ਨਹਮਯਾਹ 13

ਇੱਕ ਜਾਂ ਦੋ ਵਾਰ ਵਪਾਰੀਆਂ ਅਤੇ ਹਰ ਕਿਸਮ ਦਾ ਮਾਲ ਵੇਚਣ ਵਾਲਿਆਂ ਨੇ ਯੇਰੂਸ਼ਲੇਮ ਦੇ ਬਾਹਰ ਰਾਤ ਕੱਟੀ।

Nehemiah 13:20 (UKJV) So the merchants and sellers of all kind of ware lodged without Jerusalem once or twice.

18ਕੀ ਤੁਹਾਡੇ ਪੁਰਖਿਆਂ ਨੇ ਵੀ ਇਹੋ ਕੁਝ ਨਹੀਂ ਕੀਤਾ ਸੀ, ਕਿ ਸਾਡੇ ਪਰਮੇਸ਼ਵਰ ਨੇ ਸਾਡੇ ਉੱਤੇ ਅਤੇ ਇਸ ਸ਼ਹਿਰ ਉੱਤੇ ਇਹ ਸਾਰੀ ਬਿਪਤਾ ਲਿਆਂਦੀ? ਹੁਣ ਤੁਸੀਂ ਸਬਤ ਦੇ ਦਿਨ ਦੀ ਬੇਅਦਬੀ ਕਰਕੇ ਇਸਰਾਏਲ ਦੇ ਵਿਰੁੱਧ ਹੋਰ ਕ੍ਰੋਧ ਭੜਕਾਉਂਦੇ ਹੋ।”

19ਜਦੋਂ ਸਬਤ ਦੇ ਦਿਨ ਤੋਂ ਪਹਿਲਾਂ ਸ਼ਾਮ ਦੇ ਪਰਛਾਵੇਂ ਯੇਰੂਸ਼ਲੇਮ ਦੇ ਦਰਵਾਜ਼ਿਆਂ ਉੱਤੇ ਪੈ ਗਏ, ਤਾਂ ਮੈਂ ਦਰਵਾਜ਼ੇ ਬੰਦ ਕਰਨ ਦਾ ਹੁਕਮ ਦਿੱਤਾ ਅਤੇ ਸਬਤ ਦਾ ਦਿਨ ਪੂਰਾ ਹੋਣ ਤੱਕ ਨਾ ਖੋਲ੍ਹਿਆ ਜਾਵੇ। ਮੈਂ ਆਪਣੇ ਕੁਝ ਬੰਦਿਆਂ ਨੂੰ ਦਰਵਾਜ਼ਿਆਂ ਉੱਤੇ ਠਹਿਰਾਇਆ ਤਾਂ ਜੋ ਸਬਤ ਦੇ ਦਿਨ ਕੋਈ ਬੋਝ ਅੰਦਰ ਨਾ ਲਿਆਂਦਾ ਜਾਵੇਂ।

20ਇੱਕ ਜਾਂ ਦੋ ਵਾਰ ਵਪਾਰੀਆਂ ਅਤੇ ਹਰ ਕਿਸਮ ਦਾ ਮਾਲ ਵੇਚਣ ਵਾਲਿਆਂ ਨੇ ਯੇਰੂਸ਼ਲੇਮ ਦੇ ਬਾਹਰ ਰਾਤ ਕੱਟੀ।

21ਪਰ ਮੈਂ ਉਹਨਾਂ ਨੂੰ ਚੇਤਾਵਨੀ ਦਿੱਤੀ ਅਤੇ ਕਿਹਾ, “ਤੁਸੀਂ ਕੰਧ ਕੋਲ ਰਾਤ ਕਿਉਂ ਬਿਤਾਉਂਦੇ ਹੋ? ਜੇ ਤੁਸੀਂ ਫਿਰ ਅਜਿਹਾ ਕਰੋਗੇ ਤਾਂ ਮੈਂ ਤੁਹਾਡੇ ਉੱਤੇ ਹੱਥ ਪਾਵਾਂਗਾ!” ਉਸ ਸਮੇਂ ਤੋਂ ਉਹ ਫਿਰ ਸਬਤ ਦੇ ਦਿਨ ਨਹੀਂ ਆਏ।

22ਤਦ ਮੈਂ ਲੇਵੀਆਂ ਨੂੰ ਹੁਕਮ ਦਿੱਤਾ ਕਿ ਉਹ ਆਪਣੇ ਆਪ ਨੂੰ ਸ਼ੁੱਧ ਕਰਨ ਅਤੇ ਸਬਤ ਦੇ ਦਿਨ ਨੂੰ ਪਵਿੱਤਰ ਰੱਖਣ ਲਈ ਜਾ ਕੇ ਫਾਟਕਾਂ ਦੀ ਰਾਖੀ ਕਰਨ। ਹੇ ਮੇਰੇ ਪਰਮੇਸ਼ਵਰ, ਇਸ ਲਈ ਵੀ ਮੈਨੂੰ ਯਾਦ ਕਰ ਅਤੇ ਆਪਣੇ ਮਹਾਨ ਪਿਆਰ ਦੇ ਅਨੁਸਾਰ ਮੇਰੇ ਉੱਤੇ ਦਇਆ ਕਰ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.