ਨਹਮਯਾਹ 13

ਜਦੋਂ ਲੋਕਾਂ ਨੇ ਇਹ ਬਿਵਸਥਾ ਸੁਣੀ, ਤਾਂ ਉਹਨਾਂ ਨੇ ਉਹਨਾਂ ਸਾਰੇ ਲੋਕਾਂ ਨੂੰ ਇਸਰਾਏਲ ਵਿੱਚੋਂ ਬਾਹਰ ਕਰ ਦਿੱਤਾ ਜੋ ਵਿਦੇਸ਼ੀ ਮੂਲ ਦੇ ਸਨ।

Nehemiah 13:3 (UKJV) Now it came to pass, when they had heard the law, that they separated from Israel all the mixed multitude.

1ਉਸ ਦਿਨ ਮੋਸ਼ੇਹ ਦੀ ਪੋਥੀ ਲੋਕਾਂ ਵਿੱਚ ਉੱਚੀ ਆਵਾਜ਼ ਵਿੱਚ ਪੜ੍ਹ ਕੇ ਸੁਣਾਈ ਗਈ ਅਤੇ ਉੱਥੇ ਇਹ ਲਿਖਿਆ ਹੋਇਆ ਪਾਇਆ ਗਿਆ ਕਿ ਕਿਸੇ ਅੰਮੋਨੀ ਜਾਂ ਮੋਆਬੀ ਨੂੰ ਕਦੇ ਵੀ ਪਰਮੇਸ਼ਵਰ ਦੀ ਸਭਾ ਵਿੱਚ ਦਾਖਲ ਨਾ ਕੀਤਾ ਜਾਵੇ।

2ਕਿਉਂਕਿ ਉਹ ਇਸਰਾਏਲੀਆਂ ਨੂੰ ਭੋਜਨ ਅਤੇ ਪਾਣੀ ਲੈ ਕੇ ਨਹੀਂ ਮਿਲੇ ਸਨ ਪਰ ਬਿਲਆਮ ਨੂੰ ਉਹਨਾਂ ਉੱਤੇ ਸਰਾਪ ਦੇਣ ਲਈ ਕਿਰਾਏ ਤੇ ਲਿਆਏ ਸਨ। (ਹਾਲਾਂਕਿ, ਸਾਡੇ ਪਰਮੇਸ਼ਵਰ ਨੇ ਸਰਾਪ ਨੂੰ ਬਰਕਤ ਵਿੱਚ ਬਦਲ ਦਿੱਤਾ।)

3ਜਦੋਂ ਲੋਕਾਂ ਨੇ ਇਹ ਬਿਵਸਥਾ ਸੁਣੀ, ਤਾਂ ਉਹਨਾਂ ਨੇ ਉਹਨਾਂ ਸਾਰੇ ਲੋਕਾਂ ਨੂੰ ਇਸਰਾਏਲ ਵਿੱਚੋਂ ਬਾਹਰ ਕਰ ਦਿੱਤਾ ਜੋ ਵਿਦੇਸ਼ੀ ਮੂਲ ਦੇ ਸਨ।

4ਇਸ ਤੋਂ ਪਹਿਲਾਂ ਅਲਯਾਸ਼ੀਬ ਜਾਜਕ ਜੋ ਸਾਡੇ ਪਰਮੇਸ਼ਵਰ ਦੇ ਭਵਨ ਦੀਆਂ ਕੋਠੜੀਆਂ ਉੱਤੇ ਨਿਯੁਕਤ ਸੀ ਅਤੇ ਤੋਬਿਆਹ ਦਾ ਰਿਸ਼ਤੇਦਾਰ ਸੀ,

5ਉਸ ਨੇ ਟੋਬੀਯਾਹ ਦੇ ਲਈ ਇੱਕ ਵੱਡੀ ਕੋਠੜੀ ਬਣਾਈ, ਜਿੱਥੇ ਪਹਿਲਾਂ ਮੈਦੇ ਦੀ ਭੇਟ ਅਤੇ ਲੁਬਾਨ ਅਤੇ ਭਾਂਡੇ ਅਤੇ ਅੰਨ ਅਤੇ ਨਵੀਂ ਮਧ ਅਤੇ ਤੇਲ ਦੇ ਦਸਵੰਧ, ਜੋ ਹੁਕਮ ਅਨੁਸਾਰ ਲੇਵੀਆਂ, ਗਾਇਕਾਂ ਅਤੇ ਦਰਬਾਨਾਂ ਦੇ ਹਿੱਸੇ ਦੀਆਂ ਸਨ, ਰੱਖੇ ਹੋਏ ਸਨ ਅਤੇ ਜਾਜਕਾਂ ਦੀਆਂ ਚੁੱਕਣ ਦੀਆਂ ਭੇਟਾਂ ਵੀ ਰੱਖੀਆਂ ਜਾਂਦੀਆਂ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.