ਨਹਮਯਾਹ 2

ਇੱਕ ਹੁਕਮਨਾਮਾ ਆਸਾਫ਼ ਲਈ ਵੀ ਦਿੱਤਾ ਜਾਵੇ ਜੋ ਸ਼ਾਹੀ ਜੰਗਲ ਦਾ ਰਾਖ਼ਾ ਹੈ ਤਾਂ ਜੋ ਉਹ ਮੈਨੂੰ ਸ਼ਾਹੀ ਮਹਿਲ ਅਤੇ ਭਵਨ ਦੇ ਫਾਟਕਾਂ ਲਈ ਅਤੇ ਸ਼ਹਿਰ ਦੀ ਦੀਵਾਰ ਲਈ ਅਤੇ ਉਸ ਘਰ ਲਈ ਜਿਸ ਵਿੱਚ ਮੈਂ ਜਾ ਕੇ ਰਹਾਂਗਾ, ਸ਼ਤੀਰਾਂ ਲਈ ਮੈਨੂੰ ਲੱਕੜ ਦੇਵੇ।” ਅਤੇ ਕਿਉਂਕਿ ਮੇਰੇ ਪਰਮੇਸ਼ਵਰ ਦਾ ਦਿਆਲੂ ਹੱਥ ਮੇਰੇ ਉੱਤੇ ਸੀ, ਰਾਜੇ ਨੇ ਮੇਰੀ ਬੇਨਤੀ ਮੰਨ ਲਈ।

Nehemiah 2:8 (UKJV) And a letter unto Asaph the keeper of the king's forest, that he may give me timber to make beams for the gates of the palace which appertained to the house, and for the wall of the city, and for the house that I shall enter into. And the king granted me, according to the good hand of my God upon me.

6ਤਦ ਰਾਜਾ ਨੇ ਜਿਸ ਦੇ ਕੋਲ ਰਾਣੀ ਵੀ ਬੈਠੀ ਸੀ, ਮੈਨੂੰ ਪੁੱਛਿਆ, “ਤੇਰਾ ਸਫ਼ਰ ਕਿੰਨੇ ਦਿਨ ਦਾ ਹੋਵੇਗਾ ਅਤੇ ਤੂੰ ਕਦੋਂ ਵਾਪਿਸ ਮੁੜੇਂਗਾ?” ਤਦ ਮੈਨੂੰ ਭੇਜਣਾ ਰਾਜੇ ਨੂੰ ਚੰਗਾ ਲੱਗਿਆ ਅਤੇ ਮੈਂ ਵੀ ਉਸ ਦੇ ਨਾਲ ਇੱਕ ਸਮਾਂ ਨਿਯੁਕਤ ਕਰ ਲਿਆ।

7ਫਿਰ ਮੈਂ ਰਾਜੇ ਨੂੰ ਕਿਹਾ, “ਜੇਕਰ ਰਾਜੇ ਨੂੰ ਚੰਗਾ ਲੱਗੇ ਤਾਂ ਮੈਨੂੰ ਦਰਿਆ ਪਾਰ ਦੇ ਸੂਬਿਆਂ ਦੇ ਹਾਕਮਾਂ ਲਈ ਹੁਕਮਨਾਮੇ ਦਿੱਤੇ ਜਾਣ ਤਾਂ ਜੋ ਉਹ ਮੈਨੂੰ ਆਪਣੇ ਸ਼ਹਿਰਾਂ ਵਿੱਚੋਂ ਲੰਘਣ ਦੇਣ ਜਦੋਂ ਤੱਕ ਮੈਂ ਯਹੂਦਾਹ ਵਿੱਚ ਨਾ ਪਹੁੰਚ ਜਾਂਵਾਂ?

8ਇੱਕ ਹੁਕਮਨਾਮਾ ਆਸਾਫ਼ ਲਈ ਵੀ ਦਿੱਤਾ ਜਾਵੇ ਜੋ ਸ਼ਾਹੀ ਜੰਗਲ ਦਾ ਰਾਖ਼ਾ ਹੈ ਤਾਂ ਜੋ ਉਹ ਮੈਨੂੰ ਸ਼ਾਹੀ ਮਹਿਲ ਅਤੇ ਭਵਨ ਦੇ ਫਾਟਕਾਂ ਲਈ ਅਤੇ ਸ਼ਹਿਰ ਦੀ ਦੀਵਾਰ ਲਈ ਅਤੇ ਉਸ ਘਰ ਲਈ ਜਿਸ ਵਿੱਚ ਮੈਂ ਜਾ ਕੇ ਰਹਾਂਗਾ, ਸ਼ਤੀਰਾਂ ਲਈ ਮੈਨੂੰ ਲੱਕੜ ਦੇਵੇ।” ਅਤੇ ਕਿਉਂਕਿ ਮੇਰੇ ਪਰਮੇਸ਼ਵਰ ਦਾ ਦਿਆਲੂ ਹੱਥ ਮੇਰੇ ਉੱਤੇ ਸੀ, ਰਾਜੇ ਨੇ ਮੇਰੀ ਬੇਨਤੀ ਮੰਨ ਲਈ।

9ਇਸ ਲਈ ਮੈਂ ਦਰਿਆ ਪਾਰ ਦੇ ਰਾਜਪਾਲਾਂ ਕੋਲ ਗਿਆ ਅਤੇ ਉਹਨਾਂ ਨੂੰ ਰਾਜੇ ਦੀਆਂ ਸ਼ਾਹੀ ਚਿੱਠੀਆਂ ਦਿੱਤੀਆਂ। ਰਾਜੇ ਨੇ ਮੇਰੇ ਨਾਲ ਫ਼ੌਜੀ ਅਫ਼ਸਰ ਅਤੇ ਘੋੜਸਵਾਰ ਵੀ ਭੇਜੇ ਸਨ।

10ਜਦੋਂ ਹੋਰੋਨੀ ਸਨਬੱਲਟ ਅਤੇ ਅੰਮੋਨੀ ਅਧਿਕਾਰੀ ਤੋਬਿਆਹ ਨੇ ਇਸ ਬਾਰੇ ਸੁਣਿਆ, ਤਾਂ ਉਹ ਬਹੁਤ ਦੁਖੀ ਹੋਏ ਕਿ ਕੋਈ ਇਸਰਾਏਲੀਆਂ ਦੀ ਭਲਾਈ ਲਈ ਆਇਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.