ਨਹਮਯਾਹ 13

ਪ੍ਰਧਾਨ ਜਾਜਕ ਅਲਯਾਸ਼ੀਬ ਦੇ ਪੁੱਤਰ ਯੋਯਾਦਾ ਦੇ ਪੁੱਤਰਾਂ ਵਿੱਚੋਂ ਇੱਕ ਹੋਰੋਨੀ ਸਨਬੱਲਟ ਦਾ ਜਵਾਈ ਸੀ ਅਤੇ ਮੈਂ ਉਸਨੂੰ ਮੇਰੇ ਤੋਂ ਦੂਰ ਕਰ ਦਿੱਤਾ।

Nehemiah 13:28 (UKJV) And one of the sons of Joiada, the son of Eliashib the high priest, was son in law to Sanballat the Horonite: therefore I chased him from me.

26ਕੀ ਇਸਰਾਏਲ ਦੇ ਰਾਜਾ ਸ਼ਲੋਮੋਨ ਨੇ ਇਨ੍ਹਾਂ ਹੀ ਗੱਲਾਂ ਦੇ ਕਾਰਨ ਪਾਪ ਨਹੀਂ ਕੀਤਾ? ਬਹੁਤ ਸਾਰੀਆਂ ਕੌਮਾਂ ਵਿੱਚ ਉਸ ਵਰਗਾ ਕੋਈ ਰਾਜਾ ਨਹੀਂ ਸੀ। ਉਹ ਆਪਣੇ ਪਰਮੇਸ਼ਵਰ ਦੁਆਰਾ ਪਿਆਰ ਕੀਤਾ ਗਿਆ ਸੀ, ਅਤੇ ਪਰਮੇਸ਼ਵਰ ਨੇ ਉਸਨੂੰ ਸਾਰੇ ਇਸਰਾਏਲ ਦਾ ਰਾਜਾ ਬਣਾਇਆ, ਪਰ ਇੱਥੋਂ ਤੱਕ ਕਿ ਉਹ ਵਿਦੇਸ਼ੀ ਔਰਤਾਂ ਦੁਆਰਾ ਪਾਪ ਵਿੱਚ ਲਿਆਇਆ ਗਿਆ ਸੀ।

27ਕੀ ਅਸੀਂ ਤੁਹਾਡੀ ਸੁਣ ਕੇ ਐਨੀ ਵੱਡੀ ਬੁਰਿਆਈ ਕਰੀਏ ਕਿ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕਰਕੇ ਆਪਣੇ ਪਰਮੇਸ਼ਵਰ ਦੇ ਵਿਰੁੱਧ ਧੋਖਾ ਕਰੀਏ?”

28ਪ੍ਰਧਾਨ ਜਾਜਕ ਅਲਯਾਸ਼ੀਬ ਦੇ ਪੁੱਤਰ ਯੋਯਾਦਾ ਦੇ ਪੁੱਤਰਾਂ ਵਿੱਚੋਂ ਇੱਕ ਹੋਰੋਨੀ ਸਨਬੱਲਟ ਦਾ ਜਵਾਈ ਸੀ ਅਤੇ ਮੈਂ ਉਸਨੂੰ ਮੇਰੇ ਤੋਂ ਦੂਰ ਕਰ ਦਿੱਤਾ।

29ਹੇ ਮੇਰੇ ਪਰਮੇਸ਼ਵਰ, ਉਹਨਾਂ ਨੂੰ ਚੇਤੇ ਰੱਖ, ਕਿਉਂ ਜੋ ਉਹਨਾਂ ਨੇ ਜਾਜਕਾਂ ਦੇ ਅਹੁਦੇ ਅਤੇ ਜਾਜਕਾਂ ਅਤੇ ਲੇਵੀਆਂ ਦੇ ਨੇਮ ਨੂੰ ਭ੍ਰਿਸ਼ਟ ਕੀਤਾ।

30ਇਸ ਲਈ ਮੈਂ ਜਾਜਕਾਂ ਅਤੇ ਲੇਵੀਆਂ ਨੂੰ ਸਾਰੀਆਂ ਵਿਦੇਸ਼ੀ ਚੀਜ਼ਾਂ ਤੋਂ ਸ਼ੁੱਧ ਕੀਤਾ ਅਤੇ ਉਹਨਾਂ ਨੂੰ ਹਰ ਇੱਕ ਨੂੰ ਆਪਣੇ ਕੰਮ ਲਈ ਸੌਂਪਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.