18ਮੈਂ ਉਹਨਾਂ ਨੂੰ ਇਹ ਵੀ ਦੱਸਿਆ ਕਿ ਮੇਰੇ ਉੱਤੇ ਮੇਰੇ ਪਰਮੇਸ਼ਵਰ ਦਾ ਮਿਹਰ ਭਰਿਆ ਹੱਥ ਹੈ ਅਤੇ ਰਾਜੇ ਨੇ ਮੈਨੂੰ ਕੀ ਕਿਹਾ ਸੀ। ਉਹਨਾਂ ਨੇ ਜਵਾਬ ਦਿੱਤਾ, “ਆਓ ਆਪਾਂ ਦੁਬਾਰਾ ਉਸਾਰੀ ਸ਼ੁਰੂ ਕਰੀਏ।” ਇਸ ਲਈ ਉਹਨਾਂ ਨੇ ਇਹ ਚੰਗਾ ਕੰਮ ਸ਼ੁਰੂ ਕੀਤਾ।
19ਜਦ ਸਨਬੱਲਟ ਹੋਰੋਨੀ, ਤੋਬਿਆਹ ਅੰਮੋਨੀ ਜੋ ਕਰਮਚਾਰੀ ਸਨ ਅਤੇ ਅਰਬੀ ਗੇਸ਼ਮ ਨੇ ਇਹ ਸੁਣਿਆ ਤਾਂ ਉਹਨਾਂ ਨੇ ਸਾਡਾ ਮਖ਼ੌਲ ਉਡਾਇਆ ਅਤੇ ਸਾਡੀ ਨਿੰਦਿਆ ਕਰਕੇ ਕਹਿਣ ਲੱਗੇ, “ਇਹ ਕੀ ਕੰਮ ਹੈ ਜੋ ਤੁਸੀਂ ਕਰ ਰਹੇ ਹੋ? ਕੀ ਤੁਸੀਂ ਰਾਜੇ ਦੇ ਵਿਰੁੱਧ ਹੋ ਜਾਓਗੇ?”
20ਮੈਂ ਉਹਨਾਂ ਨੂੰ ਇਹ ਕਹਿ ਕੇ ਉੱਤਰ ਦਿੱਤਾ, “ਸਵਰਗ ਦਾ ਪਰਮੇਸ਼ਵਰ ਸਾਨੂੰ ਸਫ਼ਲਤਾ ਦੇਵੇਗਾ। ਅਸੀਂ ਉਸਦੇ ਸੇਵਕ ਦੁਬਾਰਾ ਉਸਾਰਨਾ ਸ਼ੁਰੂ ਕਰਾਂਗੇ, ਪਰ ਤੁਹਾਡੇ ਲਈ, ਯੇਰੂਸ਼ਲੇਮ ਵਿੱਚ ਤੁਹਾਡਾ ਕੋਈ ਹਿੱਸਾ ਨਹੀਂ ਹੈ ਜਾਂ ਇਸ ਉੱਤੇ ਕੋਈ ਦਾਅਵਾ ਜਾਂ ਇਤਿਹਾਸਕ ਅਧਿਕਾਰ ਨਹੀਂ ਹੈ।”