭਵਨ ਵਿੱਚ ਖੜ੍ਹੇ ਹੋ ਗਏ,

41ਅਤੇ ਨਾਲ ਹੀ ਜਾਜਕਾਂ, ਅਲਯਾਕੀਮ, ਮਾਸੇਯਾਹ, ਮਿਨਯਾਮੀਨ, ਮੀਕਾਯਾਹ, ਅਲਯੋਏਨਈ, ਜ਼ਕਰਯਾਹ ਅਤੇ ਹਨਨਯਾਹ ਨੂੰ ਆਪਣੇ ਨਰਸਿੰਗਿਆਂ ਦੇ ਨਾਲ ਖੜ੍ਹੇ ਸਨ।

42ਅਤੇ ਮਾਸੇਯਾਹ, ਸ਼ਮਅਯਾਹ, ਅਲਆਜ਼ਾਰ, ਉਜ਼ੀ, ਯਹੋਹਾਨਾਨ, ਮਲਕੀਯਾਹ, ਏਲਾਮ ਅਤੇ ਏਜ਼ਰ। ਗੀਤਕਾਰਾਂ ਨੇ ਯਜ਼ਰਹਯਾਹ ਦੇ ਨਿਰਦੇਸ਼ਨ ਹੇਠ ਉੱਚੀ ਆਵਾਜ਼ ਨਾਲ ਗਾਉਂਦੇ ਸਨ।

43ਅਤੇ ਉਸ ਦਿਨ ਉਹਨਾਂ ਨੇ ਵੱਡੀਆਂ ਬਲੀਆਂ ਚੜ੍ਹਾਈਆਂ, ਖੁਸ਼ੀ ਮਨਾਈ ਕਿਉਂਕਿ ਪਰਮੇਸ਼ਵਰ ਨੇ ਉਹਨਾਂ ਨੂੰ ਬਹੁਤ ਖੁਸ਼ੀ ਦਿੱਤੀ ਸੀ। ਔਰਤਾਂ ਅਤੇ ਬੱਚਿਆਂ ਨੇ ਵੀ ਖੁਸ਼ੀ ਮਨਾਈ। ਯੇਰੂਸ਼ਲੇਮ ਵਿੱਚ ਖ਼ੁਸ਼ੀ ਦੀ ਆਵਾਜ਼ ਦੂਰ-ਦੂਰ ਤੱਕ ਸੁਣਾਈ ਦਿੰਦੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.