ਨਹਮਯਾਹ 2

ਅਤੇ ਮੈਂ ਰਾਤ ਨੂੰ ਵਾਦੀ ਦੇ ਫਾਟਕ ਤੋਂ ਨਿੱਕਲ ਕੇ ਅਜਗਰ ਦੇ ਸੋਤੇ ਦੇ ਸਾਹਮਣੇ ਅਤੇ ਕੂੜੇ ਦੇ ਫਾਟਕ ਕੋਲ ਗਿਆ ਅਤੇ ਯੇਰੂਸ਼ਲੇਮ ਦੀਆਂ ਟੁੱਟੀਆਂ ਹੋਈਆਂ ਕੰਧਾਂ ਨੂੰ ਅਤੇ ਅੱਗ ਦੇ ਸੜੇ ਹੋਏ ਫਾਟਕਾਂ ਨੂੰ ਵੇਖਿਆ।

Nehemiah 2:13 (UKJV) And I went out by night by the gate of the valley, even before the dragon well, and to the dung port, and viewed the walls of Jerusalem, which were broken down, and the gates thereof were consumed with fire.

11ਮੈਂ ਯੇਰੂਸ਼ਲੇਮ ਨੂੰ ਗਿਆ ਅਤੇ ਤਾਂ ਤਿੰਨ ਦਿਨ ਉੱਥੇ ਰਿਹਾ,

12ਮੈਂ ਕੁਝ ਹੋਰਾਂ ਨਾਲ ਰਾਤ ਨੂੰ ਚੱਲ ਪਿਆ। ਮੈਂ ਕਿਸੇ ਨੂੰ ਇਹ ਨਹੀਂ ਦੱਸਿਆ ਸੀ ਕਿ ਮੇਰੇ ਪਰਮੇਸ਼ਵਰ ਨੇ ਯੇਰੂਸ਼ਲੇਮ ਲਈ ਮੇਰੇ ਦਿਲ ਵਿੱਚ ਕੀ ਰੱਖਿਆ ਸੀ। ਮੇਰੀ ਸਵਾਰੀ ਦੇ ਪਸ਼ੂ ਤੋਂ ਇਲਾਵਾ ਮੇਰੇ ਨਾਲ ਕੋਈ ਪਸ਼ੂ ਨਹੀਂ ਸੀ।

13ਅਤੇ ਮੈਂ ਰਾਤ ਨੂੰ ਵਾਦੀ ਦੇ ਫਾਟਕ ਤੋਂ ਨਿੱਕਲ ਕੇ ਅਜਗਰ ਦੇ ਸੋਤੇ ਦੇ ਸਾਹਮਣੇ ਅਤੇ ਕੂੜੇ ਦੇ ਫਾਟਕ ਕੋਲ ਗਿਆ ਅਤੇ ਯੇਰੂਸ਼ਲੇਮ ਦੀਆਂ ਟੁੱਟੀਆਂ ਹੋਈਆਂ ਕੰਧਾਂ ਨੂੰ ਅਤੇ ਅੱਗ ਦੇ ਸੜੇ ਹੋਏ ਫਾਟਕਾਂ ਨੂੰ ਵੇਖਿਆ।

14ਫਿਰ ਮੈਂ ਅੱਗੇ ਲੰਘ ਕੇ ਚਸ਼ਮੇ ਦੇ ਫਾਟਕ ਅਤੇ ਰਾਜੇ ਦੇ ਤਲਾਬ ਕੋਲ ਗਿਆ, ਪਰ ਉੱਥੇ ਮੇਰੀ ਸਵਾਰੀ ਦੇ ਪਸ਼ੂ ਲਈ ਅੱਗੇ ਲੰਘਣ ਲਈ ਕੋਈ ਸਥਾਨ ਨਹੀਂ ਸੀ;

15ਇਸ ਲਈ ਮੈਂ ਰਾਤ ਨੂੰ ਵਾਦੀ ਵਿੱਚ ਚੜ੍ਹ ਕੇ ਕੰਧ ਦੀ ਜਾਂਚ ਕੀਤੀ। ਅੰਤ ਵਿੱਚ, ਮੈਂ ਵਾਪਸ ਮੁੜਿਆ ਅਤੇ ਵਾਦੀ ਦੇ ਗੇਟ ਰਾਹੀਂ ਦੁਬਾਰਾ ਦਾਖਲ ਹੋ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.