ਨਹਮਯਾਹ 13

ਪਰ ਜਦੋਂ ਇਹ ਸਭ ਕੁਝ ਹੋ ਰਿਹਾ ਸੀ, ਮੈਂ ਯੇਰੂਸ਼ਲੇਮ ਵਿੱਚ ਨਹੀਂ ਸੀ ਕਿਉਂਕਿ ਮੈਂ ਬਾਬੇਲ ਦੇ ਪਾਤਸ਼ਾਹ ਅਰਤਹਸ਼ਸ਼ਤਾ ਦੇ ਬਤੀਹਵੇਂ ਵਰ੍ਹੇ ਵਿੱਚ ਪਾਤਸ਼ਾਹ ਕੋਲ ਮੁੜ ਆਇਆ ਸੀ। ਕੁਝ ਸਮੇਂ ਬਾਅਦ ਮੈਂ ਉਸ ਤੋਂ ਆਗਿਆ ਮੰਗੀ

Nehemiah 13:6 (UKJV) But in all this time was not I at Jerusalem: for in the two and thirtieth year of Artaxerxes king of Babylon came I unto the king, and after certain days obtained I leave of the king:

4ਇਸ ਤੋਂ ਪਹਿਲਾਂ ਅਲਯਾਸ਼ੀਬ ਜਾਜਕ ਜੋ ਸਾਡੇ ਪਰਮੇਸ਼ਵਰ ਦੇ ਭਵਨ ਦੀਆਂ ਕੋਠੜੀਆਂ ਉੱਤੇ ਨਿਯੁਕਤ ਸੀ ਅਤੇ ਤੋਬਿਆਹ ਦਾ ਰਿਸ਼ਤੇਦਾਰ ਸੀ,

5ਉਸ ਨੇ ਟੋਬੀਯਾਹ ਦੇ ਲਈ ਇੱਕ ਵੱਡੀ ਕੋਠੜੀ ਬਣਾਈ, ਜਿੱਥੇ ਪਹਿਲਾਂ ਮੈਦੇ ਦੀ ਭੇਟ ਅਤੇ ਲੁਬਾਨ ਅਤੇ ਭਾਂਡੇ ਅਤੇ ਅੰਨ ਅਤੇ ਨਵੀਂ ਮਧ ਅਤੇ ਤੇਲ ਦੇ ਦਸਵੰਧ, ਜੋ ਹੁਕਮ ਅਨੁਸਾਰ ਲੇਵੀਆਂ, ਗਾਇਕਾਂ ਅਤੇ ਦਰਬਾਨਾਂ ਦੇ ਹਿੱਸੇ ਦੀਆਂ ਸਨ, ਰੱਖੇ ਹੋਏ ਸਨ ਅਤੇ ਜਾਜਕਾਂ ਦੀਆਂ ਚੁੱਕਣ ਦੀਆਂ ਭੇਟਾਂ ਵੀ ਰੱਖੀਆਂ ਜਾਂਦੀਆਂ ਸਨ।

6ਪਰ ਜਦੋਂ ਇਹ ਸਭ ਕੁਝ ਹੋ ਰਿਹਾ ਸੀ, ਮੈਂ ਯੇਰੂਸ਼ਲੇਮ ਵਿੱਚ ਨਹੀਂ ਸੀ ਕਿਉਂਕਿ ਮੈਂ ਬਾਬੇਲ ਦੇ ਪਾਤਸ਼ਾਹ ਅਰਤਹਸ਼ਸ਼ਤਾ ਦੇ ਬਤੀਹਵੇਂ ਵਰ੍ਹੇ ਵਿੱਚ ਪਾਤਸ਼ਾਹ ਕੋਲ ਮੁੜ ਆਇਆ ਸੀ। ਕੁਝ ਸਮੇਂ ਬਾਅਦ ਮੈਂ ਉਸ ਤੋਂ ਆਗਿਆ ਮੰਗੀ

7ਅਤੇ ਯੇਰੂਸ਼ਲੇਮ ਵਾਪਸ ਆ ਗਿਆ। ਇੱਥੇ ਮੈਨੂੰ ਉਸ ਬੁਰਿਆਈ ਬਾਰੇ ਪਤਾ ਲੱਗਾ ਕਿ ਅਲਯਾਸ਼ੀਬ ਨੇ ਤੋਬਿਆਹ ਨੂੰ ਪਰਮੇਸ਼ਵਰ ਦੇ ਭਵਨ ਦੇ ਵਿਹੜਿਆਂ ਵਿੱਚ ਇੱਕ ਕਮਰਾ ਦੇ ਕੇ ਕੀਤੀ ਸੀ।

8ਮੈਂ ਬਹੁਤ ਨਾਰਾਜ਼ ਹੋਇਆ ਅਤੇ ਤੋਬਿਆਹ ਦੇ ਘਰ ਦਾ ਸਾਰਾ ਸਮਾਨ ਕਮਰੇ ਵਿੱਚੋਂ ਬਾਹਰ ਸੁੱਟ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.