ਨਹਮਯਾਹ 2

ਫਿਰ ਮੈਂ ਰਾਜੇ ਨੂੰ ਕਿਹਾ, “ਜੇਕਰ ਰਾਜੇ ਨੂੰ ਚੰਗਾ ਲੱਗੇ ਤਾਂ ਮੈਨੂੰ ਦਰਿਆ ਪਾਰ ਦੇ ਸੂਬਿਆਂ ਦੇ ਹਾਕਮਾਂ ਲਈ ਹੁਕਮਨਾਮੇ ਦਿੱਤੇ ਜਾਣ ਤਾਂ ਜੋ ਉਹ ਮੈਨੂੰ ਆਪਣੇ ਸ਼ਹਿਰਾਂ ਵਿੱਚੋਂ ਲੰਘਣ ਦੇਣ ਜਦੋਂ ਤੱਕ ਮੈਂ ਯਹੂਦਾਹ ਵਿੱਚ ਨਾ ਪਹੁੰਚ ਜਾਂਵਾਂ?

Nehemiah 2:7 (UKJV) Moreover I said unto the king, If it please the king, let letters be given me to the governors beyond the river, that they may convey me over till I come into Judah;

5ਅਤੇ ਮੈਂ ਰਾਜੇ ਨੂੰ ਉੱਤਰ ਦਿੱਤਾ, “ਜੇਕਰ ਰਾਜੇ ਨੂੰ ਚੰਗਾ ਲੱਗਦਾ ਹੈ ਅਤੇ ਜੇ ਤੁਹਾਡੇ ਸੇਵਕ ਨੇ ਤੁਹਾਡੀ ਨਿਗਾਹ ਵਿੱਚ ਕਿਰਪਾ ਪਾਈ ਹੋਵੇ, ਤਾਂ ਤੁਸੀਂ ਮੈਨੂੰ ਯਹੂਦਾਹ ਦੇ ਉਸ ਸ਼ਹਿਰ ਵਿੱਚ ਭੇਜ ਦਿਓ ਜਿੱਥੇ ਮੇਰੇ ਪੁਰਖੇ ਦਫ਼ਨਾਏ ਗਏ ਹਨ ਤਾਂ ਜੋ ਮੈਂ ਇਸ ਨੂੰ ਦੁਬਾਰਾ ਬਣਾ ਸਕਾਂ।”

6ਤਦ ਰਾਜਾ ਨੇ ਜਿਸ ਦੇ ਕੋਲ ਰਾਣੀ ਵੀ ਬੈਠੀ ਸੀ, ਮੈਨੂੰ ਪੁੱਛਿਆ, “ਤੇਰਾ ਸਫ਼ਰ ਕਿੰਨੇ ਦਿਨ ਦਾ ਹੋਵੇਗਾ ਅਤੇ ਤੂੰ ਕਦੋਂ ਵਾਪਿਸ ਮੁੜੇਂਗਾ?” ਤਦ ਮੈਨੂੰ ਭੇਜਣਾ ਰਾਜੇ ਨੂੰ ਚੰਗਾ ਲੱਗਿਆ ਅਤੇ ਮੈਂ ਵੀ ਉਸ ਦੇ ਨਾਲ ਇੱਕ ਸਮਾਂ ਨਿਯੁਕਤ ਕਰ ਲਿਆ।

7ਫਿਰ ਮੈਂ ਰਾਜੇ ਨੂੰ ਕਿਹਾ, “ਜੇਕਰ ਰਾਜੇ ਨੂੰ ਚੰਗਾ ਲੱਗੇ ਤਾਂ ਮੈਨੂੰ ਦਰਿਆ ਪਾਰ ਦੇ ਸੂਬਿਆਂ ਦੇ ਹਾਕਮਾਂ ਲਈ ਹੁਕਮਨਾਮੇ ਦਿੱਤੇ ਜਾਣ ਤਾਂ ਜੋ ਉਹ ਮੈਨੂੰ ਆਪਣੇ ਸ਼ਹਿਰਾਂ ਵਿੱਚੋਂ ਲੰਘਣ ਦੇਣ ਜਦੋਂ ਤੱਕ ਮੈਂ ਯਹੂਦਾਹ ਵਿੱਚ ਨਾ ਪਹੁੰਚ ਜਾਂਵਾਂ?

8ਇੱਕ ਹੁਕਮਨਾਮਾ ਆਸਾਫ਼ ਲਈ ਵੀ ਦਿੱਤਾ ਜਾਵੇ ਜੋ ਸ਼ਾਹੀ ਜੰਗਲ ਦਾ ਰਾਖ਼ਾ ਹੈ ਤਾਂ ਜੋ ਉਹ ਮੈਨੂੰ ਸ਼ਾਹੀ ਮਹਿਲ ਅਤੇ ਭਵਨ ਦੇ ਫਾਟਕਾਂ ਲਈ ਅਤੇ ਸ਼ਹਿਰ ਦੀ ਦੀਵਾਰ ਲਈ ਅਤੇ ਉਸ ਘਰ ਲਈ ਜਿਸ ਵਿੱਚ ਮੈਂ ਜਾ ਕੇ ਰਹਾਂਗਾ, ਸ਼ਤੀਰਾਂ ਲਈ ਮੈਨੂੰ ਲੱਕੜ ਦੇਵੇ।” ਅਤੇ ਕਿਉਂਕਿ ਮੇਰੇ ਪਰਮੇਸ਼ਵਰ ਦਾ ਦਿਆਲੂ ਹੱਥ ਮੇਰੇ ਉੱਤੇ ਸੀ, ਰਾਜੇ ਨੇ ਮੇਰੀ ਬੇਨਤੀ ਮੰਨ ਲਈ।

9ਇਸ ਲਈ ਮੈਂ ਦਰਿਆ ਪਾਰ ਦੇ ਰਾਜਪਾਲਾਂ ਕੋਲ ਗਿਆ ਅਤੇ ਉਹਨਾਂ ਨੂੰ ਰਾਜੇ ਦੀਆਂ ਸ਼ਾਹੀ ਚਿੱਠੀਆਂ ਦਿੱਤੀਆਂ। ਰਾਜੇ ਨੇ ਮੇਰੇ ਨਾਲ ਫ਼ੌਜੀ ਅਫ਼ਸਰ ਅਤੇ ਘੋੜਸਵਾਰ ਵੀ ਭੇਜੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.