ਨਹਮਯਾਹ 13

ਇਸ ਤੋਂ ਇਲਾਵਾ, ਉਹਨਾਂ ਦਿਨਾਂ ਵਿੱਚ ਮੈਂ ਯਹੂਦਾਹ ਦੇ ਆਦਮੀਆਂ ਨੂੰ ਦੇਖਿਆ ਜਿਨ੍ਹਾਂ ਨੇ ਅਸ਼ਦੋਦ, ਅੰਮੋਨ ਅਤੇ ਮੋਆਬ ਦੀਆਂ ਔਰਤਾਂ ਨਾਲ ਵਿਆਹ ਕੀਤਾ ਸੀ।

Nehemiah 13:23 (UKJV) In those days also saw I Jews that had married wives of Ashdod, of Ammon, and of Moab:

21ਪਰ ਮੈਂ ਉਹਨਾਂ ਨੂੰ ਚੇਤਾਵਨੀ ਦਿੱਤੀ ਅਤੇ ਕਿਹਾ, “ਤੁਸੀਂ ਕੰਧ ਕੋਲ ਰਾਤ ਕਿਉਂ ਬਿਤਾਉਂਦੇ ਹੋ? ਜੇ ਤੁਸੀਂ ਫਿਰ ਅਜਿਹਾ ਕਰੋਗੇ ਤਾਂ ਮੈਂ ਤੁਹਾਡੇ ਉੱਤੇ ਹੱਥ ਪਾਵਾਂਗਾ!” ਉਸ ਸਮੇਂ ਤੋਂ ਉਹ ਫਿਰ ਸਬਤ ਦੇ ਦਿਨ ਨਹੀਂ ਆਏ।

22ਤਦ ਮੈਂ ਲੇਵੀਆਂ ਨੂੰ ਹੁਕਮ ਦਿੱਤਾ ਕਿ ਉਹ ਆਪਣੇ ਆਪ ਨੂੰ ਸ਼ੁੱਧ ਕਰਨ ਅਤੇ ਸਬਤ ਦੇ ਦਿਨ ਨੂੰ ਪਵਿੱਤਰ ਰੱਖਣ ਲਈ ਜਾ ਕੇ ਫਾਟਕਾਂ ਦੀ ਰਾਖੀ ਕਰਨ। ਹੇ ਮੇਰੇ ਪਰਮੇਸ਼ਵਰ, ਇਸ ਲਈ ਵੀ ਮੈਨੂੰ ਯਾਦ ਕਰ ਅਤੇ ਆਪਣੇ ਮਹਾਨ ਪਿਆਰ ਦੇ ਅਨੁਸਾਰ ਮੇਰੇ ਉੱਤੇ ਦਇਆ ਕਰ।

23ਇਸ ਤੋਂ ਇਲਾਵਾ, ਉਹਨਾਂ ਦਿਨਾਂ ਵਿੱਚ ਮੈਂ ਯਹੂਦਾਹ ਦੇ ਆਦਮੀਆਂ ਨੂੰ ਦੇਖਿਆ ਜਿਨ੍ਹਾਂ ਨੇ ਅਸ਼ਦੋਦ, ਅੰਮੋਨ ਅਤੇ ਮੋਆਬ ਦੀਆਂ ਔਰਤਾਂ ਨਾਲ ਵਿਆਹ ਕੀਤਾ ਸੀ।

24ਉਹਨਾਂ ਦੇ ਅੱਧੇ ਬੱਚੇ ਅਸ਼ਦੋਦ ਦੀ ਭਾਸ਼ਾ ਜਾਂ ਕਿਸੇ ਹੋਰ ਕੌਮ ਦੀ ਭਾਸ਼ਾ ਬੋਲਦੇ ਸਨ, ਅਤੇ ਉਹ ਨਹੀਂ ਜਾਣਦੇ ਸਨ ਕਿ ਯਹੂਦਾਹ ਦੀ ਭਾਸ਼ਾ ਕਿਵੇਂ ਬੋਲਣੀ ਹੈ।

25ਤਦ ਮੈਂ ਉਹਨਾਂ ਨੂੰ ਝਿੜਕਿਆ ਅਤੇ ਫਿਟਕਾਰਿਆ ਅਤੇ ਉਹਨਾਂ ਵਿੱਚੋਂ ਕਈਆਂ ਨੂੰ ਮਾਰਿਆ ਅਤੇ ਉਹਨਾਂ ਦੇ ਵਾਲ਼ ਪੁੱਟਵਾਏ ਅਤੇ ਉਹਨਾਂ ਨੂੰ ਪਰਮੇਸ਼ਵਰ ਦੀ ਸਹੁੰ ਖੁਆਈ, “ਤੁਸੀਂ ਆਪਣੀਆਂ ਧੀਆਂ ਦਾ ਵਿਆਹ ਉਹਨਾਂ ਦੇ ਪੁੱਤਰਾਂ ਨਾਲ ਨਹੀਂ ਕਰੋਗੇ ਅਤੇ ਨਾ ਹੀ ਆਪਣਾ ਜਾਂ ਆਪਣੇ ਪੁੱਤਰਾਂ ਦਾ ਵਿਆਹ ਉਹਨਾਂ ਦੀਆਂ ਧੀਆਂ ਨਾਲ ਕਰੋਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.