ਨਹਮਯਾਹ 13

ਉਹਨਾਂ ਦਿਨਾਂ ਵਿੱਚ ਮੈਂ ਯਹੂਦਾਹ ਵਿੱਚ ਕਈ ਮਨੁੱਖਾਂ ਨੂੰ ਵੇਖਿਆ ਜਿਹੜੇ ਸਬਤ ਦੇ ਦਿਨ ਅੰਗੂਰਾਂ ਨੂੰ ਚੁਬੱਚੇ ਵਿੱਚ ਪੀੜਦੇ ਸਨ ਅਤੇ ਪੂਲਿਆਂ ਨੂੰ ਗਧਿਆਂ ਉੱਤੇ ਲੱਦ ਕੇ ਅੰਦਰ ਲਿਆਉਂਦੇ ਸਨ, ਇਸੇ ਤਰ੍ਹਾਂ ਦਾਖ਼ਰਸ, ਅੰਗੂਰ, ਹੰਜੀਰ ਅਤੇ ਨਾਨਾ ਪ੍ਰਕਾਰ ਦੇ ਭਾਰ ਸਬਤ ਦੇ ਦਿਨ ਯੇਰੂਸ਼ਲੇਮ ਦੇ ਅੰਦਰ ਲਿਆਉਂਦੇ ਸਨ। ਇਸ ਲਈ ਮੈਂ ਉਹਨਾਂ ਨੂੰ ਸਬਤ ਦੇ ਦਿਨ ਕੋਈ ਵੀ ਭੋਜਨ ਵਸਤੂ ਨਾ ਵੇਚਣ ਦੀ ਚਿਤਾਉਣੀ ਦਿੱਤੀ।

Nehemiah 13:15 (UKJV) In those days saw I in Judah some treading wine presses on the sabbath, and bringing in sheaves, and lading asses; as also wine, grapes, and figs, and all manner of burdens, which they brought into Jerusalem on the sabbath day: and I testified against them in the day wherein they sold victuals.

13ਫਿਰ ਮੈਂ ਸ਼ਲਮਯਾਹ ਜਾਜਕ ਅਤੇ ਸਾਦੋਕ ਸ਼ਾਸਤਰੀ ਨੂੰ ਅਤੇ ਲੇਵੀਆਂ ਵਿੱਚੋਂ ਪਦਾਯਾਹ ਨੂੰ ਭੰਡਾਰਾਂ ਦਾ ਪ੍ਰਧਾਨ ਨਿਯੁਕਤ ਕੀਤਾ ਅਤੇ ਇਨ੍ਹਾਂ ਦੇ ਹੇਠ ਹਨਾਨ ਨੂੰ ਜੋ ਮੱਤਨਯਾਹ ਦਾ ਪੋਤਾ ਅਤੇ ਜ਼ੱਕੂਰ ਦਾ ਪੁੱਤਰ ਸੀ, ਨਿਯੁਕਤ ਕੀਤਾ, ਕਿਉਂਕਿ ਉਹ ਇਮਾਨਦਾਰ ਗਿਣੇ ਜਾਂਦੇ ਸਨ ਅਤੇ ਆਪਣੇ ਭਰਾਵਾਂ ਵਿੱਚ ਵੰਡਣਾ ਉਹਨਾਂ ਦਾ ਕੰਮ ਸੀ।

14ਮੇਰੇ ਪਰਮੇਸ਼ਵਰ, ਇਸ ਲਈ ਮੈਨੂੰ ਯਾਦ ਰੱਖੋ, ਅਤੇ ਜੋ ਮੈਂ ਆਪਣੇ ਪਰਮੇਸ਼ਵਰ ਦੇ ਘਰ ਅਤੇ ਇਸ ਦੀਆਂ ਸੇਵਾਵਾਂ ਲਈ ਇੰਨੀ ਵਫ਼ਾਦਾਰੀ ਨਾਲ ਕੀਤਾ ਹੈ, ਉਸ ਨੂੰ ਨਾ ਮਿਟਾਈ।

15ਉਹਨਾਂ ਦਿਨਾਂ ਵਿੱਚ ਮੈਂ ਯਹੂਦਾਹ ਵਿੱਚ ਕਈ ਮਨੁੱਖਾਂ ਨੂੰ ਵੇਖਿਆ ਜਿਹੜੇ ਸਬਤ ਦੇ ਦਿਨ ਅੰਗੂਰਾਂ ਨੂੰ ਚੁਬੱਚੇ ਵਿੱਚ ਪੀੜਦੇ ਸਨ ਅਤੇ ਪੂਲਿਆਂ ਨੂੰ ਗਧਿਆਂ ਉੱਤੇ ਲੱਦ ਕੇ ਅੰਦਰ ਲਿਆਉਂਦੇ ਸਨ, ਇਸੇ ਤਰ੍ਹਾਂ ਦਾਖ਼ਰਸ, ਅੰਗੂਰ, ਹੰਜੀਰ ਅਤੇ ਨਾਨਾ ਪ੍ਰਕਾਰ ਦੇ ਭਾਰ ਸਬਤ ਦੇ ਦਿਨ ਯੇਰੂਸ਼ਲੇਮ ਦੇ ਅੰਦਰ ਲਿਆਉਂਦੇ ਸਨ। ਇਸ ਲਈ ਮੈਂ ਉਹਨਾਂ ਨੂੰ ਸਬਤ ਦੇ ਦਿਨ ਕੋਈ ਵੀ ਭੋਜਨ ਵਸਤੂ ਨਾ ਵੇਚਣ ਦੀ ਚਿਤਾਉਣੀ ਦਿੱਤੀ।

16ਸੂਰ ਦੇ ਲੋਕ ਜੋ ਯੇਰੂਸ਼ਲੇਮ ਵਿੱਚ ਰਹਿੰਦੇ ਸਨ, ਸਬਤ ਦੇ ਦਿਨ ਯੇਰੂਸ਼ਲੇਮ ਵਿੱਚ ਮੱਛੀਆਂ ਅਤੇ ਹਰ ਕਿਸਮ ਦਾ ਵਪਾਰ ਲਿਆਉਂਦੇ ਸਨ ਅਤੇ ਯਹੂਦਾਹ ਦੇ ਲੋਕਾਂ ਨੂੰ ਵੇਚਦੇ ਸਨ।

17ਮੈਂ ਯਹੂਦਾਹ ਦੇ ਸਰਦਾਰਾਂ ਨੂੰ ਝਿੜਕਿਆ ਅਤੇ ਉਹਨਾਂ ਨੂੰ ਕਿਹਾ, “ਇਹ ਕੀ ਬੁਰਿਆਈ ਹੈ ਜੋ ਤੁਸੀਂ ਕਰਦੇ ਹੋ ਕਿ ਤੁਸੀਂ ਸਬਤ ਦੇ ਦਿਨ ਨੂੰ ਅਪਵਿੱਤਰ ਕਰਦੇ ਹੋ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.