ਨਹਮਯਾਹ 13

ਕੀ ਇਸਰਾਏਲ ਦੇ ਰਾਜਾ ਸ਼ਲੋਮੋਨ ਨੇ ਇਨ੍ਹਾਂ ਹੀ ਗੱਲਾਂ ਦੇ ਕਾਰਨ ਪਾਪ ਨਹੀਂ ਕੀਤਾ? ਬਹੁਤ ਸਾਰੀਆਂ ਕੌਮਾਂ ਵਿੱਚ ਉਸ ਵਰਗਾ ਕੋਈ ਰਾਜਾ ਨਹੀਂ ਸੀ। ਉਹ ਆਪਣੇ ਪਰਮੇਸ਼ਵਰ ਦੁਆਰਾ ਪਿਆਰ ਕੀਤਾ ਗਿਆ ਸੀ, ਅਤੇ ਪਰਮੇਸ਼ਵਰ ਨੇ ਉਸਨੂੰ ਸਾਰੇ ਇਸਰਾਏਲ ਦਾ ਰਾਜਾ ਬਣਾਇਆ, ਪਰ ਇੱਥੋਂ ਤੱਕ ਕਿ ਉਹ ਵਿਦੇਸ਼ੀ ਔਰਤਾਂ ਦੁਆਰਾ ਪਾਪ ਵਿੱਚ ਲਿਆਇਆ ਗਿਆ ਸੀ।

Nehemiah 13:26 (UKJV) Did not Solomon king of Israel sin by these things? yet among many nations was there no king like him, who was beloved of his God, and God made him king over all Israel: nevertheless even him did foreign women cause to sin.

24ਉਹਨਾਂ ਦੇ ਅੱਧੇ ਬੱਚੇ ਅਸ਼ਦੋਦ ਦੀ ਭਾਸ਼ਾ ਜਾਂ ਕਿਸੇ ਹੋਰ ਕੌਮ ਦੀ ਭਾਸ਼ਾ ਬੋਲਦੇ ਸਨ, ਅਤੇ ਉਹ ਨਹੀਂ ਜਾਣਦੇ ਸਨ ਕਿ ਯਹੂਦਾਹ ਦੀ ਭਾਸ਼ਾ ਕਿਵੇਂ ਬੋਲਣੀ ਹੈ।

25ਤਦ ਮੈਂ ਉਹਨਾਂ ਨੂੰ ਝਿੜਕਿਆ ਅਤੇ ਫਿਟਕਾਰਿਆ ਅਤੇ ਉਹਨਾਂ ਵਿੱਚੋਂ ਕਈਆਂ ਨੂੰ ਮਾਰਿਆ ਅਤੇ ਉਹਨਾਂ ਦੇ ਵਾਲ਼ ਪੁੱਟਵਾਏ ਅਤੇ ਉਹਨਾਂ ਨੂੰ ਪਰਮੇਸ਼ਵਰ ਦੀ ਸਹੁੰ ਖੁਆਈ, “ਤੁਸੀਂ ਆਪਣੀਆਂ ਧੀਆਂ ਦਾ ਵਿਆਹ ਉਹਨਾਂ ਦੇ ਪੁੱਤਰਾਂ ਨਾਲ ਨਹੀਂ ਕਰੋਗੇ ਅਤੇ ਨਾ ਹੀ ਆਪਣਾ ਜਾਂ ਆਪਣੇ ਪੁੱਤਰਾਂ ਦਾ ਵਿਆਹ ਉਹਨਾਂ ਦੀਆਂ ਧੀਆਂ ਨਾਲ ਕਰੋਗੇ।

26ਕੀ ਇਸਰਾਏਲ ਦੇ ਰਾਜਾ ਸ਼ਲੋਮੋਨ ਨੇ ਇਨ੍ਹਾਂ ਹੀ ਗੱਲਾਂ ਦੇ ਕਾਰਨ ਪਾਪ ਨਹੀਂ ਕੀਤਾ? ਬਹੁਤ ਸਾਰੀਆਂ ਕੌਮਾਂ ਵਿੱਚ ਉਸ ਵਰਗਾ ਕੋਈ ਰਾਜਾ ਨਹੀਂ ਸੀ। ਉਹ ਆਪਣੇ ਪਰਮੇਸ਼ਵਰ ਦੁਆਰਾ ਪਿਆਰ ਕੀਤਾ ਗਿਆ ਸੀ, ਅਤੇ ਪਰਮੇਸ਼ਵਰ ਨੇ ਉਸਨੂੰ ਸਾਰੇ ਇਸਰਾਏਲ ਦਾ ਰਾਜਾ ਬਣਾਇਆ, ਪਰ ਇੱਥੋਂ ਤੱਕ ਕਿ ਉਹ ਵਿਦੇਸ਼ੀ ਔਰਤਾਂ ਦੁਆਰਾ ਪਾਪ ਵਿੱਚ ਲਿਆਇਆ ਗਿਆ ਸੀ।

27ਕੀ ਅਸੀਂ ਤੁਹਾਡੀ ਸੁਣ ਕੇ ਐਨੀ ਵੱਡੀ ਬੁਰਿਆਈ ਕਰੀਏ ਕਿ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕਰਕੇ ਆਪਣੇ ਪਰਮੇਸ਼ਵਰ ਦੇ ਵਿਰੁੱਧ ਧੋਖਾ ਕਰੀਏ?”

28ਪ੍ਰਧਾਨ ਜਾਜਕ ਅਲਯਾਸ਼ੀਬ ਦੇ ਪੁੱਤਰ ਯੋਯਾਦਾ ਦੇ ਪੁੱਤਰਾਂ ਵਿੱਚੋਂ ਇੱਕ ਹੋਰੋਨੀ ਸਨਬੱਲਟ ਦਾ ਜਵਾਈ ਸੀ ਅਤੇ ਮੈਂ ਉਸਨੂੰ ਮੇਰੇ ਤੋਂ ਦੂਰ ਕਰ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.