ਨਹਮਯਾਹ 13

ਇਸ ਲਈ ਮੈਂ ਅਧਿਕਾਰੀਆਂ ਨੂੰ ਝਿੜਕਿਆ ਅਤੇ ਉਹਨਾਂ ਨੂੰ ਪੁੱਛਿਆ, “ਪਰਮੇਸ਼ਵਰ ਦੇ ਘਰ ਦੀ ਅਣਦੇਖੀ ਕਿਉਂ ਕੀਤੀ ਗਈ ਹੈ?” ਫਿਰ ਮੈਂ ਉਹਨਾਂ ਨੂੰ ਇਕੱਠੇ ਬੁਲਾਇਆ ਅਤੇ ਉਹਨਾਂ ਨੂੰ ਉਹਨਾਂ ਦੇ ਸਥਾਨ ਤੇ ਤਾਇਨਾਤ ਕੀਤਾ।

Nehemiah 13:11 (UKJV) Then contended I with the rulers, and said, Why is the house of God forsaken? And I gathered them together, and set them in their place.

9ਮੈਂ ਕਮਰਿਆਂ ਨੂੰ ਸ਼ੁੱਧ ਕਰਨ ਦਾ ਹੁਕਮ ਦਿੱਤਾ ਅਤੇ ਫਿਰ ਮੈਂ ਉਹਨਾਂ ਵਿੱਚ ਪਰਮੇਸ਼ਵਰ ਦੇ ਭਵਨ ਦਾ ਸਾਮਾਨ, ਅਨਾਜ਼ ਦੀਆਂ ਭੇਟਾਂ ਅਤੇ ਧੂਪਾਂ ਸਮੇਤ ਵਾਪਸ ਪਾ ਦਿੱਤਾ।

10ਮੈਨੂੰ ਇਹ ਵੀ ਪਤਾ ਲੱਗਾ ਕਿ ਲੇਵੀਆਂ ਨੂੰ ਦਿੱਤੇ ਗਏ ਹਿੱਸੇ ਉਹਨਾਂ ਨੂੰ ਨਹੀਂ ਦਿੱਤੇ ਗਏ ਸਨ, ਅਤੇ ਸੇਵਾ ਲਈ ਜ਼ਿੰਮੇਵਾਰ ਸਾਰੇ ਲੇਵੀਆਂ ਅਤੇ ਸੰਗੀਤਕਾਰ ਆਪਣੇ-ਆਪਣੇ ਖੇਤਾਂ ਨੂੰ ਵਾਪਸ ਚਲੇ ਗਏ ਸਨ।

11ਇਸ ਲਈ ਮੈਂ ਅਧਿਕਾਰੀਆਂ ਨੂੰ ਝਿੜਕਿਆ ਅਤੇ ਉਹਨਾਂ ਨੂੰ ਪੁੱਛਿਆ, “ਪਰਮੇਸ਼ਵਰ ਦੇ ਘਰ ਦੀ ਅਣਦੇਖੀ ਕਿਉਂ ਕੀਤੀ ਗਈ ਹੈ?” ਫਿਰ ਮੈਂ ਉਹਨਾਂ ਨੂੰ ਇਕੱਠੇ ਬੁਲਾਇਆ ਅਤੇ ਉਹਨਾਂ ਨੂੰ ਉਹਨਾਂ ਦੇ ਸਥਾਨ ਤੇ ਤਾਇਨਾਤ ਕੀਤਾ।

12ਸਾਰੇ ਯਹੂਦਾਹ ਨੇ ਅਨਾਜ, ਨਵੀਂ ਦਾਖ਼ਰਸ ਅਤੇ ਜ਼ੈਤੂਨ ਦੇ ਤੇਲ ਦਾ ਦਸਵੰਧ ਭੰਡਾਰਾਂ ਵਿੱਚ ਲਿਆਂਦਾ।

13ਫਿਰ ਮੈਂ ਸ਼ਲਮਯਾਹ ਜਾਜਕ ਅਤੇ ਸਾਦੋਕ ਸ਼ਾਸਤਰੀ ਨੂੰ ਅਤੇ ਲੇਵੀਆਂ ਵਿੱਚੋਂ ਪਦਾਯਾਹ ਨੂੰ ਭੰਡਾਰਾਂ ਦਾ ਪ੍ਰਧਾਨ ਨਿਯੁਕਤ ਕੀਤਾ ਅਤੇ ਇਨ੍ਹਾਂ ਦੇ ਹੇਠ ਹਨਾਨ ਨੂੰ ਜੋ ਮੱਤਨਯਾਹ ਦਾ ਪੋਤਾ ਅਤੇ ਜ਼ੱਕੂਰ ਦਾ ਪੁੱਤਰ ਸੀ, ਨਿਯੁਕਤ ਕੀਤਾ, ਕਿਉਂਕਿ ਉਹ ਇਮਾਨਦਾਰ ਗਿਣੇ ਜਾਂਦੇ ਸਨ ਅਤੇ ਆਪਣੇ ਭਰਾਵਾਂ ਵਿੱਚ ਵੰਡਣਾ ਉਹਨਾਂ ਦਾ ਕੰਮ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.